ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By : JAGDISH

Published : Feb 15, 2026, 4:34 pm IST
Updated : Feb 15, 2026, 4:34 pm IST
SHARE ARTICLE
Arvind Khanna joins Shiromani Akali Dal
Arvind Khanna joins Shiromani Akali Dal

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ 'ਚ ਕੀਤਾ ਗਿਆ ਸ਼ਾਮਲ

ਸੰਗਰੂਰ : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਤੋਂ ਸੰਗਰੂਰ ਤੋਂ ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਨਵਰੀ 2022 ’ਚ ਅਰਵਿੰਦ ਖੰਨਾ ਭਾਜਪਾ ’ਚ ਸ਼ਾਮਲ ਹੋਏ ਸਨ। ਜਦਕਿ ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਬਣਾ ਲਈ ਪਰ ਉਹ 2022 ’ਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਫਿਰ ਤੋਂ ਸਰਗਰਮ ਸਿਆਸਤ ਵਿਚ ਆਏ ਸਨ। ਅਰਵਿੰਦ ਖੰਨਾ ਦਾ ਸੰਗਰੂਰ ਵਿਧਾਨ ਸਭਾ ਹਲਕੇ ’ਚ ਕਾਫ਼ੀ ਸਿਆਸੀ ਆਧਾਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement