
ਕਿਹਾ, ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗਾ ਮੁੱਖ ਮੁੱਦਾ
ਕਾਂਗਰਸ ਛੱਡ ਕੇ 2016 ਵਿੱਚ ਭਾਜਪਾ ਵਿੱਚ ਹੋਏ ਸਨ ਸ਼ਾਮਲ
ਅਗਰਤਲਾ : ਤ੍ਰਿਪੁਰਾ ਦੇ CM ਭਾਜਪਾ ਆਗੂ ਬਿਪਲਬ ਕੁਮਾਰ ਦੇਬ ਵੱਲੋਂ ਤ੍ਰਿਪੁਰਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਇੱਕ ਦਿਨ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਮਾਨਿਕ ਸਾਹਾ (Manik Saha) ਨੇ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮਾਨਿਕ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਅਤੇ ਭਾਜਪਾ ਦੇ ਵਿਕਾਸ ਦੇ ਮੁੱਦੇ 'ਤੇ ਹੀ ਸੂਬੇ 'ਚ ਕੰਮ ਕਰਾਂਗੇ।
Tripura New CM Oath: Manik Saha sworn in as new CM of Tripura
ਉਨ੍ਹਾਂ ਕਿਹਾ ਕਿ ਤ੍ਰਿਪੁਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੁੱਖ ਮੁੱਦਾ ਹੋਵੇਗਾ। ਸਾਹਾ ਨੇ ਕਿਹਾ ਕਿ ਸੂਬੇ 'ਚ ਭਾਜਪਾ ਲਈ ਕੋਈ ਸਿਆਸੀ ਚੁਣੌਤੀ ਨਹੀਂ ਹੈ। ਦੱਸ ਦੇਈਏ ਕਿ ਦੇਬ ਦੇ ਅਸਤੀਫ਼ੇ ਦੇ ਕੁਝ ਘੰਟਿਆਂ ਬਾਅਦ 69 ਸਾਲਾ ਡਾਕਟਰ ਸਾਹਾ ਨੂੰ BJP ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ ਸੀ। ਸਾਹਾ ਨੇ ਤ੍ਰਿਪੁਰਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
Tripura New CM Oath: Manik Saha sworn in as new CM of Tripura
ਸਾਹਾ, ਜਿਨ੍ਹਾਂ ਨੂੰ ਭਾਜਪਾ ਨੇ ਤ੍ਰਿਪੁਰਾ ਦਾ ਨਵਾਂ ਮੁੱਖ ਮੰਤਰੀ ਚੁਣਿਆ ਹੈ, ਰਾਜ ਸਭਾ ਤੋਂ ਪਾਰਟੀ ਦੇ ਸੰਸਦ ਮੈਂਬਰ ਵੀ ਹਨ। ਭਾਜਪਾ ਉੱਤਰ-ਪੂਰਬੀ ਰਾਜ ਵਿੱਚ ਬਹੁ-ਕੋਣੀ ਮੁਕਾਬਲੇ ਦੇ ਦੌਰਾਨ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿੱਤ ਦਿਵਾਉਣ ਲਈ ਆਪਣੇ ਨਵੇਂ ਮੁੱਖ ਮੰਤਰੀ ਦੀ ਅਗਵਾਈ ਕਰੇਗੀ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਵੀ ਵੱਡੀ ਧਿਰ ਵਜੋਂ ਉਭਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੇ ਲੋਕ ਇਸ ਅਚਾਨਕ ਹੋਈ ਸਿਆਸੀ ਉਥਲ-ਪੁਥਲ ਤੋਂ ਹੈਰਾਨ ਹਨ।
Tripura New CM Oath: Manik Saha sworn in as new CM of Tripura
ਸਾਹਾ (Manik Saha) 2016 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ 2020 ਵਿੱਚ ਪਾਰਟੀ ਪ੍ਰਧਾਨ ਬਣਾਇਆ ਗਿਆ ਸੀ ਅਤੇ ਇਸ ਸਾਲ ਮਾਰਚ ਵਿੱਚ ਹੀ ਰਾਜ ਸਭਾ ਲਈ ਚੁਣਿਆ ਗਿਆ ਸੀ। ਦੂਜੇ ਅਤੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ 2018 ਵਿੱਚ ਤ੍ਰਿਪੁਰਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜਿਸ ਨਾਲ ਸੂਬੇ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ 25 ਸਾਲਾਂ ਦੇ ਸ਼ਾਸਨ ਦਾ ਅੰਤ ਹੋਇਆ।
Biplab Kumar Deb
ਜ਼ਿਕਰਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲਾਂ ਬਿਪਲਬ ਦੇਬ ਨੇ ਵੀਰਵਾਰ ਨੂੰ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਅਸਤੀਫ਼ਾ ਦੇਣ ਤੋਂ ਬਾਅਦ ਬਿਪਲਬ ਨੇ ਕਿਹਾ ਕਿ ਪਾਰਟੀ ਸਿਖਰ 'ਤੇ ਹੈ ਅਤੇ ਮੈਂ ਭਾਜਪਾ ਦਾ ਵਫ਼ਾਦਾਰ ਵਰਕਰ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਮੈਨੂੰ ਜੋ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨਾਲ ਮੈਂ ਇਨਸਾਫ਼ ਕਰਾਂਗਾ। ਬਿਪਲਬ ਨੇ ਕਿਹਾ ਕਿ ਹੁਣ ਮੈਂ ਸੂਬੇ 'ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗਾ।