Punjab News: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਕਾਂਗਰਸ 'ਚ ਹੋਏ ਸ਼ਾਮਲ
Published : May 15, 2024, 7:50 pm IST
Updated : May 15, 2024, 7:50 pm IST
SHARE ARTICLE
Retired SMO Dr. Manohar Singh Joins Congress
Retired SMO Dr. Manohar Singh Joins Congress

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਕਰਵਾਈ ਸ਼ਮੂਲੀਅਤ

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਅਤੇ ਸੇਵਾਮੁਕਤ ਐੱਸਐੱਮਓ ਡਾ. ਮਨੋਹਰ ਸਿੰਘ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਕਾਫੀ ਸਮੇਂ ਤੋਂ ਇਹ ਚਰਚਾ ਸੀ ਕਿ ਡਾ. ਮਨੋਹਰ ਕਿਸੇ ਵੱਡੀ ਪਾਰਟੀ ਨਾਲ ਜੁੜ ਕੇ ਅਪਣਾ ਸਿਆਸੀ ਸਫਰ ਅੱਗੇ ਵਧਾਉਣਗੇ।

ਇਸ ਤੋਂ ਪਹਿਲਾਂ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਸੀ ਪਰ ਡਾ. ਮਨੋਹਰ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਸਾਰੀਆਂ ਚਰਚਾਵਾਂ ਨੂੰ ਖ਼ਤਮ ਕਰ ਦਿਤਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਡਾ. ਮਨੋਹਰ ਸਿੰਘ ਨੇ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਤੋਂ 2022 ਵਿਚ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੂੰ 13796 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਜੀਪੀ ਨੇ ਕਾਂਗਰਸ ਛੱਡਣ ਦਾ ਕਾਰਨ ਇਹ ਵੀ ਦਸਿਆ ਸੀ ਕਿ ਚੰਨੀ ਨੇ ਅਪਣੇ ਭਰਾ ਨੂੰ ਚੋਣ ਲੜਨ ਲਈ ਮੈਦਾਨ ਵਿਚ ਉਤਾਰਿਆ ਸੀ ਅਤੇ ਕਾਂਗਰਸ ਹਾਈਕਮਾਂਡ ਨੇ ਕੋਈ ਕਾਰਵਾਈ ਨਹੀਂ ਕੀਤੀ।

ਡਾ ਮਨੋਹਰ ਸਿੰਘ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਚਰਚਾ ਹੈ ਕਿ ਉਹ ਬੱਸੀ ਪਠਾਣਾ ਹਲਕੇ ਦੀ ਵਾਗਡੋਰ ਸੰਭਾਲਣਗੇ ਕਿਉਂਕਿ ਗੁਰਪ੍ਰੀਤ ਸਿੰਘ ਜੀਪੀ ਦੇ ‘ਆਪ’ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੇ ਇਥੇ ਕਿਸੇ ਨੂੰ ਵੀ ਇੰਚਾਰਜ ਨਹੀਂ ਲਾਇਆ। ਕਿਸੇ ਹੋਰ ਆਗੂ ਨੂੰ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿਤੀ ਗਈ। ਮੰਨਿਆ ਜਾ ਰਿਹਾ ਹੈ ਕਿ ਹੁਣ ਡਾ. ਮਨੋਹਰ ਸਿੰਘ ਇਸ ਹਲਕੇ ਵਿਚ ਕਾਂਗਰਸ ਦਾ ਪ੍ਰਚਾਰ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਪਣਾ ਸਿਆਸੀ ਮੈਦਾਨ ਤਿਆਰ ਕਰਨਗੇ|

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement