
ਕਿਸਾਨਾਂ ਦੇ ਸਮਰਥਨ ‘ਚ ਸੜਕ ‘ਤੇ ਉਤਰਨਗੇ ਰਾਹੁਲ ਗਾਂਧੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦੇਸ਼ ਦੇ ਕਿਸਾਨ ਪਿਛਲੇ 50 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਈ ਸਿਆਸੀ ਪਾਰਟੀਆਂ ਕੇਂਦਰ ਦੀ ਸੱਤਾਧਾਰੀ ਧਿਰ ਦਾ ਵਿਰੋਧ ਕਰ ਰਹੀਆਂ ਹਨ। ਇਸ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਿੱਲੀ ਦੀਆਂ ਸੜਕਾਂ ‘ਤੇ ਮਾਰਚ ਜ਼ਰੀਏ ਕਿਸਾਨਾਂ ਦਾ ਸਮਰਥਨ ਕਰਨਗੇ।
Rahul Gandhi
ਰਾਹੁਲ ਗਾਂਧੀ ਦੀ ਅਗਵਾਈ ਵਿਚ ਇਹ ਸੱਤਿਆਗ੍ਰਹਿ ਮਾਰਚ ਕੱਢਿਆ ਜਾਵੇਗਾ, ਇਹ ਮਾਰਚ ਦਿੱਲੀ ਵਿਚ ਉਪ ਰਾਜਪਾਲ ਨਿਵਾਸ ਤੱਕ ਜਾਵੇਗਾ, ਜਿੱਥੇ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਦਰਅਸਲ ਕਾਂਗਰਸ ਅੱਜ ‘ਕਿਸਾਨ ਅਧਿਕਾਰ ਦਿਵਸ’ ਮਨਾ ਰਹੀ ਹੈ ਅਤੇ ਇਸ ਸਬੰਧੀ ਸਾਰੇ ਸੂਬਿਆਂ ਦੀਆਂ ਇਕਾਈਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
Farmers
ਸਾਰੇ ਸੂਬਿਆਂ ਵਿਚ ਕਾਂਗਰਸ ਵੱਲੋਂ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ। ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲੈਫਟਿਨੈਂਟ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਵੇਗਾ। ਰਾਹੁਲ ਗਾਂਧੀ ਨੇ ਟਵੀਟ ਜ਼ਰੀਏ ਸਾਰਿਆਂ ਨੂੰ ਇਸ ਮਾਰਚ ਨਾਲ ਜੁੜਨ ਦੀ ਅਪੀਲ ਕੀਤੀ।
PM modi
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਦੇਸ਼ ਦੇ ਅੰਨਦਾਤਾ ਅਪਣੇ ਹੱਕਾਂ ਲਈ ਮੋਦੀ ਸਰਕਾਰ ਖਿਲਾਫ ਸੱਤਿਆਗ੍ਰਹਿ ਕਰ ਰਹੇ ਹਨ। ਅੱਜ ਪੂਰਾ ਭਾਰਤ ਕਿਸਾਨਾਂ ‘ਤੇ ਅੱਤਿਆਚਾਰ ਅਤੇ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਹੈ। ਤੁਸੀਂ ਵੀ ਜੁੜੋ ਤੇ ਇਸ ਸੱਤਿਆਗ੍ਰਹਿ ਦਾ ਹਿੱਸਾ ਬਣੋ’।
देश के अन्नदाता अपने अधिकार के लिए अहंकारी मोदी सरकार के ख़िलाफ़ सत्याग्रह कर रहे हैं।
— Rahul Gandhi (@RahulGandhi) January 15, 2021
आज पूरा भारत किसानों पर अत्याचार व पेट्रोल-डीज़ल के बढ़ते दामों के विरुद्ध आवाज़ बुलंद कर रहा है।
आप भी जुड़िये और इस सत्याग्रह का हिस्सा बनिये।#SpeakUpForKisanAdhikar pic.twitter.com/3EG34bUQxm
ਇਸ ਤੋਂ ਪਹਿਲਾਂ 24 ਦਸੰਬਰ ਨੂੰ ਕਿਸਾਨੀ ਮੁੱਦੇ ‘ਤੇ ਰਾਹੁਲ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮਿਲ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ ਸੀ।