
ਸਾਬਕਾ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਸੰਵਿਧਾਨ ਨੂੰ ‘ਯੋਜਨਾਬੱਧ ਹਮਲੇ’ ਤੋਂ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਇਲਜ਼ਾਮ ਲਾਇਆ ਕਿ ਉਹ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੋ ਲੋਕ ਤਾਕਤ ਦੀ ਦੁਰਵਰਤੋਂ ਕਰਕੇ ਭਾਰਤੀ ਨਾਗਰਿਕਾਂ ਨੂੰ ਧਰਮ, ਜਾਤ, ਭਾਸ਼ਾ ਅਤੇ ਲਿੰਗ ਦੇ ਆਧਾਰ 'ਤੇ ਵੰਡਦੇ ਹਨ ਅਤੇ ਉਨ੍ਹਾਂ ਨੂੰ ਇਕ ਦੂਜੇ ਦੇ ਖਿਲਾਫ ਖੜਾ ਕਰਦੇ ਹਨ, ਉਹ ਅਸਲ 'ਰਾਸ਼ਟਰ ਵਿਰੋਧੀ' ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਸੰਵਿਧਾਨ ਨੂੰ ‘ਯੋਜਨਾਬੱਧ ਹਮਲੇ’ ਤੋਂ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: ਪ੍ਰੇਮਿਕਾ ਨੇ ਪ੍ਰੇਮੀ ਤੋਂ ਲੁਕੋਈ ਵਿਆਹੁਤਾ ਹੋਣ ਦੀ ਗੱਲ਼, ਪਤਾ ਲੱਗਣ ’ਤੇ ਪ੍ਰੇਮੀ ਨੇ ਕੀਤਾ ਕਤਲ
ਅੰਬੇਡਕਰ ਜੈਅੰਤੀ 'ਤੇ ਇਕ ਅਖਬਾਰ 'ਚ ਲਿਖੇ ਲੇਖ 'ਚ ਸੋਨੀਆ ਗਾਂਧੀ ਨੇ ਕਿਹਾ, ''ਅੱਜ ਅਸੀਂ ਬਾਬਾ ਸਾਹਿਬ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ। ਇਸ ਦੇ ਨਾਲ ਹੀ ਸਾਨੂੰ ਉਨ੍ਹਾਂ ਦੀ ਚੇਤਾਵਨੀ ਨੂੰ ਯਾਦ ਰੱਖਣਾ ਹੋਵੇਗਾ ਕਿ ਸੰਵਿਧਾਨ ਦੀ ਸਫ਼ਲਤਾ ਉਨ੍ਹਾਂ ਲੋਕਾਂ ਦੇ ਵਿਹਾਰ 'ਤੇ ਨਿਰਭਰ ਕਰਦੀ ਹੈ ਜਿਨ੍ਹਾਂ ਨੂੰ ਸ਼ਾਸਨ ਚਲਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਮੌਜੂਦਾ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ, ਸੰਵਿਧਾਨ ਨੂੰ ਤੋੜ ਰਹੀ ਹੈ ਅਤੇ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰਕ ਸਾਂਝ ਦੀਆਂ ਨੀਂਹਾਂ ਨੂੰ ਢਾਹ ਲਾ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਸਤੂਰਬਾ ਗਾਂਧੀ ਮਾਰਗ 'ਤੇ ਦਫ਼ਤਰ ਕੰਪਲੈਕਸ ਦਾ ਕੀਤਾ ਉਦਘਾਟਨ
ਸੋਨੀਆ ਗਾਂਧੀ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਬਜਾਏ ਉਨ੍ਹਾਂ 'ਤੇ ਜ਼ੁਲਮ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਆਜ਼ਾਦੀ ਅਤੇ 'ਚੋਣਵੇਂ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਵਾਲੇ ਵਤੀਰੇ’ ਨਾਲ ਬਰਾਬਰੀ ਦੀ ਨੀਂਹ ਨੂੰ ਖ਼ਤਰਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਨਾਗਰਿਕਾਂ ਨੂੰ ਇੱਕ-ਦੂਜੇ ਵਿਰੁੱਧ ਖੜ੍ਹਾ ਕਰਕੇ ਨਫ਼ਰਤ ਦਾ ਮਾਹੌਲ ਪੈਦਾ ਕਰਕੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵੀ ਖੋਰਾ ਲਾਇਆ ਗਿਆ ਹੈ ਅਤੇ ਲਗਾਤਾਰ ਮੁਹਿੰਮਾਂ ਰਾਹੀਂ ਨਿਆਂਪਾਲਿਕਾ 'ਤੇ ਦਬਾਅ ਪਾ ਕੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ (ਦੇਖੋ ਵੀਡੀਓ)
ਸੋਨੀਆ ਗਾਂਧੀ ਨੇ ਕਿਹਾ, "ਡਾ. ਅੰਬੇਡਕਰ ਨੇ ਆਪਣੇ ਆਖਰੀ ਭਾਸ਼ਣ ਵਿੱਚ ਜਾਤੀ ਵਿਵਸਥਾ ਨੂੰ ਭਾਈਚਾਰੇ ਦੀ ਨੀਂਹ 'ਤੇ ਹਮਲਾ ਕਰਾਰ ਦਿੱਤਾ ਸੀ ਅਤੇ ਇਸ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਸੀ।" ਉਨ੍ਹਾਂ ਇਲਜ਼ਾਮ ਲਾਇਆ, “ਅੱਜ ਅਸਲ ਰਾਸ਼ਟਰ ਵਿਰੋਧੀ ਉਹ ਹਨ ਜੋ ਭਾਰਤ ਦੇ ਨਾਗਰਿਕਾਂ ਨੂੰ ਧਰਮ, ਜਾਤ, ਭਾਸ਼ਾ ਅਤੇ ਲਿੰਗ ਦੇ ਆਧਾਰ ‘ਤੇ ਵੰਡਣ ਲਈ ਤਾਕਤ ਦੀ ਦੁਰਵਰਤੋਂ ਕਰ ਰਹੇ ਹਨ। ਸੋਨੀਆ ਗਾਂਧੀ ਨੇ ਕਿਹਾ, "ਸ਼ੁਕਰ ਹੈ, ਸੱਤਾ ਵਿੱਚ ਬੈਠੇ ਲੋਕਾਂ ਦੇ ਯਤਨਾਂ ਦੇ ਬਾਵਜੂਦ, ਭਾਰਤੀ ਨਾਗਰਿਕਾਂ ਵਿੱਚ ਭਾਈਚਾਰਕ ਸਾਂਝ ਦੀ ਭਾਵਨਾ ਡੂੰਘੀ ਹੈ।"