
ਅਰੁਣ ਸੂਦ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ : ਭਾਜਪਾ ਨੇ ਚੰਡੀਗੜ੍ਹ ਪ੍ਰਧਾਨ ਅਰੁਣ ਸੂਦ ਨੂੰ ਬਦਲ ਕੇ ਨਵਾਂ ਪ੍ਰਧਾਨ ਲਗਾਇਆ ਹੈ। ਲੋਕ ਸਭਾ ਚੋਣਾਂ (2024) ਤੋਂ ਪਹਿਲਾਂ ਭਾਜਪਾ ਨੇ ਵੱਡਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਅਰੁਣ ਸੂਦ ਨੂੰ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਨਿਯੁਕਤ ਕਰਨ ਲਈ ਇਸ ਦਾ ਬਕਾਇਦਾ ਕੌਮੀ ਜਨਰਲ ਸਕੱਤਰ ਅਰੁਣ ਕੁਮਾਰ ਦੇ ਹਸਤਾਖਰ ਵਾਲਾ ਪੱਤਰ ਵੀ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੂੰ ਮਿਜ਼ੋਰਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਸਕੱਤਰ ਅਨਿਲ ਐਂਟਨੀ ਅਤੇ ਨਾਗਾਲੈਂਡ ਦੇ ਉਪ ਮੁੱਖ ਮੰਤਰੀ ਯਾਨਥੁੰਗੋ ਪੈਟਨ ਨੂੰ ਉਪ ਚੋਣ ਇੰਚਾਰਜ ਬਣਾਇਆ ਗਿਆ ਹੈ।