
ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਸੁਰਿੰਦਰ ਮਹੇ
ਜਲੰਧਰ : ਭਾਜਪਾ ਆਗੂ ਅਤੇ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਮਹੇ ਪਿਛਲੇ ਇਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ।
ਇਹ ਵੀ ਪੜ੍ਹੋ: 46 ਫ਼ੀ ਸਦੀ ਨਾਲ ਪੰਜਾਬ ਬਣਿਆ ਦੇਸ਼ ਦੇ ਕਣਕ ਭੰਡਾਰ 'ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਸੂਬਾ
ਇਸ ਬਿਮਾਰੀ ਦੇ ਚਲਦੇ ਹੀ ਸੁਰਿੰਦਰ ਮਹੇ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਕਾਰਨ ਭਾਜਪਾ ਆਗੂਆਂ ਵਿਚ ਸੋਗ ਦੀ ਲਹਿਰ ਹੈ।
ਦੱਸ ਦੇਈਏ ਕਿ ਉਹ ਇਕ ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਆਏ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਤਾਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਨ। ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ ਇੰਚਾਰਜ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਯਾਨੀ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਕੀਤਾ ਜਾਵੇਗਾ।