ਕੈਪਟਨ ਵੱਲੋਂ ਬਗ਼ੈਰ ਵੀਜ਼ਾ ਕਰਤਾਰਪੁਰ ਸਾਹਿਬ ਜਾਣ ਦੀ ਮਨਜੂਰੀ 'ਤੇ ਪਾਕਿਸਤਾਨ ਦੇ ਫ਼ੈਸਲੇ ਦੀ ਸ਼ਲਾਘਾ
Published : Jul 14, 2019, 8:43 pm IST
Updated : Jul 14, 2019, 8:43 pm IST
SHARE ARTICLE
Kartarpur Corridor
Kartarpur Corridor

ਭਾਰਤ ਸਰਕਾਰ ਨੂੰ ਉਨ੍ਹਾਂ ਵੱਲੋਂ ਚੁੱਕੀਆਂ ਹੋਰ ਮੰਗਾਂ ਦੀ ਪੂਰਤੀ ਲਈ ਪਾਕਿਸਤਾਨ 'ਤੇ ਜ਼ੋਰ ਪਾਉਣ ਲਈ ਆਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ ਇਲਾਕਿਆਂ ਤੋਂ ਵੀ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਸਹੂਲਤ ਹਾਸਲ ਹੋ ਸਕੇ।

Captain Amarinder SinghCaptain Amarinder Singh

ਇਕ ਬਿਆਨ ਵਿਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਨ੍ਹਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਕੀਤੀਆਂ ਜਾ ਰਹੀਆਂ ਹੋਰ ਮੰਗਾਂ ਨੂੰ ਵੀ ਪ੍ਰਵਾਨ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ 'ਤੇ ਜ਼ੋਰ ਪਾਇਆ ਜਾਵੇਗਾ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ 'ਖੁੱਲ੍ਹੇ ਦਰਸ਼ਨ ਦੀਦਾਰੇ' ਕਰਨ ਵਾਸਤੇ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਦੀ ਰੋਜ਼ਾਨਾ ਦੀ ਗਿਣਤੀ ਵਧਾਉਣ ਦੀ ਮੰਗ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਇਹ ਮੰਗ ਇਸ ਕਰਕੇ ਅਹਿਮ ਹੈ ਤਾਂ ਕਿ ਨਵੰਬਰ ਮਹੀਨੇ ਵਿੱਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮਹੱਤਵਪੂਰਨ ਦਿਨਾਂ ਮੌਕੇ ਸ਼ਰਧਾਲੂਆਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

Kartarpur Corridor: Pak agrees to visa-free access to 5000 pilgrims dailyKartarpur Corridor: Pak agrees to visa-free access to 5000 pilgrims daily

ਕੈਪਟਨ ਨੇ ਕਿਹਾ ਕਿ ਬੇਸ਼ੱਕ ਆਪਣੇ ਮੂਲ ਪ੍ਰਸਤਾਵ ਮੁਤਾਬਕ 500 ਸ਼ਰਧਾਲੂਆਂ ਨੂੰ ਜਾਣ ਦੀ ਇਜ਼ਾਜਤ ਦੇਣ ਦੀ ਥਾਂ ਪਾਕਿਸਤਾਨ ਨੇ ਹੁਣ ਇਕ ਦਿਨ ਵਿਚ 5000 ਸ਼ਰਧਾਲੂਆਂ ਦੇ ਜਾਣ ਨੂੰ ਸਹਿਮਤੀ ਦੇ ਦਿੱਤੀ ਹੈ ਪਰ ਦੁਨੀਆ ਭਰ ਤੋਂ ਦਰਸ਼ਨਾਂ ਲਈ ਆਉਣ ਵਾਲੇ ਸਿੱਖਾਂ ਅਤੇ ਹੋਰ ਸ਼ਰਧਾਲੂਆਂ ਦੀ ਵੱਡੀ ਮੰਗ ਦੀ ਆਸ ਦੇ ਮੱਦੇਨਜ਼ਰ ਘੱਟੋ-ਘੱਟ ਵਿਸ਼ੇਸ਼ ਮੌਕਿਆਂ 'ਤੇ ਸ਼ਰਧਾਲੂਆਂ ਦੇ ਜਾਣ ਦੀ ਗਿਣਤੀ ਵਧਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਓ.ਸੀ.ਆਈ. ਅਤੇ ਪੀ.ਆਈ.ਓ. ਕਾਰਡ ਹੋਲਡਰਾਂ ਨੂੰ ਇਜ਼ਾਜਤ ਦੇਣ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਬਾਰੇ ਉਨ੍ਹਾਂ ਨੇ ਪਹਿਲਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ।

Kartarpur Corridor: Pak agrees to visa-free access to 5000 pilgrims dailyKartarpur Corridor

ਇਹ ਦੱਸਣਯੋਗ ਹੈ ਕਿ ਇਨ੍ਹਾਂ ਦੇ ਐਮ.ਓ.ਯੂ. ਵਿਚ ਪਾਕਿਸਤਾਨ ਨੇ ਸਿਰਫ਼ ਭਾਰਤੀ ਯਾਤਰੀਆਂ ਨੂੰ ਇਜ਼ਾਜਤ ਦੇਣ ਦਾ ਸੁਝਾਅ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਹਫ਼ਤੇ ਦੇ ਸੱਤੇ ਦਿਨ ਸ਼ਰਧਾਲੂਆਂ ਨੂੰ ਜਾਣ ਲਈ ਉਨ੍ਹਾਂ ਵੱਲੋਂ ਕੀਤੀ ਅਪੀਲ ਪ੍ਰਤੀ ਪਾਕਿਸਤਾਨ ਨੂੰ ਸਹਿਮਤ ਕਰਨ ਲਈ ਕੀਤੇ ਯਤਨਾਂ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਲਾਂਘਾ ਉਦੋਂ ਤੱਕ ਆਪਣਾ ਉਦੇਸ਼ ਪੂਰਾ ਨਹੀਂ ਕਰ ਸਕੇਗਾ ਜਦੋਂ ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਦੇਣ ਲਈ ਉਨ੍ਹਾਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ਪ੍ਰਤੀ ਪਾਕਿਸਤਾਨ ਹੋਰ ਨਰਮ ਰਵੱਈਆ ਅਪਣਾਉਣ 'ਤੇ ਸਹਿਮਤ ਨਹੀਂ ਹੁੰਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement