
ਫ਼ਿਲਮ 'ਦਿ ਕਸ਼ਮੀਰ ਫਾਈਲਜ਼' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਬਣਦੀਆਂ ਰਹਿਣੀਆ ਚਾਹੀਦੀਆਂ ਹਨ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪਰਿਵਾਰਵਾਦ ਦੀ ਰਾਜਨੀਤੀ ਦੇ ਖ਼ਿਲਾਫ਼ ਹੈ ਅਤੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਕਈ ਸੰਸਦ ਮੈਂਬਰਾਂ ਦੇ ਪੁੱਤਰ-ਧੀਆਂ ਨੂੰ ਟਿਕਟਾਂ ਨਹੀਂ ਮਿਲ ਸਕੀਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਇਹ ਗੱਲ ਭਾਜਪਾ ਸੰਸਦੀ ਦਲ ਦੀ ਬੈਠਕ 'ਚ ਕਹੀ।
PM Modi
ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਸੱਤਾ ਵਿੱਚ ਵਾਪਸੀ ਲਈ ਵੀ ਜ਼ੋਰਦਾਰ ਵਧਾਈ ਦਿੱਤੀ ਗਈ। ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਹਾਲ ਹੀ ਵਿੱਚ ਹੋਈਆਂ ਪੰਜਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਮੁੜ ਸੱਤਾ ਵਿੱਚ ਆਈ ਹੈ।
Narendra Modi
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਬੈਠਕ 'ਚ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੰਸ਼ਵਾਦ ਦੀ ਰਾਜਨੀਤੀ ਲੋਕਤੰਤਰ ਲਈ ਖ਼ਤਰਨਾਕ ਹੈ, ਇਸ ਲਈ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੰਸ਼ਵਾਦ ਦੀ ਰਾਜਨੀਤੀ ਦੇ ਖ਼ਿਲਾਫ਼ ਲੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਜਿਹੀ ਰਾਜਨੀਤੀ ਨੂੰ ਨੱਥ ਪਾਉਣ ਲਈ ਆਪਣੇ ਸੰਗਠਨ ਅੰਦਰ ਹੀ ਯਤਨ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ ਕਿਸੇ ਸੰਸਦ ਮੈਂਬਰ ਦੇ ਬੇਟੇ ਜਾਂ ਬੇਟੀ ਨੂੰ ਵਿਧਾਨ ਸਭਾ ਚੋਣਾਂ 'ਚ ਟਿਕਟ ਨਹੀਂ ਮਿਲੀ ਤਾਂ ਇਹ ਉਨ੍ਹਾਂ ਦੇ ਕਾਰਨ ਹੈ।
pm modi
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਦਿ ਕਸ਼ਮੀਰ ਫਾਈਲਜ਼' ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਫ਼ਿਲਮਾਂ ਬਣਦੀਆਂ ਰਹਿਣੀਆ ਚਾਹੀਦੀਆਂ ਹਨ। ਬੈਠਕ 'ਚ ਮੌਜੂਦ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦੱਸਿਆ ਕਿ ਮੋਦੀ ਨੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਸੰਸਦੀ ਹਲਕੇ 'ਚ ਅਜਿਹੇ 100 ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਕਿਹਾ, ਜਿੱਥੇ ਭਾਜਪਾ ਦੇ ਹੱਕ 'ਚ ਮੁਕਾਬਲਤਨ ਘੱਟ ਵੋਟਾਂ ਪਈਆਂ ਹਨ ਅਤੇ ਉਨ੍ਹਾਂ ਨੂੰ ਇਸ ਦੇ ਕਾਰਨਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ।
Nadda
ਬੈਠਕ 'ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੁੱਧਗ੍ਰਸਤ ਯੂਕਰੇਨ 'ਚੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਚਲਾਏ ਗਏ 'ਆਪ੍ਰੇਸ਼ਨ ਗੰਗਾ' 'ਤੇ ਪੇਸ਼ਕਾਰੀ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਸਦੀ ਦਲ ਦੀ ਬੈਠਕ ਦੀ ਸ਼ੁਰੂਆਤ 'ਚ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ 'ਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੱਸਣਯੋਗ ਹੈ ਕਿ ਮੰਗੇਸ਼ਕਰ ਦੀ ਮੌਤ 6 ਫਰਵਰੀ ਨੂੰ ਹੋਈ ਸੀ।
PM Modi
ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਇੱਕ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਅਤੇ ਕਰਨਾਟਕ ਵਿੱਚ ਹਿਜਾਬ ਦੀ ਲੜਾਈ ਦੌਰਾਨ ਮਾਰੇ ਗਏ ਬਜਰੰਗ ਦਲ ਦੇ ਵਰਕਰ ਹਰਸ਼ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।