Bhagwant Mann's mega road show in MP: ਮੱਧ ਪ੍ਰਦੇਸ਼ ਦੇ ਹਲਕਾ ਕਟੰਗੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਮੈਗਾ ਰੋਡ ਸ਼ੋਅ
Published : Nov 14, 2023, 6:50 pm IST
Updated : Nov 14, 2023, 6:51 pm IST
SHARE ARTICLE
Bhagwant Mann's mega road show in MP
Bhagwant Mann's mega road show in MP

ਕਿਹਾ, ਮੱਧ ਪ੍ਰਦੇਸ਼ ਵਿਚ ਇਮਾਨਦਾਰ ਸਿਆਸਤਦਾਨਾਂ ਅਤੇ ਚੰਗੇ ਪ੍ਰਸ਼ਾਸਨ ਤੋਂ ਇਲਾਵਾ ਸੱਭ ਕੁੱਝ ਹੈ

Bhagwant Mann's mega road show in MP: ਮੱਧ ਪ੍ਰਦੇਸ਼ 'ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ ਜ਼ੋਰਾਂ 'ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਮੱਧ ਪ੍ਰਦੇਸ਼ ਦੇ ਕਟੰਗੀ ਪਹੁੰਚੇ। ਜਿਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ 'ਚ ਬਦਲਾਅ ਦੀ ਨਿਸ਼ਾਨੀ ਹੈ, ਲਗਭਗ ਦੋ ਸਾਲ ਪਹਿਲਾਂ ਪੰਜਾਬੀ ਵੀ ਸਾਡੀਆਂ ਰੈਲੀਆਂ/ਰੋਡ ਸ਼ੋਆਂ 'ਚ ਇਸੇ ਤਰ੍ਹਾਂ ਉਤਸ਼ਾਹ ਨਾਲ ਇਕੱਠੇ ਹੁੰਦੇ ਸਨ ਅਤੇ ਅਸੀਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਪ੍ਰਾਪਤ ਕੀਤੀ ਸੀ। ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਹਤ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਨਾਲ ਸ਼ਾਮਲ ਨਹੀਂ ਹੋ ਸਕੇ ਪਰ 3 ਦਸੰਬਰ ਨੂੰ ਉਹ ਕਟੰਗੀ ਦੇ ਲੋਕਾਂ ਨਾਲ ਜਿੱਤ ਦਾ ਜਸ਼ਨ ਮਨਾਉਣਗੇ।

Bhagwant Mann's mega road show in MPBhagwant Mann's mega road show in MP

ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ 75 ਸਾਲਾਂ ਤੋਂ ਸਾਡੇ ਦੇਸ਼ ਨੂੰ ਲੁੱਟ ਰਹੀਆਂ ਹਨ, ਹੁਣ ਸਮਾਂ ਹੈ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦਾ। ਉਨ੍ਹਾਂ ਕਿਹਾ ਕਿ ‘ਆਪ’ ਦਾ ‘ਝਾੜੂ’ ਸਾਡੇ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦੀ। ਪੰਜਾਬ ਅਤੇ ਦਿੱਲੀ ਵਿਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। 

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਘਰਾਂ ਦੇ ਬੱਚੇ ਅਫਸਰ ਬਣ ਰਹੇ ਹਨ।  ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਧਰਮ, ਜਾਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ ਪਰ ਅਸੀਂ ਕੰਮ ਕਰਦੇ ਹਾਂ। ਅਸੀਂ ਸਰਵੇਖਣਾਂ ਵਿਚ ਨਹੀਂ ਆਉਂਦੇ ਅਸੀਂ ਸਿੱਧੇ ਸਰਕਾਰ ਬਣਾਉਂਦੇ ਹਾਂ।  ਦਿੱਲੀ ਵਿਚ ਅਸੀਂ 70 ਵਿਚੋਂ 67 ਵਿਧਾਨ ਸਭਾ ਸੀਟਾਂ ਜਿੱਤੀਆਂ ਅਤੇ ਪੰਜਾਬ ਵਿਚ ਸਾਨੂੰ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਮਿਲੀਆਂ ਜਦਕਿ ਕਿਸੇ ਸਰਵੇਖਣ ਵਿਚ ਇਹ ਨਹੀਂ ਦਿਖਾਇਆ ਗਿਆ ਕਿ ਅਸੀਂ ਉਨ੍ਹਾਂ ਰਾਜਾਂ ਵਿਚ ਸਰਕਾਰ ਬਣਾਵਾਂਗੇ।

ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਮੌਕਾ ‘ਆਪ’ ਨੂੰ ਦੋ ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਉਗੇ।  ਮੱਧ ਪ੍ਰਦੇਸ਼ ਕੋਲ ਸਭ ਕੁਝ ਹੈ, ਕੁਦਰਤੀ ਅਤੇ ਹੋਰ ਸਾਧਨ ਹਨ, ਪਰ ਉਨ੍ਹਾਂ ਕੋਲ ਇਮਾਨਦਾਰ ਸਿਆਸਤਦਾਨ ਅਤੇ ਚੰਗੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ 15 ਲੱਖ ਵਾਂਗ 'ਜੁਮਲੇ' ਨੂੰ ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ। ਆਪ ਦੀ ਸਰਕਾਰ ਬਣਨ ਤੋਂ ਬਾਅਦ ਤੁਹਾਡੇ ਬੱਚਿਆਂ ਦੀ ਸਿੱਖਿਆ ਸਾਡੀ ਜ਼ਿੰਮੇਵਾਰੀ ਹੋਵੇਗੀ, ਮਿਆਰੀ ਇਲਾਜ ਸਾਡੀ ਜ਼ਿੰਮੇਵਾਰੀ ਹੋਵੇਗੀ, ਬਿਜਲੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਸਾਡੀ ਜ਼ਿੰਮੇਵਾਰੀ ਹੋਵੇਗੀ, ਕਿਸਾਨਾਂ ਦੀ ਭਲਾਈ ਅਤੇ ਨੌਜਵਾਨਾਂ ਲਈ ਨੌਕਰੀਆਂ ਸਾਡੀ ਜ਼ਿੰਮੇਵਾਰੀ ਹੋਵੇਗੀ।
ਮਾਨ ਨੇ ਕਿਹਾ ਕਿ ਇਹ ਸਾਢੇ ਚਾਰ ਸਾਲ ਲੋਕਾਂ ਨੂੰ ਲੁੱਟਦੇ ਹਨ ਫਿਰ ਵੋਟਰਾਂ ਨੂੰ ਲੁਭਾਉਣ ਲਈ ਆਖਰੀ ਛੇ ਮਹੀਨੇ ਲੋਲੀਪਾਪ ਦਿੰਦੇ ਹਨ। ਇਸ ਵਾਰ ਤੁਸੀਂ ਗੁੰਮਰਾਹ ਨਹੀ ਹੋਣਾ, ਆਮ ਆਦਮੀ ਪਾਰਟੀ ਨੂੰ ਵੋਟ ਪਾਕੇ ਇਮਾਨਦਾਰ ਸਰਕਾਰ ਬਣਾਉਣੀ ਹੈ।  ਮਾੜ ਨੇ ਅੱਗੇ ਕਿਹਾ ਸਤਿੰਦਰ ਜੈਨ ਨੇ ਦਿੱਲੀ ਵਿਚ ਸਿਹਤ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ, ਮਨੀਸ਼ ਸਿਸੋਦੀਆ ਨੇ ਦਿੱਲੀ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ,ਹੁਣ ਉਹ 'ਆਪ' ਨੂੰ ਰੋਕਣ ਲਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਪਰ ਉਹ ਸਫਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭ੍ਰਿਸ਼ਟਾਚਾਰ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਵੋਟ ਦਿਓ, ਜੇਕਰ ਤੁਸੀਂ ਇਮਾਨਦਾਰ ਸਰਕਾਰ ਚਾਹੁੰਦੇ ਹੋ, ਅਪਣੇ ਬੱਚਿਆਂ ਦਾ ਉੱਜਵਲ ਭਵਿੱਖ ਚਾਹੁੰਦੇ ਹੋ ਅਤੇ ਨੌਜਵਾਨਾਂ ਲਈ ਨੌਕਰੀਆਂ ਚਾਹੁੰਦੇ ਹੋ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਅਪਣੇ ਬੱਚਿਆਂ ਬਾਰੇ ਸੋਚੋ ਅਤੇ ਉਨ੍ਹਾਂ ਲਈ ਚੰਗੀ ਸਿੱਖਿਆ ਅਤੇ ਉੱਜਵਲ ਭਵਿੱਖ ਚੁਣੋ।

(For more news apart from Bhagwant Mann's mega road show in MP, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement