14 Congress MPs suspended: ਸੰਸਦ ਦੀ ਸੁਰੱਖਿਆ 'ਚ ਕੁਤਾਹੀ ਕਾਰਨ ਸਦਨ 'ਚ ਹੰਗਾਮਾ, ਕਾਂਗਰਸ ਦੇ 14 ਲੋਕ ਸਭਾ ਮੈਂਬਰ ਮੁਅੱਤਲ
Published : Dec 14, 2023, 3:08 pm IST
Updated : Dec 14, 2023, 3:32 pm IST
SHARE ARTICLE
14 Congress MPs suspended from Lok Sabha for remainder of Parliament's Winter Session
14 Congress MPs suspended from Lok Sabha for remainder of Parliament's Winter Session

ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਅਤੇ ਚੇਅਰ ਦਾ ਅਪਮਾਨ ਕਰਨ ਦੇ ਇਲਜ਼ਾਮ

14 Congress MPs suspended: ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਲੋਕ ਸਭਾ ਨੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਅਤੇ ਚੇਅਰ ਦਾ ਅਪਮਾਨ ਕਰਨ ਦੇ ਇਲਜ਼ਾਮ ਤਹਿਤ ਪੰਜ ਕਾਂਗਰਸੀ ਮੈਂਬਰਾਂ ਨੂੰ ਮੌਜੂਦਾ ਸੰਸਦ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿਤਾ। ਹੰਗਾਮਾ ਜਾਰੀ ਰਹਿਣ ਕਾਰਨ ਕਾਂਗਰਸ ਦੇ 9 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ।

ਇਸ ਤਰ੍ਹਾਂ ਕਾਂਗਰਸ ਦੇ ਕੁੱਲ 14 ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ ਹੈ। ਇਸ ਦੌਰਾਨ ਬੈਨੀ ਬੇਹਾਨਨ, ਵੀ.ਕੇ. ਸ਼੍ਰੀਕੰਦਨ, ਮੁਹੰਮਦ ਜਾਵੇਦ, ਪੀ.ਆਰ. ਨਟਰਾਜਨ, ਕਨੀਮੋਝੀ ਕਰੁਣਾਨਿਧੀ, ਕੇ ਸੁਬ੍ਰਾਹਮਣੀਅਮ, ਐਸ.ਆਰ ਪਾਰਥੀਬਨ, ਐਸ ਵੈਂਕਟੇਸ਼ਨ ਅਤੇ ਮਾਨਿਕਮ ਟੈਗੋਰ ਨੂੰ "ਅਨਿਯਮਤ ਵਿਵਹਾਰ" ਲਈ ਲੋਕ ਸਭਾ ਦੇ ਬਾਕੀ ਸੈਸ਼ਨ ਲਈ ਮੁਅੱਤਲ ਕੀਤਾ ਗਿਆ।

ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਦੌਰਾਨ ਚੇਅਰ ਦਾ ਅਪਮਾਨ ਕਰਨ ਦੇ ਮਾਮਲਿਆਂ ਵਿਚ ਕਾਂਗਰਸ ਦੇ ਟੀਐਨ ਪ੍ਰਤਾਪਨ, ਹਿਬੀ ਈਡਨ, ਜੋਤਿਮਣੀ, ਰਾਮਿਆ ਹਰੀਦਾਸ ਅਤੇ ਡੀਨ ਕੁਰਿਆਕੋਸ ਨੂੰ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰਨ ਦਾ ਪ੍ਰਸਤਾਵ ਦਿਤਾ।

ਵਿਧਾਨ ਸਭਾ ਨੇ ਜੋਸ਼ੀ ਦੇ ਪ੍ਰਸਤਾਵ ਨੂੰ ਆਵਾਜ਼ੀ ਵੋਟ ਨਾਲ ਮਨਜ਼ੂਰੀ ਦਿਤੀ। ਜੋਸ਼ੀ ਨੇ ਅਪਣੀ ਤਜਵੀਜ਼ ਵਿਚ ਕਿਹਾ ਕਿ ਇਨ੍ਹਾਂ ਪੰਜਾਂ ਮੈਂਬਰਾਂ ਦੇ ਨਾਂਅ ਚੇਅਰ ਦੇ ਅਪਮਾਨ ਲਈ ਲਏ ਗਏ ਹਨ ਅਤੇ ਇਨ੍ਹਾਂ ਨੂੰ ਬਾਕੀ ਦੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸ ਮਗਰੋਂ ਪ੍ਰਧਾਨਗੀ ਚੇਅਰਮੈਨ ਬੀ ਮਹਿਤਾਬ ਨੇ ਪੰਜ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਮੈਂਬਰ ਡੇਰੇਕ ਓ ਬ੍ਰਾਇਨ ਨੂੰ 'ਅਣਇੱਛਤ ਵਿਵਹਾਰ' ਲਈ ਮੌਜੂਦਾ ਸੰਸਦ ਸੈਸ਼ਨ ਦੀ ਬਾਕੀ ਮਿਆਦ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ।

 (For more news apart from Five Congress MPs suspended from Lok Sabha, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement