ਸਰਕਾਰ ਦੇ ਕੰਮ ਤੋਂ ਜਾਖੜ ਵੀ ਨਰਾਜ਼
Published : Dec 14, 2019, 9:02 am IST
Updated : Dec 14, 2019, 9:21 am IST
SHARE ARTICLE
Captain Amrinder Singh and Sunil Jakhar
Captain Amrinder Singh and Sunil Jakhar

ਪੰਜਾਬ ਕਾਂਗਰਸ ਵਿਚਕਾਰ ਇਕ ਵਾਰ ਫਿਰ ਤੋਂ ਲੜਾਈ ਸ਼ੁਰੂ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਰ ਸਭ ਦੇ ਨਿਸ਼ਾਨੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ।

ਚੰਡੀਗੜ੍ਹ: ਮੌਜੂਦਾ ਪੰਜਾਬ ਸਰਕਾਰ ਦੀਆਂ ਘੁੰਮਣਘੇਰੀਆਂ ਜਾਰੀ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਮੁੱਖ ਮੰਤਰੀ ਤੇ ਸਵਾਲ ਲਗਾਤਾਰ ਤਿੱਖੇ ਹੋ ਰਹੇ ਹਨ। ਇਸ ਵਾਰ ਉਹਨਾਂ ਦੇ ਨਿਸ਼ਾਨੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੰਨਣ ਲੱਗੇ ਹਨ ਕਿ ਸਰਕਾਰ ਤੋਂ ਲੋਕ ਖੁਸ਼ ਨਹੀਂ ਹਨ। ਕਾਂਗਰਸ ਪ੍ਰਧਾਨ ਤਾਂ ਮੰਤਰੀਆਂ ਦੇ ਰਵੱਈਏ ਤੋਂ ਵੀ ਨਿਰਾਸ਼ ਨਜ਼ਰ ਆ ਰਹੇ ਹਨ।

Capt. Amrinder Singh File Photo

ਪਿਛਲੇ ਦਿਨੀਂ ਬੇਰੁਜ਼ਗਾਰ ਅਧਿਆਪਕਾਂ ਪ੍ਰਤੀ ਅਪਸ਼ਬਦ ਬੋਲ ਕੇ ਚਰਚਾ ਵਿਚ ਆਏ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਵੀ ਉਹਨਾਂ ਨੇ ਝਾੜ ਪਾਈ ਹੈ। ਜਾਖੜ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਇਤਰਾਜ਼ਯੋਗ ਭਾਸ਼ਾ ਸਿੱਖਿਆ ਮੰਤਰੀ ਨੇ ਵਰਤੀ ਹੈ, ਉਹ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਅਜਿਹੇ ਦੋਸ਼ ਅਕਾਲੀ ਆਗੂਆਂ ’ਤੇ ਲੱਗਦੇ ਸਨ।

Sunil JakharSunil Jakhar

ਉਹਨਾਂ ਕਿਹਾ ਜੇ ਹੁਣ ਕਾਂਗਰਸ ਦੇ ਮੰਤਰੀਆਂ ਜਾਂ ਆਗੂਆਂ ਨੇ ਵੀ ਉਹੀ ਰਾਹ ਫੜ ਲਿਆ ਤਾਂ ਅਕਾਲੀਆਂ ਤੇ ਕਾਂਗਰਸੀਆਂ ਵਿਚ ਕੀ ਫ਼ਰਕ ਰਹਿ ਜਾਵੇਗਾ। ਜਾਖੜ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦਾ ਪ੍ਰਭਾਵਸ਼ਾਲੀ ਤੇ ਲੋਕ ਪੱਖੀ ਅਕਸ ਦਿਖਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਸ਼ਾਸਨ ਦੀ ਕਮਾਨ ਆਪਣੇ ਹੱਥਾਂ ’ਚ ਲੈਣੀ ਪਵੇਗੀ।   

Punjab CongressFile Photo

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੈਪਟਨ ਤੋਂ ਜੋ ਉਮੀਦਾਂ ਸਨ, ਉਹ ਪੂਰੀਆਂ ਨਹੀਂ ਹੋ ਰਹੀਆਂ। ਇਸ ਦਾ ਵੱਡਾ ਕਾਰਨ ਅਫ਼ਸਰਸ਼ਾਹੀ ਦਾ ਹਾਵੀ ਹੋਣਾ ਹੈ। ਉਨ੍ਹਾਂ ਮੰਨਿਆ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਅਕਸਰ ਸਵਾਲ ਉੱਠਦੇ ਹਨ ਤੇ ਇਹ ਸਵਾਲ ਆਮ ਜਨਤਾ ਹੀ ਨਹੀਂ ਸਗੋਂ ਕਾਂਗਰਸ ਦੇ ਵਰਕਰ ਤੇ ਆਗੂ ਵੀ ਖੜ੍ਹੇ ਕਰਦੇ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਵਰਕਰਾਂ ਦੇ ਗਿਲੇ ਸ਼ਿਕਵਿਆਂ ਤੋਂ ਇਕ ਗੱਲ ਜ਼ਾਹਿਰ ਹੁੰਦੀ ਹੈ ਕਿ ਸੂਬੇ ਵਿਚ ‘ਲੋਕਾਂ ਦੀ ਸਰਕਾਰ’ ਹੋਣ ਦਾ ਅਹਿਸਾਸ ਨਹੀਂ ਹੋ ਰਿਹਾ ਹੈ।

Punjab govtFile Photo

ਉਨ੍ਹਾਂ ਕਿਹਾ ਕਿ ਜਲੰਧਰ ’ਚ ਵਰਕਰਾਂ ਦੀ ਮੀਟਿੰਗ ਦੌਰਾਨ ਜੋ ਤੱਥ ਸਾਹਮਣੇ ਆਏ ਹਨ, ਉਸ ਤੋਂ ਇਹੀ ਜਾਪਦਾ ਹੈ ਕਿ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਤੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿਚ ਲੋਕਾਂ ਨੂੰ ‘ਆਪਣੀ ਚੁਣੀ ਹੋਈ ਸਰਕਾਰ’ ਹੋਣ ਦਾ ਅਹਿਸਾਸ ਹੋਣਾ ਬੇਹੱਦ ਜ਼ਰੂਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement