ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- 'ਪੰਜਾਬ ਵਿਚ ਇਕ ਵੀ ਸੀਟ ਨਾ ਮਿਲਣਾ ਮੇਰੀ ਨਾਕਾਮੀ'
Published : Nov 14, 2024, 10:49 am IST
Updated : Nov 14, 2024, 3:07 pm IST
SHARE ARTICLE
Sunil Jakhar's big statement on resignation from the presidency
Sunil Jakhar's big statement on resignation from the presidency

''ਮੈਂ ਆਪਣੇ ਆਪ 'ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ''

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਈ ਮਹੀਨਿਆਂ ਤੋਂ ਭਾਜਪਾ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰ ਹਨ। ਉਨ੍ਹਾਂ ਦੇ ਅਸਤੀਫ਼ੇ ਦੀਆਂ ਅਟਕਲਾਂ ਦਾ ਬਾਜ਼ਾਰ ਗਰਮ  ਸਰਗਰਮ ਰਿਹਾ। ਹਾਲਾਂਕਿ ਕੌਮੀ ਲੀਡਰਸ਼ਿਪ ਜਾਂ ਖ਼ੁਦ ਜਾਖੜ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਕੇ ਭਾਜਪਾ 'ਚ ਹੋ ਰਹੇ ਪ੍ਰੋਗਰਾਮਾਂ ਵਿਚ ਆਪਣੀ ਦੂਰੀ ਪਿਛਲੇ ਕਾਰਨਾਂ, ਕਿਸਾਨਾਂ ਤੇ ਵਿਰੋਧੀ ਪਾਰਟੀਆਂ ਸਮੇਤ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ। 

ਉਨ੍ਹਾਂ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਵੋਟ ਪ੍ਰਤੀਸ਼ਤ 6% ਤੋਂ 18% ਹੋ ਗਿਆ ਪਰ ਇਹ ਕੌੜਾ ਸੱਚ ਹੈ ਕਿ ਸਾਨੂੰ ਪੰਜਾਬ 'ਚ ਇਕ ਵੀ ਸੀਟ ਨਹੀਂ ਮਿਲੀ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਮੇਰੀ ਇਹ ਨਾਕਾਮੀ ਸੀ। ਇਹੀ ਕਾਰਨ ਹੈ ਕਿ ਮੈਂ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਦਿੱਤਾ। ਮੈਂ ਹਾਈਕਮਾਂਡ ਕੋਲ ਪੰਜਾਬ ਦੇ ਕਈ ਮੁੱਦੇ ਰੱਖੇ ਤੇ ਉਨ੍ਹਾਂ 'ਤੇ ਚਰਚਾ ਵੀ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਹੀ ਕਾਰਨ ਹੈ ਕਿ ਮੈਂ ਪਿਛਲੇ ਕੁਝ ਸਮੇਂ ਤੋਂ ਚੋਣਾਂ 'ਚ ਸਰਗਰਮ ਨਹੀਂ ਹਾਂ। ਮੈਂ ਆਪਣੇ ਆਪ 'ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।

 ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਤੇ ਪੰਜਾਬੀਆਂ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਹਮੇਸ਼ਾ ਭਾਈਚਾਰਕ ਸਦਭਾਵਨਾ ਦਾ ਸਬੂਤ ਦਿੱਤਾ ਹੈ। ਕਰਤਾਰਪੁਰ ਲਾਂਘਾ ਖੁਲਵਾਉਣ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਲਾਲ ਕਿਲੇ 'ਤੇ ਮਨਾਉਣ, ਵੀਰ ਬਾਲ ਦਿਵਸ ਮਨਾਉਣ ਵਰਗੇ ਕੰਮ ਉਨ੍ਹਾਂ ਦੇ ਪੰਜਾਬ ਪ੍ਰਤੀ ਲਗਾਅ ਨੂੰ ਦਰਸਾਉਂਦੇ ਹਨ। ਉਹ ਸਿੱਖ ਭਾਈਚਾਰੇ ਪ੍ਰਤੀ ਲਾਮਬੰਦ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਹਿੰਦੇ ਹਨ ਕਿ ਪੰਜਾਬ ਦੀ ਗੱਲ ਹੋਣੀ ਬਹੁਤ ਜ਼ਰੂਰੀ ਹੈ। ਪੰਜਾਬ ਇਸ ਸਮੇਂ ਬੜੇ ਖ਼ਤਰਨਾਕ ਮੰਜਰ 'ਚੋਂ ਗੁਜ਼ਰ ਰਿਹਾ ਹੈ। 'ਮਾਨਸ ਕੀ ਜਾਤ ਸਭੈ ਏਕੋ ਪਹਿਚਾਨਬੋ' ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ ਹੈ। 

ਕਿਸਾਨਾਂ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ 'ਚ ਅਜੇ ਵੀ ਤਿੰਨ ਖੇਤੀ ਕਾਨੂੰਨਾਂ ਦੀ ਟੀਸ ਬਰਕਰਾਰ ਹੈ। ਅੰਦੋਲਨ ਕਾਰਨ ਕਈ ਕਿਸਾਨਾਂ ਨੇ ਜਾਨਾਂ ਗੁਆਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਇਹ ਗੱਲ ਮੰਨ ਚੁੱਕੇ ਹਨ ਕਿ ਕਿਸਾਨਾਂ ਨੂੰ ਸਮਝਾਉਣ 'ਚ ਸਾਡੀ ਸਰਕਾਰ ਕਾਮਯਾਬ ਨਹੀਂ ਹੋ ਸਕੀ। ਇਸ ਸਮੇਂ ਕਿਸਾਨਾਂ ਦੀ ਬਾਂਹ ਫੜਨ ਤੇ ਉਨ੍ਹਾਂ ਨਾਲ ਸੰਵਾਦ ਰਚਾਉਣ ਦੀ ਲੋੜ ਹੈ। ਕਿਸਾਨ ਮੰਡੀਆਂ 'ਚ ਰੁਲ ਰਹੇ ਹਨ| ਸਥਿਤੀ ਇਹ ਬਣ ਗਈ ਹੈ ਕਿ ਕਿਸਾਨ ਨੂੰ ਖ਼ੁਦਕੁਸ਼ੀ ਤੱਕ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਕੋਰੋਨਾ ਕਾਲ ਜਿਹੇ ਔਖੇ ਸਮੇਂ 'ਚ ਵੀ ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕੀਤੀ ਗਈ ਪਰ ਹੁਣ ਕਿਸਾਨ ਮੰਡੀਆਂ 'ਚ ਖੱਜਲ ਹੋ ਰਹੇ ਹਨ।

ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਰਹਿਣਾ ਪੰਜਾਬ 'ਚ ਬਹੁਤ ਜਰੂਰੀ ਹੈ ਚਾਹੇ ਉਸ 'ਚ ਸੁਖਬੀਰ ਬਾਦਲ ਹੋਣ ਜਾਂ ਨਾ ਹੋਣ। ਅਕਾਲੀ ਦਲ ਇਕ ਇੰਸਟੀਚਿਊਟ ਹੈ | ਇਸ ਤੋਂ ਇਲਾਵਾ ਅਕਾਲੀ ਦਲ ਇਕ ਸੋਚ ਹੈ। ਅਕਾਲੀ ਦਲ ਨੂੰ ਮਜ਼ਬੂਤ ਰੱਖਣ ਲਈ ਇਸ 'ਚ ਚੰਗੇ ਰਾਜਨੇਤਾ ਹੋਣੇ ਚਾਹੀਦੇ ਹਨ। ਪਹਿਲਾਂ ਅਕਾਲੀ ਦਲ 'ਚ ਜਿਹੜੇ ਨੇਤਾਵਾਂ ਨੇ ਬੁੱਲ੍ਹੇ ਲੁੱਟੇ ਹਨ, ਉਹ ਹੁਣ ਕਿਉਂ ਅਕਾਲੀ ਦਲ ਖ਼ਿਲਾਫ਼ ਬੋਲਦੇ ਹਨ ਤੇ ਪਹਿਲਾਂ ਕਿਉਂ ਨਹੀਂ ਬੋਲੇ। ਮੇਰਾ ਮੰਨਣਾ ਹੈ ਕਿ ਪੰਜਾਬ 'ਚ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਹ ਸਿਰਫ਼ ਸਿਆਸੀ ਪਾਰਟੀ ਨਹੀਂ ਹੈ। ਇਸ ਦੀ ਨੀਂਹ ਸ੍ਰੀ ਅਕਾਲ ਤਖ਼ਤ ਸਾਹਿਬ ਜਿਹੇ ਮੁਕੱਦਸ ਅਸਥਾਨ ਤੋਂ ਰੱਖੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement