ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਇਸ ਵਿਚ ਮੈਂ ਕੀ ਕਰ ਸਕਦਾਂ : ਕੈਪਟਨ
Published : Jul 15, 2019, 4:23 pm IST
Updated : Jul 15, 2019, 7:52 pm IST
SHARE ARTICLE
Navjot Singh Sidhu & Captain Amarinder Singh
Navjot Singh Sidhu & Captain Amarinder Singh

ਕਿਹਾ - ਜਰਨੈਲ ਵੱਲੋਂ ਸੌਂਪਿਆਂ ਗਿਆ ਕੰਮ ਕਰਨ ਤੋਂ ਇਕ ਸਿਪਾਹੀ ਕਿਵੇਂ ਇਨਕਾਰ ਕਰ ਸਕਦੈ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ।

Navjot SidhuNavjot Sidhu

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੇ ਸਿੱਧੂ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੀ ਕਰ ਸਕਦੇ ਹਨ।'' ਉਨ੍ਹਾਂ ਸਵਾਲ ਕੀਤਾ ਕਿ ਜਰਨੈਲ ਵੱਲੋਂ ਸੌਂਪਿਆਂ ਗਿਆ ਕੰਮ ਕਰਨ ਤੋਂ ਇਕ ਸਿਪਾਹੀ ਕਿਵੇਂ ਇਨਕਾਰ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਰਕਾਰ ਦੀ ਕਾਰਵਾਈ ਕਾਰਗਰ ਢੰਗ ਨਾਲ ਚਲਾਉਣੀ ਹੈ ਤਾਂ ਇਸ ਵਿਚ ਕੁਝ ਅਨੁਸ਼ਾਸਨ ਵੀ ਹੋਣਾ ਚਾਹੀਦਾ ਹੈ।

captain and sidhuCaptain and Sidhu

ਇਹ ਪੁੱਛੇ ਜਾਣ 'ਤੇ ਕੀ ਸਿੱਧੂ ਨੇ ਮੁੜ ਸੁਲਾਹ ਸਫ਼ਾਈ ਦੀ ਕੋਸ਼ਿਸ਼ ਕੀਤੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਇਸ ਦੀ ਕੋਈ ਲੋੜ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ, ''ਮੇਰਾ ਉਸ ਨਾਲ ਕੋਈ ਰੌਲਾ ਨਹੀਂ ਹੈ। ਜੇ ਸਿੱਧੂ ਨੂੰ ਮੇਰੇ ਨਾਲ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਬਾਰੇ ਉਸ ਨੂੰ ਹੀ ਪੁੱਛੋ।'' ਕੈਪਟਨ ਨੇ ਕਿਹਾ ਕਿ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ ਵਿਚ ਉਨ੍ਹਾਂ ਨੂੰ ਕੁਝ ਗ਼ਲਤ ਨਹੀਂ ਲੱਗਾ। 

Navjot Singh SidhuNavjot Singh Sidhu

ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਫ਼ੈਸਲਾ ਕਾਂਗਰਸ ਹਾਈ ਕਮਾਂਡ ਦੀ ਸਲਾਹ ਨਾਲ ਕੀਤਾ ਜਾਂਦਾ ਹੈ ਜਿਸ ਕਰ ਕੇ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜਣਾ ਠੀਕ ਹੈ। ਮੁੱਖ ਮੰਤਰੀ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰ ਰਹੇ ਸਨ।

Captain meet ModiCaptain meet Modi

550ਵੇਂ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਲ ਹੋਣਗੇ ਮੋਦੀ :
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕਿਉਂਕਿ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਉਹ ਉਨ੍ਹਾਂ ਨੂੰ ਹੁਣ ਤੱਕ ਨਹੀਂ ਮਿਲੇ ਸਨ। ਹਾਲਾਂਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਤੇ ਵੀ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਚਾਰ-ਚਰਚਾ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਸਲਾ ਵੀ ਉੱਠਿਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀ ਭਾਂਤ ਜਾਣੂ ਹਨ। 

Captain Amrinder Singh Captain Amrinder Singh

ਸਿੱਧੂ ਦਾ ਅਸਤੀਫ਼ਾ ਪੜ੍ਹਨ ਮਗਰੋਂ ਕੋਈ ਟਿੱਪਣੀ ਕਰਾਂਗਾ :
ਸਿੱਧੂ ਦੇ ਅਸਤੀਫ਼ੇ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਅਸਤੀਫ਼ਾ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਭੇਜ ਦਿੱਤਾ ਗਿਆ ਹੈ ਪਰ ਉਨ੍ਹਾਂ ਨੇ ਅਜੇ ਇਹ ਅਸਤੀਫ਼ਾ ਦੇਖਣਾ ਹੈ। ਉਹ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾ ਅਸਤੀਫ਼ਾ ਪੜ੍ਹਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਮੰਤਰੀ ਮੰਡਲ ਦੇ ਫੇਰਬਦਲ ਵਿੱਚ 17 'ਚੋਂ 13 ਮੰਤਰੀਆਂ ਦੇ ਮਹਿਕਮੇ ਬਦਲਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਹੀ ਵਾਹਦ ਇਕ ਅਜਿਹਾ ਮੰਤਰੀ ਹੈ ਜਿਸ ਨੂੰ ਇਸ ਤੋਂ ਸਮੱਸਿਆ ਹੋਈ ਹੈ। ਉਨ੍ਹਾਂ ਕਿਹਾ ਕਿ ਫੇਰਬਦਲ ਦਾ ਫੈਸਲਾ ਮੰਤਰੀਆਂ ਦੀ ਕਾਰਜਸ਼ੈਲੀ ਦੇ ਆਧਾਰ 'ਤੇ ਹੀ ਲਿਆ ਗਿਆ ਸੀ ਅਤੇ ਸਿੱਧੂ ਨੂੰ ਆਪਣਾ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ।

Navjot Singh SidhuNavjot Singh Sidhu

ਸਿੱਧੂ ਨੂੰ ਬਹੁਤ ਅਹਿਮ ਬਿਜਲੀ ਮਹਿਕਮਾ ਦਿੱਤਾ ਗਿਆ ਸੀ :
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਬਹੁਤ ਅਹਿਮ ਬਿਜਲੀ ਮਹਿਕਮਾ ਦਿੱਤਾ ਗਿਆ ਸੀ ਜਿਸ ਦੀ ਝੋਨੇ ਦੇ ਸੀਜ਼ਨ ਮੌਕੇ ਜੂਨ ਤੋਂ ਅਕਤੂਬਰ ਮਹੀਨੇ ਤੱਕ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਢੁਕਵਾਂ ਮੀਂਹ ਨਹੀਂ ਪਿਆ ਅਤੇ ਬਿਜਲੀ ਦੀ ਸਥਿਤੀ 'ਤੇ ਰੋਜ਼ਾਨਾ ਨਿਗਰਾਨੀ ਰੱਖਣ ਦੀ ਲੋੜ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ ਹੁਣ ਉਹ ਖੁਦ ਕਰ ਰਹੇ ਹਨ। ਮੁੱਖ ਮੰਤਰੀ ਨੇ ਸਿੱਧੂ ਅਤੇ ਉਸ ਦੀ ਪਤਨੀ ਵੱਲੋਂ ਸੰਸਦੀ ਚੋਣਾਂ ਲਈ ਸ੍ਰੀਮਤੀ ਸਿੱਧੂ ਦੀ ਉਮੀਦਵਾਰੀ ਬਾਰੇ ਜਾਰੀ ਕੀਤੇ ਬਿਆਨ 'ਤੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਨਵਜੋਤ ਕੌਰ ਸਿੱਧੂ ਦੀ ਉਮੀਦਵਾਰੀ ਦਾ ਵਿਰੋਧ ਨਹੀਂ ਕੀਤਾ ਅਤੇ ਸੁਝਾਅ ਦਿੱਤਾ ਸੀ ਕਿ ਉਸ ਨੂੰ ਬਠਿੰਡਾ ਤੋਂ ਚੋਣ ਲੜਣੀ ਚਾਹੀਦੀ ਹੈ ਜਿਸ ਨੂੰ ਸਿੱਧੂ ਜੋੜੇ ਨੇ ਰੱਦ ਕਰ ਦਿੱਤਾ ਸੀ।

Captain Amrinder Singh Captain Amrinder Singh

ਛੇਤੀ ਹੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕੈਪਟਨ :
ਰਾਹੁਲ ਗਾਂਧੀ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ 'ਤੇ ਰਾਹੁਲ ਗਾਂਧੀ ਨੂੰ ਮਿਲਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਾਰਟੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਕੋਈ ਖੜੋਤ ਨਹੀਂ ਆਈ ਜਿਵੇਂ ਕਿ ਵਿਰੋਧੀ ਧਿਰਾਂ ਅਤੇ ਮੀਡੀਆ ਦੇ ਇਕ ਹਿੱਸੇ ਵੱਲੋਂ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਮੁੱਚੇ ਤੌਰ 'ਤੇ ਕੰਮ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement