ਰਾਜਸਥਾਨ 'ਚ ਸਿਆਸੀ ਹਲਚਲ: ਸਚਿਨ ਪਾਇਲਟ ‘ਤੇ ਕਾਂਗਰਸ ਦਾ ਐਕਸ਼ਨ, ਪਾਰਟੀ ‘ਚੋਂ ਕੀਤਾ ਬਰਖ਼ਾਸਤ
Published : Jul 14, 2020, 3:21 pm IST
Updated : Jul 14, 2020, 3:21 pm IST
SHARE ARTICLE
Congress sacks Sachin Pilot as Rajasthan state chief
Congress sacks Sachin Pilot as Rajasthan state chief

ਕਾਂਗਰਸ ਨੇ ਸਚਿਨ ਪਾਇਲਟ ਨੂੰ ਕਾਂਗਰਸ ਪ੍ਰਦੇਸ਼ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ: ਰਾਜਸਥਾਨ ਵਿਚ ਜਾਰੀ ਸਿਆਸੀ ਹਲਚਲ ਵਿਚ ਮੰਗਲਾਵਰ ਨੂੰ ਵੱਡਾ ਫੇਰਬਦਲ ਹੋਇਆ ਹੈ। ਕਾਂਗਰਸ ਪਾਰਟੀ ਨੇ ਐਕਸ਼ਨ ਲੈਂਦੇ ਹੋਏ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਸਚਿਨ ਪਾਇਲਟ ਨੂੰ ਸਮਰਥਨ ਦੇਣ ਵਾਲੇ ਮੰਤਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ।

sachin pilot ashok gehlotSachin pilot and Ashok gehlot

ਇਸ ਦੇ ਨਾਲ ਹੀ ਹੁਣ ਅਸ਼ੋਕ ਗਹਿਲੋਤ ਇਕ ਵਾਰ ਫਿਰ ਸਿਆਸੀ ਦੰਗਲ ਵਿਚ ਵਿਜੇਤਾ ਬਣ ਕੇ ਸਾਹਮਣੇ ਆਏ ਹਨ।  ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿਚ ਕਾਂਗਰਸੀ ਵਿਧਾਇਕਾਂ ਨੇ ਅਸ਼ੋਕ ਗਹਿਲੋਤ ਨੂੰ ਅਪਣਾ ਨੇਤਾ ਮੰਨਿਆ ਹੈ। ਸਚਿਨ ਪਾਇਲਟ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤੇ ਜਾਣ ਦੇ ਨਾਲ ਹੀ ਕਾਂਗਰਸ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ।

Sachin PilotSachin Pilot

ਉਹਨਾਂ ਦੀ ਜਗ੍ਹਾ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੂੰ  ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ ਹੈ। ਸਚਿਨ ਪਾਇਲਟ ਤੋਂ ਇਲਾਵਾ ਵਿਸ਼ਵਿੰਦਰ ਸਿੰਘ ਅਤੇ ਰਮੇਸ਼ ਮੀਨਾ ਨੂੰ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸਚਿਨ ਪਾਇਲਟ ਨੂੰ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ ਹੈ। ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਵਿਧਾਇਕ ਸਚਿਨ ਪਾਇਲਟ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਸੀ।  

Ashok Gehlot Ashok Gehlot

ਸੁਰਜੇਵਾਲਾ ਨੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਬਹੁਮਤ ਦੀ ਸਰਕਾਰ ਨੂੰ ਗਿਰਾਉਣ ਲਈ ਪੈਸੇ ਦੀ ਵਰਤੋਂ ਕਰਨ ਦੀ ਸਾਜਿਸ਼ ਰਚਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਕਿਹਾ ਕਿ ਕੁਝ ਹੋਰ ਕਾਂਗਰਸੀ ਵਿਧਾਇਕ ਵੀ ਸਚਿਨ ਪਾਇਲਟ ਨਾਲ ਭਾਜਪਾ ਦੀ ਇਸ ਸਾਜ਼ਿਸ਼ ਵਿਚ ਸ਼ਾਮਲ ਹੋਏ।

randeep surjewalaRandeep surjewala

ਦੱਸ ਦਈਏ ਕਿ ਮੰਤਰੀ ਅਤੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਸਚਿਨ ਪਾਇਲਟ ਨੇ ਟਵੀਟ ਕਰ ਕੇ ਕਿਹਾ ਕਿ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਹਰਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਸਚਿਨ ਪਾਇਲਟ ਨੇ ਅਪਣੇ ਟਵਿਟਰ ਤੋਂ ਡਿਪਟੀ ਸੀਐਮ ਹਟਾ ਦਿੱਤਾ ਹੈ ਅਤੇ ਕਿੱਤੇ ਵੀ ਕਾਂਗਰਸ ਦਾ ਜ਼ਿਕਰ ਨਹੀਂ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement