Auto Refresh
Advertisement

ਖ਼ਬਰਾਂ, ਰਾਜਨੀਤੀ

ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਉਂ ਸੁੱਤੀ ਪਈ ਹੈ ਚੰਨੀ ਸਰਕਾਰ : ਸੰਧਵਾਂ

Published Oct 14, 2021, 7:59 pm IST | Updated Oct 14, 2021, 8:00 pm IST

ਮੋਦੀ ਸਰਕਾਰ ਵੱਲੋਂ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਲਈ ਸਾਜ਼ਿਸ਼ ਤਹਿਤ ਪੈਦਾ ਕੀਤੀ ਜਾ ਰਹੀ ਹੈ DAP ਖਾਦ ਦੀ ਕਿੱਲਤ : ਕੁਲਤਾਰ ਸਿੰਘ ਸੰਧਵਾਂ

Kultar Singh Sandhwan
Kultar Singh Sandhwan

ਬਿਜਾਈ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਨੂੰ 87 ਫ਼ੀਸਦ ਡੀ.ਏ.ਪੀ ਖਾਦ ਦੀ ਘਾਟ

ਆਪਸੀ ਖਿੱਚੋਤਾਣ ਕਾਰਨ ਲੋਕ ਤੇ ਕਿਸਾਨੀ  ਮੁੱਦਿਆਂ ’ਤੇ ਧਿਆਨ ਨਹੀਂ ਦੇ ਰਹੀ ਚੰਨੀ ਸਰਕਾਰ

ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ ਮੋਦੀ ਸਰਕਾਰ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ ’ਤੇ ਬਹੁਤ ਹੀ ਮਾੜਾ ਅਸਰ ਪਵੇਗਾ। ਡੀ.ਏ.ਪੀ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ‘ਆਪ’ ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ। 

ਹੋਰ  ਵੀ ਪੜ੍ਹੋ:  ਗਾਜ਼ੀਆਬਾਦ ਵਿੱਚ ਵੱਡਾ ਹਾਦਸਾ: ਟਾਇਰ ਫਟਣ ਨਾਲ ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, ਕਈ ਲੋਕ ਜ਼ਖਮੀ

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਆਪਸੀ ਤਾਲਮੇਲ ਨਾਲ ਇਸ ਅਹਿਮ ਜ਼ਰੂਰਤ ਦਾ ਅਗਾਊਂ ਪ੍ਰਬੰਧ ਕਰਦੀਆਂ ਹਨ। ਪਰ ਇੰਜ ਜਾਪਦਾ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਜਿੱਥੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ੍ਹ ਕੱਢ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਸੁੱਤੀ ਪਈ ਹੈ, ਕਿਉਂਕਿ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਇਸ ਸਮੇਂ ਕੇਵਲ 74000 ਟਨ ਖਾਦ ਦਾ ਭੰਡਾਰ ਹੈ। ਇਸ ਹਿਸਾਬ ਨਾਲ ਸੂਬੇ ’ਚ 4.80 ਲੱਖ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।’’ ਉਨ੍ਹਾਂ ਕਿਹਾ ਕਿ  ਪੰਜਾਬ ’ਚ 87 ਫ਼ੀਸਦ ਡੀ.ਏ.ਪੀ. ਖਾਦ ਦੀ ਘਾਟ ਕਾਰਨ ਜਿੱਥੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ’ਤੇ ਮਾੜਾ ਅਸਰ ਪਵੇਗਾ, ਉੱਥੇ ਹੀ ਕਾਲ਼ਾ ਬਾਜ਼ਾਰੀ ਸ਼ੁਰੂ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲੁੱਟਿਆ ਜਾਵੇਗਾ। 

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਦੀ ਸਾਜ਼ਿਸ਼ ਤਹਿਤ ਡੀ.ਏ.ਪੀ. ਖਾਦ ਦੀ ਕਿੱਲਤ ਪੈਦਾ ਕੀਤੀ ਜਾ ਰਹੀ ਹੈ, ਕਿਉਂਕਿ ਬਿਜਾਈ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 13 ਫ਼ੀਸਦ ਡੀ.ਏ.ਪੀ. ਖਾਦ ਮਿਲੀ ਹੈ। ‘ਆਪ’ ਆਗੂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਨਾ ਤਾਂ ਡੀ.ਏ.ਪੀ. ਖਾਦ ਦਾ ਅਗਾਊਂ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਬਿਜਲੀ ਦੇ ਕੱਟਾਂ ਤੋਂ ਨਿਜਾਤ ਦਿਵਾ ਸਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸਪਲਾਈ ’ਤੇ ਕੱਟ ਲਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਆਖ਼ਰੀ ਪਾਣੀ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਜਿੱਥੇ ਝੋਨੇ ਦਾ ਝਾੜ ਘਟੇਗਾ, ਉੱਥੇ ਹੀ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵੀ ਪਛੜ ਜਾਵੇਗੀ।  

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੰਜਾਬ ਨੂੰ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਦਿੱਤੀ ਜਾਵੇ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਸਪੋਕਸਮੈਨ ਸਮਾਚਾਰ ਸੇਵਾ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement