ਟਕਸਾਲੀਆਂ ਦੀ ਸਟੇਜ਼ ਤੋਂ ਬਾਦਲਾਂ ਖਿਲਾਫ ਖੁੱਲ ਕੇ ਬੋਲੇ ਸੁਖਦੇਵ ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ
Published Dec 14, 2019, 4:47 pm IST
Updated Dec 14, 2019, 4:54 pm IST
ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਰ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਬਾਲਦਾਂ ਵਿਰੁੱਧ ਭੜਾਸ ਕੱਢੀ ਹੈ।
Sukhdev Singh Dhindsa
 Sukhdev Singh Dhindsa

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਰ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਬਾਲਦਾਂ ਵਿਰੁੱਧ ਭੜਾਸ ਕੱਢੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਜਿਸ ਕਿਸੇ ਨੇ ਵੀ ਅਨੁਸਾਸ਼ਨ ਦੀ ਗੱਲ ਕੀਤੀ ਹੈ, ਬਾਦਲਾਂ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

Badals Badals

Advertisement

ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਆਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਅੱਜ ਇਹ ਪ੍ਰੋਗਰਾਮ ਉਹ ਲੋਕ ਮਨਾ ਰਹੇ ਹਨ, ਜਿਨ੍ਹਾਂ ਨੂੰ ਬਿਨਾਂ ਕਸੂਰ ਪਾਰਟੀ ਵਿਚੋਂ ਕੱਢਿਆ ਗਿਆ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ 'ਤੇ ਵਰ੍ਹਦਿਆ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਹੈ।

Sukhdev Singh DhindsaSukhdev Singh Dhindsa

ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਰਾਜਨੀਤਿਕ ਤਾਕਤ ਹਾਸਲ ਕਰਨ ਲਈ ਹੋਂਦ 'ਚ ਨਹੀਂ ਸੀ ਆਇਆ ਸਗੋਂ ਇਹ ਇਕ ਸੱਭਿਆਚਾਰ ਤੇ ਧਰਮ ਨੂੰ ਬਚਾਉਣ ਦੀ ਲਹਿਰ ਸੀ। ਪਰ ਅੱਜ ਇਸ ਪਾਰਟੀ ਨੂੰ ਰੋਲਿਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਰ ਪਾਰਟੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਕੜਾ ਕਰਨਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਸ 'ਤੇ ਲੱਗ ਰਹੇ ਇਲਜ਼ਾਮਾਂ ਨੇ ਅੱਜ ਸਾਡਾ ਸਾਰੇ ਸਿੱਖਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ।

Location: India, Punjab, Amritsar
Advertisement

 

Advertisement
Advertisement