ਚੈਤੰਨਿਆ ਬਘੇਲ ਦੀਆਂ 61 ਕਰੋੜ ਦੀਆਂ ਜਾਇਦਾਦਾਂ ਕੁਰਕ 
Published : Nov 14, 2025, 6:51 am IST
Updated : Nov 14, 2025, 7:55 am IST
SHARE ARTICLE
Chaitanya Baghel's assets worth Rs 61 crore attached
Chaitanya Baghel's assets worth Rs 61 crore attached

 ਛੱਤੀਸਗੜ੍ਹ ਦੇ ਸ਼ਰਾਬ ਘਪਲੇ ਮਾਮਲੇ ਵਿਚ ਈ.ਡੀ. ਨੇ ਕੀਤੀ ਕਾਰਵਾਈ

ਰਾਏਪੁਰ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੱਤੀਸਗੜ੍ਹ ਵਿਚ ਸ਼ਰਾਬ ਘੁਟਾਲੇ ਦੀ ਚੱਲ ਰਹੀ ਜਾਂਚ ਦੇ ਸਬੰਧ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਦੀਆਂ 61.20 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਅਸਥਾਈ ਤੌਰ ’ਤੇ ਕੁਰਕ ਕੀਤਾ ਹੈ।

ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਏਜੰਸੀ ਨੇ ਕਿਹਾ ਕਿ ਈਡੀ ਨੇ 59.96 ਕਰੋੜ ਰੁਪਏ ਦੇ 364 ਰਿਹਾਇਸ਼ੀ ਪਲਾਟਾਂ ਅਤੇ ਖੇਤੀਬਾੜੀ ਜ਼ਮੀਨ ਦੇ ਰੂਪ ਵਿਚ ਅਚੱਲ ਜਾਇਦਾਦਾਂ ਜ਼ਬਤ ਕੀਤੀਆਂ ਹਨ, ਇਸ ਤੋਂ ਇਲਾਵਾ ਬੈਂਕ ਬੱਚਤ ਅਤੇ ਫਿਕਸਡ ਡਿਪਾਜ਼ਿਟ ਦੇ ਰੂਪ ਵਿਚ 1.24 ਕਰੋੜ ਰੁਪਏ ਦੀ ਚੱਲ ਜਾਇਦਾਦ ਵੀ ਜ਼ਬਤ ਕੀਤੀ ਹੈ।

ਈਡੀ ਨੇ ਰਾਜ ਵਿਚ ਹੋਏ ਸ਼ਰਾਬ ਘਪਲੇ ਵਿਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ/ਆਰਥਿਕ ਅਪਰਾਧ ਜਾਂਚ ਬਿਊਰੋ, ਰਾਏਪੁਰ ਦੁਆਰਾ ਆਈਪੀਸੀ, 1860 ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫ਼ਆਈਆਰ ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ।              
 

Location: India, Chhatisgarh, Raipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement