Rahul Gandhi: ਪਿਛਲੀ ਯੂ.ਪੀ.ਏ. ਸਰਕਾਰ ਵਲੋਂ ਮਨਜ਼ੂਰ ਕੀਤੇ ਬੁੰਦੇਲਖੰਡ ਪੈਕੇਜ ’ਚੋਂ ਲੋਕਾਂ ਨੂੰ ਇਕ ਰੁਪਿਆ ਵੀ ਨਹੀਂ ਮਿਲਿਆ: ਰਾਹੁਲ ਗਾਂਧੀ
Published : Nov 14, 2023, 9:37 pm IST
Updated : Nov 14, 2023, 9:37 pm IST
SHARE ARTICLE
Rahul Gandhi targets BJP in MP
Rahul Gandhi targets BJP in MP

ਰਾਹੁਲ ਗਾਂਧੀ ਮੱਧ ਪ੍ਰਦੇਸ਼ ਦੇ ਬੁੰਦੇਲਖੰਡ ਖੇਤਰ ’ਚ ਸਥਿਤ ਟੀਕਮਗੜ੍ਹ ਜ਼ਿਲ੍ਹੇ ’ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ

Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ’ਤੇ ਬੁੰਦੇਲਖੰਡ ਖੇਤਰ ਲਈ ਪਿਛਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਦੇ ਸ਼ਾਸਨ ਦੌਰਾਨ ਮਨਜ਼ੂਰ ਕੀਤੇ ਗਏ 7,000 ਕਰੋੜ ਰੁਪਏ ਦੇ ਪੈਕੇਜ ਨੂੰ ਖਰਚਣ ਵਿਚ ਭ੍ਰਿਸ਼ਟਾਚਾਰ ਕਰਨ ਦਾ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਇਸ ਤੋਂ ਲੋਕਾਂ ਨੂੰ ਇਕ ਰੁਪਿਆ ਵੀ ਨਹੀਂ ਮਿਲਿਆ। ਗਾਂਧੀ ਮੱਧ ਪ੍ਰਦੇਸ਼ ਦੇ ਬੁੰਦੇਲਖੰਡ ਖੇਤਰ ’ਚ ਸਥਿਤ ਟੀਕਮਗੜ੍ਹ ਜ਼ਿਲ੍ਹੇ ’ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੱਧ ਪ੍ਰਦੇਸ਼ ’ਚ 17 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਗਾਂਧੀ ਨੇ ਦੋਸ਼ ਲਾਇਆ, ‘‘ਯੂ.ਪੀ.ਏ. ਸਰਕਾਰ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ 7,000 ਕਰੋੜ ਰੁਪਏ ਦਾ ਬੁੰਦੇਲਖੰਡ ਪੈਕੇਜ ਲੈ ਕੇ ਆਈ ਸੀ, ਪਰ ਤੁਹਾਨੂੰ (ਜਨਤਾ) ਨੂੰ ਇਸ ਦਾ ਇਕ ਰੁਪਿਆ ਵੀ ਨਹੀਂ ਮਿਲਿਆ। ਇਸ ਦਾ ਪੈਸਾ ਸਿੰਚਾਈ, ਕਿਸਾਨਾਂ ਅਤੇ ਮਜ਼ਦੂਰਾਂ ’ਤੇ ਖਰਚ ਨਹੀਂ ਕੀਤਾ ਗਿਆ। ਭਾਜਪਾ ਵਾਲੇ ਸਾਰੇ ਪੈਸੇ ਲੈ ਗਏ।’’ ਉਨ੍ਹਾਂ ਮੱਧ ਪ੍ਰਦੇਸ਼ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ’ਤੇ ‘ਸੂਟ-ਬੂਟ’ ਪਹਿਨਣ ਵਾਲਿਆਂ ਲਈ ਕੰਮ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਦੋ ਬਦਲ ਹਨ, ਇਕ ਅਰਬਪਤੀਆਂ ਦੀ ਸਰਕਾਰ ਜੋ ਸਿਰਫ਼ ਭ੍ਰਿਸ਼ਟਾਚਾਰ ’ਚ ਸ਼ਾਮਲ ਹੈ, ਜਾਂ ਕਾਂਗਰਸ ਜੋ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਨੌਜਵਾਨਾਂ ਲਈ ਕੰਮ ਕਰਦੀ ਹੈ।

ਗਾਂਧੀ ਨੇ ਲੋਕਾਂ ਤੋਂ ਇਹ ਵੀ ਪੁਛਿਆ ਕਿ ਕੀ ਉਨ੍ਹਾਂ ਨੇ ਕੇਂਦਰੀ ਮੰਤਰੀ (ਨਰਿੰਦਰ ਸਿੰਘ ਤੋਮਰ) ਦੇ ਬੇਟੇ ਦਾ ਵੀਡੀਉ ਵੇਖਿਆ ਹੈ? ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ’ਚ ‘ਤੋਮਰ ਦਾ ਬੇਟਾ’ 15 ਕਰੋੜ ਤੋਂ 100 ਕਰੋੜ ਰੁਪਏ ਦੇ ਲੈਣ-ਦੇਣ ਦੀ ਗੱਲ ਕਰ ਰਿਹਾ ਹੈ। ਗਾਂਧੀ ਨੇ ਕਿਹਾ, ‘‘ਕੀ (ਪ੍ਰਧਾਨ ਮੰਤਰੀ) ਨਰਿੰਦਰ ਮੋਦੀ ਨੇ ਸੀ.ਬੀ.ਆਈ., ਈ.ਡੀ. ਜਾਂ ਆਈ.ਟੀ. ਤੋਂ ਜਾਂਚ ਕਰਵਾਈ ਹੈ? ਉਨ੍ਹਾਂ ਨੇ ਇਸ ’ਤੇ ਇਕ ਸ਼ਬਦ ਵੀ ਨਹੀਂ ਕਿਹਾ।’’ ਕਾਂਗਰਸ ਨੇਤਾ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਦੇ ਲੋਕਾਂ ਦਾ ਪੈਸਾ ਹੈ। ਕੇਂਦਰੀ ਮੰਤਰੀ ਦੇ ਬੇਟੇ ਨੇ ਦਾਅਵਾ ਕੀਤਾ ਹੈ ਕਿ ਵੀਡੀਓ ਫਰਜ਼ੀ ਹੈ।

ਰਾਹੁਲ ਗਾਂਧੀ ਨੇ ਵਿਆਪਮ ਘਪਲੇ, ਪਟਵਾਰੀ ਵਰਗੀਆਂ ਵੱਖ-ਵੱਖ ਭਰਤੀ ਪ੍ਰੀਖਿਆਵਾਂ ’ਚ ਕਥਿਤ ਬੇਨਿਯਮੀਆਂ, ਮਿਡ-ਡੇ-ਮੀਲ ਘੁਟਾਲੇ, ਹੋਰ ਘਪਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੱਧ ਪ੍ਰਦੇਸ਼ ’ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 2600 ਰੁਪਏ ਪ੍ਰਤੀ ਕੁਇੰਟਲ ਅਤੇ ਬਾਅਦ ’ਚ 3000 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ। ਕਾਂਗਰਸ ਆਗੂ ਨੇ ਸੂਬੇ ’ਚ ਉਨ੍ਹਾਂ ਦੀ ਪਾਰਟੀ ਵਲੋਂ ਐਲਾਨੀਆਂ ਕਈ ਹੋਰ ਗਾਰੰਟੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ’ਚ ਮੁਫ਼ਤ ਅਤੇ ਸਬਸਿਡੀ ਵਾਲੀ ਬਿਜਲੀ ਅਤੇ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਸ਼ਾਮਲ ਹੈ।

(For more news apart from Rahul Gandhi targets BJP in MP, stay tuned to Rozana Spokesman)

Tags: rahul gandhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement