ਪੁਲਵਾਮਾ ਹਮਲਾ : ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਾਥ ਦੇਣ
Published : Feb 15, 2019, 4:48 pm IST
Updated : Feb 15, 2019, 4:48 pm IST
SHARE ARTICLE
All political parties on the issue of security of the country:Amit Shah
All political parties on the issue of security of the country:Amit Shah

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਸਾਰੀਆਂ ਰਾਜਨੀਤਿਕ ਪਾਰ....

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਠ ਕੇ ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਨਾਲ ਆਉਣ ਦੀ ਅਪੀਲ ਕੀਤੀ ਹੈ। ਇਸ ਹਮਲੇ ਵਿਚ ਲਗਪਗ 45 ਜਵਾਨ ਸ਼ਹੀਦ ਹੋਏ ਹਨ। ਸ਼ਾਹ ਨੇ ਟਵੀਟ ਕਰਕੇ ਕਿਹਾ ਕਿ,“ਇਹ ਅਜਿਹੀ ਘੜੀ ਹੈ ਜਿਸ ਵਿਚ ਸਾਨੂੰ ਸਾਰਿਆ ਨੂੰ ਇਕ ਜੁੱਟ ਹੋਣਾ ਚਾਹੀਦਾ ਹੈ ਤੇ ਭਾਰਤ ਨੂੰ ਮਜਬੂਤ ਤੇ ਸੁਰੱਖਿਅਤ ਬਣਾਉਣ ਲਈ ਸੰਕਲਪ ਲੈਣਾ ਚਾਹੀਦਾ ਹੈ।

Pulwama Attack Pulwama Attack

ਮੈਂ ਰਾਜਨੀਤਿਕ ਵਰਗ ਵਲੋਂ ਅਪੀਲ ਕਰਦਾ ਹਾਂ ਕਿ ਆਓ ਅਸੀਂ ਰਾਜਨੀਤੀ ਤੋਂ ਉਠ ਕੇ ਦਿਖਾਈਏ ਕਿ ਜਦੋਂ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਦੀ ਗੱਲ ਹੁੰਦੀ ਹੈ ਤਾਂ ਅਸੀ ਇਕੱਠੇ ਹੁੰਦੇ ਹਾਂ।ਭਾਰਤ ਤੋਂ ਵਧਕੇ ਕੁੱਝ ਵੀ ਨਹੀਂ”। ਦੱਸਿਆ ਗਿਆ ਹੈ ਕਿ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸਿੰਘ  ਸੁਰਜੇਵਾਲਾ ਨੇ ਪਾਕਿਸਤਾਨ ਪ੍ਰਯੋਜਿਤ ਅਤਿਵਾਦ ਤੋਂ ਨਿਪਟਾਰੇ ਵਿਚ ਨਾਕਾਮ ਰਹਿਣ ਦਾ ਇਲਜ਼ਾਮ ਲਾਉਂਦੇ ਹੋਏ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਸੁਤੰਤਰ ਭਾਰਤ ਦੇ ਇਤਹਾਸ ਵਿਚ ਇਸ ਨੂੰ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਆਖਿਆ। ਇਸ ਤੋਂ ਬਾਅਦ ਸ਼ਾਹ ਦੀ ਇਹ ਟਿੱਪਣੀ ਸਾਹਮਣੇ ਆਈ।

CRPF CRPF

ਭਾਜਪਾ ਪ੍ਰਧਾਨ ਨੇ ਆਖਿਆ ਕਿ 130 ਕਰੋੜ ਭਾਰਤੀ, ਦੇਸ਼ ਦੀ ਸੇਵਾ ਸਮੇਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਪੂਰੀ ਇੱਕਜੁੱਟਤਾ ਨਾਲ ਖੜੇ ਹਨ। ਉਨ੍ਹਾਂ ਆਖਿਆ ਕਿ,“ਆਉਣ ਵਾਲੀਆ ਪੀੜੀਆਂ ਉਨ੍ਹਾਂ ਦੀ ਸੂਰਵੀਰਤਾ ਨੂੰ ਯਾਦ ਰੱਖਣਗੀਆਂ। ਅਸੀ ਜਖ਼ਮੀਆਂ ਦੇ ਜਲਦ ਠੀਕ ਹੋਣ ਦੀ ਆਸ ਕਰਦੇ ਹਾਂ। ਪੁਲਵਾਮਾ ਵਿਚ ਹੋਏ ਭਿਆਨਕ ਹਮਲੇ ਨੇ ਪੂਰੇ ਦੇਸ਼ ਨੂੰ ਦੁਖੀ ਕਰ ਦਿੱਤਾ ਹੈ। ਅਸੀਂ ਇਸ ਤਰ੍ਹਾਂ ਦੀ ਨਫ਼ਰਤ ਤੇ ਹਿੰਸਾ ਨੂੰ ਵਾਧਾ ਦੇਣ ਵਾਲੀ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਭਰੋਸਾ ਦਿੱਤਾ ਹੈ ਕਿ ਸਾਡੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ”।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement