
ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ
ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰ 'ਤੇ ਕਾਰਜਕਾਰਨੀ ਭੰਗ ਕਰ ਦਿਤੀ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿਤਾ ਗਿਆ ਹੈ। ਇਹ ਹੁਕਮ ਸੂਬਾ ਕਾਰਜਕਾਰੀ ਮੁਖੀ ਪ੍ਰਿੰਸੀਪਲ ਬੁੱਧਰਾਮ ਵਲੋਂ ਦਿਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਚੰਗਾ ਕੰਮ ਕੀਤਾ ਹੈ ਪਰ ਹੁਣ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਕਾਰਨ ਜਲਦੀ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ।
ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਅੰਦਰ ਨਵੀਂ ਊਰਜਾ ਦਾ ਪ੍ਰਵਾਹ ਹੋ ਸਕੇ। ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ 'ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। ਪਾਰਟੀ ਜਲਦੀ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕਰੇਗੀ।