
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 10 ਵਰ੍ਹਿਆਂ ਦੌਰਾਨ ਸੂਬੇ ਵਿੱਚ ਦਲਿਤਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ- ਮੁੱਖ ਮੰਤਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਚੁਣੇ ਜਾਣ ਦੀ ਸੂਰਤ ਵਿਚ ਸਰਕਾਰ ਵਿੱਚ ਦਲਿਤ ਆਗੂਆਂ ਨੂੰ ਕ੍ਰਮਵਾਰ ਉਪ ਮੁੱਖ ਮੰਤਰੀ / ਮੁੱਖ ਮੰਤਰੀ ਬਣਾਏ ਜਾਣ ਦੇ ਵਾਅਦਿਆਂ ਨੂੰ ਬੇਤੁਕੇ ਚੁਣਾਵੀ ਹਥਕੰਡੇ ਗਰਦਾਨਿਆ ਹੈ।
Captain Amarinder Singh and Sukhbir Singh Badal
ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ, ਜਿਨਾਂ ਨੇ ਆਪਣੇ ਸ਼ਾਸਨ ਦੌਰਾਨ ਐਸ.ਸੀ. ਭਾਈਚਾਰੇ ਲਈ ਕੁਝ ਵੀ ਨਹੀਂ ਕੀਤਾ, ਦੇ ਪਿਛਲੇ ਮਾੜੇ ਰਿਕਾਰਡ ਨੂੰ ਦੇਖਦੇ ਹੋਏ ਇਹ ਸਾਫ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 10 ਵਰ੍ਹਿਆਂ ਦੌਰਾਨ ਸੂਬੇ ਵਿੱਚ ਦਲਿਤਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ ਅਤੇ ਹੁਣ 2022 ਦੀਆਂ ਚੋਣਾਂ ’ਤੇ ਅੱਖ ਰੱਖਦੇ ਹੋਏ ਦਲਿਤ ਭਾਈਚਾਰੇ ਨੂੰ ਭਰਮਾਉਣ ਲਈ ਸਿਆਸੀ ਡਰਾਮੇਬਾਜ਼ੀ ’ਤੇ ਉਤਰ ਆਈਆਂ ਹਨ।
SAD-BJP
ਮੁੱਖ ਮੰਤਰੀ ਨੇ ਅੱਗੇ ਕਿਹਾ,‘‘ਸੁਖਬੀਰ ਬਾਦਲ ਹੁਣ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕਰ ਰਿਹਾ ਹੈ ਪਰ ਉਸ ਕੋਲ ਆਪਣੀ ਪਾਰਟੀ, ਜਿਸ ਦਾ ਭਾਜਪਾ ਨਾਲ ਗਠਜੋੜ ਸੀ, ਵੱਲੋਂ ਐਸ.ਸੀ. ਭਾਈਚਾਰੇ ਲਈ ਕੀਤੇ ਗਏ ਕੰਮਾਂ ਨੂੰ ਦਿਖਾਉਣ ਦੇ ਨਾਮ ’ਤੇ ਕੁਝ ਵੀ ਨਹੀਂ ਹੈ।’’ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਅਦੇ ਨੂੰ ਵੋਟਾਂ ਦੇ ਮੱਦੇਨਜ਼ਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਇਕ ਸਿਆਸੀ ਚਾਲ ਦੱਸਿਆ।
Captain Amarinder Singh
ਉਹਨਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਬੇਤੁੱਕਾ ਵਰਤਾਰਾ ਹੈ ਕਿ ਹੁਣ ਭਾਜਪਾ ਵੱਲੋਂ ਵੀ ਕਿਸੇ ਤੋਂ ਪਿੱਛੇ ਨਾ ਰਹਿੰਦੇ ਹੋਏ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਜਾਣ ਦੀ ਸੂਰਤ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਹੋਰ ਦੱਸਿਆ ਕਿ ਜਿਸ ਤਰਾਂ ਕਿਸਾਨਾਂ ਦੇ ਮੁੱਦੇ ’ਤੇ ਸੂਬੇ ਦੇ ਲੋਕਾਂ ਵਿੱਚ ਭਾਜਪਾ ਖਿਲਾਫ ਗੁੱਸਾ ਹੈ, ਉਸ ਨੂੰ ਵੇਖਦੇ ਹੋਏ ਪਾਰਟੀ ਲਈ ਇਕ ਵੀ ਜੇਤੂ ਉਮੀਦਵਾਰ ਲੱਭਣਾ ਇਕ ਚੁਣੌਤੀ ਹੋਵੇਗੀ।
Sukhbir Singh Badal
ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਦਲਿਤਾਂ ਦੀ ਤਰਸਯੋਗ ਹਾਲਤ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸ.ਸੀ. ਭਾਈਚਾਰਾ 10 ਸਾਲਾਂ ਤੋਂ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਦੇ ਸਾਸ਼ਨਕਾਲ ਵਿੱਚ ਜਿਊਣ ਲਈ ਸੰਘਰਸ਼ ਕਰ ਰਿਹਾ ਸੀ। ਉਹਨਾਂ ਕਿਹਾ ਕਿ ਅਕਾਲੀਆਂ ਨੇ ਉਹਨਾਂ ਲਈ ਕੁਝ ਵੀ ਨਹੀਂ ਕੀਤਾ। ਅੰਬੇਦਕਰ ਜੈਯੰਤੀ ਮਨਾਉਣ ਲਈ ਵਰਚੁਅਲ ਸੂਬਾ ਪੱਧਰੀ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਇੱਕ ਇੱਕ ਕਰਕੇ ਐਸ.ਸੀ. ਭਾਈਚਾਰੇ ਨਾਲ ਕੀਤੇ ਸਾਰੇ ਚੋਣ ਵਾਅਦਿਆਂ ਨੂੰ ਲਾਗੂ ਕਰਨ ਦਾ ਅਮਲ ਸ਼ੁਰੂ ਕੀਤਾ।
Dr. BheemRao Ambedkar
ਇਹ ਚੇਤੇ ਕਰਦਿਆਂ ਕਿ ਉਹਨਾਂ ਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿਚ ਸ਼ਗਨ ਸਕੀਮ ਦੀ ਰਾਸ਼ੀ ਸਾਲ 2002 ਵਿੱਚ 5100 ਰੁਪਏ ਤੋਂ ਵਧਾ ਕੇ ਸਾਲ 2006 ਵਿੱਚ 15000 ਰੁਪਏ ਕੀਤੀ, ਮੁੱਖ ਮੰਤਰੀ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਵੱਲੋਂ ਕੋਈ ਇਸ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਉਹਨਾਂ ਕਿਹਾ “ਮੇਰੀ ਸਰਕਾਰ ਨੇ ਦੁਬਾਰਾ ਇਹ ਰਕਮ ਵਧਾ ਕੇ 51,000 ਰੁਪਏ (1 ਜੁਲਾਈ, 2021 ਤੋਂ ਲਾਗੂ) ਕੀਤੀ।” ਉਹਨਾਂ ਦੱਸਿਆ ਕਿ ਮਾਰਚ 2017 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਉਹਨਾਂ ਦੀ ਸਰਕਾਰ ਨੇ 1.95 ਲੱਖ ਵਿਅਕਤੀਆਂ ਨੂੰ 409 ਕਰੋੜ ਰੁਪਏ ਦੀ ਅਦਾਇਗੀ ਕੀਤੀ।
ਇਸੇ ਤਰਾਂ ਸਮਾਜਿਕ ਸੁਰੱਖਿਆ ਪੈਨਸ਼ਨ, ਜੋ ਮੁੱਖ ਤੌਰ ’ਤੇ ਗਰੀਬ ਐਸ.ਸੀ. ਵਿਅਕਤੀਆਂ ਨੂੰ ਲਾਭ ਪਹੁੰਚਾਉਂਦੀ ਹੈ, ਦੇ ਤਹਿਤ ਕਾਂਗਰਸ ਸਰਕਾਰ ਨੇ 1992-97 ਦੇ ਅਰਸੇ ਦੌਰਾਨ ਇਹ ਰਾਸ਼ੀ 100 ਰੁਪਏ ਤੋਂ ਵਧਾ ਕੇ 200 ਰੁਪਏ ਕੀਤੀ ਜਦੋਂਕਿ ਅਕਾਲੀ-ਭਾਜਪਾ ਸਰਕਾਰ ਵੱਲੋਂ 1997-2002 ਦੌਰਾਨ ਇਸ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।
PM Modi
ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਲ 2006 ਵਿਚ ਉਹਨਾਂ ਦੀ ਸਰਕਾਰ ਨੇ ਇਸ ਰਕਮ ਨੂੰ ਵਧਾ ਕੇ 250 ਰੁਪਏ ਕੀਤਾ ਜਦੋਂਕਿ 2007-12 ਤੱਕ ਅਕਾਲੀ-ਭਾਜਪਾ ਵੱਲੋਂ ਇਸ ਵਿੱਚ ਕੋਈ ਵਾਧਾ ਨਹੀਂ ਹੋਇਆ ਜਿਨਾਂ ਨੇ ਸਿਰਫ਼ ਚੋਣਾਂ ਤੋਂ ਪਹਿਲਾਂ ਸਾਲ 2016-17 ਦੌਰਾਨ ਇਸ ਨੂੰ ਵਧਾ ਕੇ 500 ਰੁਪਏ ਕੀਤਾ। ਸਾਲ 2017 ਵਿਚ, ਮੌਜੂਦਾ ਕਾਂਗਰਸ ਸਰਕਾਰ ਨੇ ਇਹ ਰਕਮ ਵਧਾ ਕੇ 750 ਰੁਪਏ ਕਰ ਦਿੱਤੀ ਅਤੇ ਹੁਣ ਫਿਰ ਇਸ ਵਿੱਚ ਵਾਧਾ ਕਰਕੇ ਇਹ ਰਾਸ਼ੀ 1,500 ਰੁਪਏ (1 ਜੁਲਾਈ 2021 ਤੋਂ ਲਾਗੂ) ਕਰ ਦਿੱਤੀ ਗਈ ਹੈ ਜਿਸ ਦਾ ਲਾਭ 25 ਲੱਖ ਵਿਅਕਤੀਆਂ ਵਿਸ਼ੇਸ਼ ਤੌਰ ’ਤੇ ਐਸ.ਸੀ. ਭਾਈਚਾਰੇ ਨੂੰ ਮਿਲੇਗਾ।
Scholarship
ਪ੍ਰੀ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਤਹਿਤ ਪਿਛਲੇ ਸਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 52.26 ਕਰੋੜ ਰੁਪਏ ਦੀਆਂ ਸਕਾਲਸ਼ਿਪਾਂ ਦਿੱਤੀਆਂ ਗਈਆਂ।ਉਹਨਾਂ ਦੱਸਿਆ ਕਿ ਕੇਂਦਰ ਵੱਲੋਂ ਇਸ ਸਕੀਮ ਨੂੰ ਬੰਦ ਕਰਨ ਤੋਂ ਬਾਅਦ ਉਹਨਾਂ ਦੀ ਸਰਕਾਰ ਨੇ ਪਿਛਲੇ ਸਾਲ 100 ਫੀਸਦੀ ਸੂਬਾ ਸਰਕਾਰ ਦੇ ਖ਼ਰਚ ’ਤੇ ਇਸ ਸਕੀਮ ਨੂੰ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਰੂਪ ਵਿੱਚ ਬਹਾਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਭਾਰਤ ਸਰਕਾਰ ਨੂੰ ਇਹ ਯੋਜਨਾ ਮੁੜ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ।
Dr. BheemRao Ambedkarਆਪਣੀ ਸਰਕਾਰ ਦੀਆਂ ਹੋਰ ਭਲਾਈ ਪਹਿਲਕਦਮੀਆਂ ਗਿਣਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਰਜ਼ਾ ਰਾਹਤ ਸਕੀਮ ਤਹਿਤ ਪੰਜਾਬ ਐਸ.ਸੀ. ਕਾਰਪੋਰੇਸ਼ਨ ਵੱਲੋਂ 50,000 ਰੁਪਏ ਤੱਕ ਦੇ ਸਾਰੇ ਕਰਜ਼ੇ ਮੁਆਫ ਕੀਤੇ ਗਏ ਜਦੋਂਕਿ ਐਸ.ਸੀ. ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਜੋ ਕਿ ਮੁਹਾਲੀ ਵਿਖੇ 320 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਰਿਹਾ ਹੈ, ਇਸ ਸਾਲ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਉਹਨਾਂ ਦੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਡਾ. ਬੀ. ਆਰ. ਅੰਬੇਦਕਰ ਚੇਅਰ ਵੀ ਸਥਾਪਿਤ ਕੀਤੀ ਗਈ ਹੈ।