ਰੱਬ ਆਸਰੇ ਪੰਜਾਬ, ਅੱਧੀ ਕੈਬਨਿਟ ਨੇ ਗੁਜਰਾਤ ਚੋਣਾਂ ਲਈ ਛੱਡਿਆ ਪੰਜਾਬ - ਪ੍ਰਤਾਪ ਸਿੰਘ ਬਾਜਵਾ
Published : Nov 14, 2022, 6:39 pm IST
Updated : Nov 14, 2022, 6:39 pm IST
SHARE ARTICLE
Partap Singh Bajwa
Partap Singh Bajwa

ਬਾਜਵਾ ਨੇ ਕਿਹਾ ਕਿ ਗੁਜਰਾਤ ਚੋਣਾਂ ਦੇ ਪ੍ਰਚਾਰ ਲਈ ਇਸ ਨਾਜ਼ੁਕ ਸਮੇਂ ਪੰਜਾਬ ਨੂੰ ਛੱਡਣਾ ਸੂਬੇ ਲਈ ਚੰਗਾ ਨਹੀਂ ਹੈ।

 

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਪੂਰੀ ਤਰ੍ਹਾਂ ਗ਼ੈਰ-ਜ਼ਿੰਮੇਵਾਰ ਅਤੇ ਬੇਪਰਵਾਹ ਕਰਾਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਜ਼ਿਆਦਾਤਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਛੱਡ ਕੇ ਗੁਜਰਾਤ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ, ਇਸ ਤਰ੍ਹਾਂ ਮੁੱਖ ਮੰਤਰੀ ਨੇ ਪੰਜਾਬ ਨੂੰ ਰੱਬ ਦੀ ਦਇਆ 'ਤੇ ਛੱਡ ਦਿੱਤਾ ਹੈ।

ਬਾਜਵਾ ਨੇ ਕਿਹਾ ਕਿ ਹਰ ਵੀਕੈਂਡ 'ਤੇ ਭਗਵੰਤ ਮਾਨ ਗੁਜਰਾਤ 'ਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ ਅਤੇ ਹੁਣ ਉਹਨਾਂ ਦੇ ਕੈਬਨਿਟ ਮੰਤਰੀਆਂ ਨੂੰ ਵੀ ਪਾਰਟੀ ਲਈ ਲੋੜੀਂਦੇ ਕੰਮ ਕਰਨ ਲਈ ਪੱਛਮੀ ਸੂਬੇ 'ਚ ਬੁਲਾਇਆ ਗਿਆ ਹੈ।  ਇੱਧਰ ਪੰਜਾਬ ਉਥਲ-ਪੁਥਲ ਵਿਚ ਹੈ ਅਤੇ ਔਖੇ ਦੌਰ ਵਿਚੋਂ ਲੰਘ ਰਿਹਾ ਹੈ। ਦੂਜੇ ਸ਼ਬਦਾਂ 'ਚ ਕਿਹਾ ਜਾਵੇ ਤਾਂ ਅਸਲ ਵਿਚ ਗੈਂਗਸਟਰ ਹੀ ਰਾਜ ਕਰ ਰਹੇ ਹਨ। ਅਜਿਹੀ ਸਥਿਤੀ 'ਚ ਆਮ ਆਦਮੀ ਖ਼ਾਸ ਕਰਕੇ ਦਿਨ ਦਿਹਾੜੇ ਹੋਏ ਕਤਲਾਂ ਤੋਂ ਬਾਅਦ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਗੁਜਰਾਤ ਚੋਣਾਂ ਦੇ ਪ੍ਰਚਾਰ ਲਈ ਇਸ ਨਾਜ਼ੁਕ ਸਮੇਂ ਪੰਜਾਬ ਨੂੰ ਛੱਡਣਾ ਸੂਬੇ ਲਈ ਚੰਗਾ ਨਹੀਂ ਹੈ। ਦੋਵੇਂ ਮਹਿਲਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਅਨਮੋਲ ਗਗਨ ਮਾਨ ਪਹਿਲਾਂ ਹੀ ਗੁਜਰਾਤ ਵਿਚ ਪਾਰਟੀ ਦੇ ਪ੍ਰਚਾਰ ਵਿਚ ਰੁੱਝੇ ਹੋਏ ਹਨ। ਕੁਲਦੀਪ ਸਿੰਘ ਧਾਲੀਵਾਲ ਅੱਜ ਰਵਾਨਾ ਹੋਣਗੇ ਜਦਕਿ ਡਾ: ਇੰਦਰਬੀਰ ਸਿੰਘ ਨਿੱਝਰ ਅਤੇ ਲਾਲ ਚੰਦ ਕਟਾਰੂਚੱਕ ਪਹਿਲਾਂ ਹੀ ਗੁਜਰਾਤ ਵਿਚ ਡੇਰੇ ਲਾਈ ਬੈਠੇ ਹਨ। ਇਸੇ ਤਰ੍ਹਾਂ ‘ਆਪ’ ਦੇ ਵੱਡੀ ਗਿਣਤੀ ਵਿਚ ਵਿਧਾਇਕ ਗੁਜਰਾਤ ਵੱਲ ਰਵਾਨਾ ਹੋ ਰਹੇ ਹਨ।

ਇੱਧਰ ਹਰੇਕ 'ਆਪ' ਵਿਧਾਇਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧਿਆਨ ਖਿੱਚਣ ਦੇ ਨਾਲ-ਨਾਲ ਪੰਜਾਬ 'ਚ ਮੰਤਰੀ ਮੰਡਲ 'ਚ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ ਲਈ ਇਕ-ਦੂਜੇ ਨੂੰ ਪਛਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ 'ਆਪ' ਵਿਧਾਇਕਾਂ ਨੂੰ ਕਿਹਾ ਗਿਆ ਹੈ ਕਿ ਪੰਜਾਬ 'ਚ ਮੰਤਰੀ ਮੰਡਲ ਦਾ ਵਿਸਥਾਰ ਕਰਨ ਤੋਂ ਪਹਿਲਾਂ ਪ੍ਰਚਾਰ ਦੌਰਾਨ ਗੁਜਰਾਤ 'ਚ ਉਹਨਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ।

ਬਾਜਵਾ ਨੇ ਕਿਹਾ ਕਿ ਪੰਜਾਬ ਲਈ ਇਹ ਬੇਹੱਦ ਮੰਦਭਾਗੀ ਗੱਲ ਹੈ ਹੁਣ ਪੰਜਾਬ ਵਾਸੀਆਂ ਨੂੰ ਗੈਰ-ਜ਼ਿੰਮੇਵਾਰ ਅਫ਼ਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਹੈ। ਗੁਜਰਾਤ ਚੋਣਾਂ ਵਿਚ ਹਾਲੇ 15 ਦਿਨ ਤੋਂ ਵੱਧ ਦਾ ਸਮਾਂ ਬਾਕੀ ਹੈ ਅਤੇ ਇਸ ਦੌਰਾਨ ਪੰਜਾਬ ਦਾ ਨੁਕਸਾਨ ਹੁੰਦਾ ਰਹੇਗਾ ਕਿਉਂਕਿ ਪੰਜਾਬ ਵਾਸੀਆਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਵਾਲਾ ਕੋਈ ਨਹੀਂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement