ਕਾਂਗਰਸ ਦੀ ਨਵੀਂ ਵਰਕਿੰਗ ਕਮੇਟੀ ਦੀ ਪਹਿਲੀ ਬੈਠਕ ਸਨਿਚਰਵਾਰ ਨੂੰ ਹੈਦਰਾਬਾਦ ’ਚ

By : BIKRAM

Published : Sep 15, 2023, 2:52 pm IST
Updated : Sep 15, 2023, 2:52 pm IST
SHARE ARTICLE
CWC
CWC

ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਹੋਵੇਗਾ ਜ਼ੋਰ

ਹੈਦਰਾਬਾਦ: ਕਾਂਗਰਸ ਦੀ ਨਵੀਂ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੀ ਪਹਿਲੀ ਬੈਠਕ ਕੱਲ੍ਹ ਯਾਨੀ ਸ਼ਨਿਚਰਵਾਰ ਨੂੰ ਹੈਦਰਾਬਾਦ ਵਿਖੇ ਹੋਵੇਗੀ, ਜਿਸ ’ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਵਿੱਖ ਦੀ ਰਣਨੀਤੀ, ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ‘ਇੰਡੀਆ’ ਦੀ ਇਕਜੁਟਤਾ ਨੂੰ ਅੱਗੇ ਲੈ ਕੇ ਜਾਣ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਹੋਰ ਕਈ ਵਿਸ਼ਿਆਂ ’ਤੇ ਚਰਚਾ ਕੀਤੀ ਜਾਵੇਗੀ।

ਕਾਂਗਰਸ ਨੇ 20 ਅੱਗਸਤ ਨੂੰ ਅਪਣੀ ਵਰਕਿੰਗ ਕਮੇਟੀ ਦਾ ਪੁਨਰਗਠਨ ਕੀਤਾ ਸੀ, ਜਿਸ ’ਚ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਨਾਲ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਵਰਕਿੰਗ ਕਮੇਟੀ ’ਚ 39 ਮੈਂਬਰ, 32 ਸਥਾਈ ਸੱਦੇ ਵਾਲੇ ਅਤੇ 13 ਵਿਸ਼ੇਸ਼ ਸੱਦੇ ਵਾਲੇ ਸ਼ਾਮਲ ਹਨ। ਸਚਿਨ ਪਾਇਲਟ ਅਤੇ ਸ਼ਸ਼ੀ ਥਰੂਰ ਵਰਗੇ ਨੇਤਾਵਾਂ ਨੂੰ ਪਹਿਲੀ ਵਾਰ ਇਸ ਵਰਕਿੰਗ ਕਮੇਟੀ ’ਚ ਥਾਂ ਮਿਲੀ ਹੈ।

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 16 ਸਤੰਬਰ ਨੂੰ ਹੋਵੇਗੀ ਅਤੇ ਫਿਰ ਅਗਲੇ ਦਿਨ ਵਿਸਥਾਰਤ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ। ਵਰਕਿੰਗ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹੋਰ ਕਈ ਸੀਨੀਅਰ ਆਗੂ ਵਿਸਤ੍ਰਿਤ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਹਿੱਸਾ ਲੈਣਗੇ

ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ 17 ਸਤੰਬਰ ਨੂੰ ਹੈਦਰਾਬਾਦ ਨੇੜੇ ਜਨ ਸਭਾ ਵੀ ਹੋਵੇਗੀ ਜਿਸ ਨੂੰ ਪਾਰਟੀ ਦੇ ਚੋਟੀ ਦੇ ਆਗੂ ਸੰਬੋਧਨ ਕਰਨਗੇ। ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੂੰ ਘੇਰਨ ਦੀ ਰਣਨੀਤੀ, ਵਿਰੋਧੀ ਗਠਜੋੜ ‘ਇੰਡੀਆ’ ਦੀ ਏਕਤਾ ਨੂੰ ਅੱਗੇ ਵਧਾਉਣ, ਸੰਗਠਨ ਨੂੰ ਮਜ਼ਬੂਤ ​​ਕਰਨ ਸਮੇਤ ਹੋਰ ਕਈ ਵਿਸ਼ਿਆਂ ’ਤੇ ਚਰਚਾ ਹੋਵੇਗੀ।

ਸੂਤਰਾਂ ਨੇ ਇਹ ਵੀ ਦਸਿਆ ਕਿ ਇਸ ਵਰਕਿੰਗ ਕਮੇਟੀ ’ਚ ‘ਭਾਰਤ ਜੋੜੋ ਯਾਤਰਾ’ ਦੇ ਦੂਜੇ ਪੜਾਅ ’ਤੇ ਵੀ ਚਰਚਾ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ, ਜਨ ਸਭਾ ਅਤੇ ਮਾਰਚ ਰਾਹੀਂ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਅਪਣੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰੇਗੀ। ਸੂਬੇ ’ਚ ਇਸ ਸਾਲ ਦੇ ਅੰਤ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਇਸ ਨੇ ਅਤੇ ਦੋ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਨੇ ਮਿਲ ਕੇ ਵਿਰੋਧੀ ਗਠਜੋੜ ‘ਇੰਡੀਆ’ ਦਾ ਗਠਨ ਕੀਤਾ ਹੈ।

‘ਇੰਡੀਆ’ ਗਠਜੋੜ ਵਿਚਲੀਆਂ ਪਾਰਟੀਆਂ ਨੇ ਫੈਸਲਾ ਕੀਤਾ ਹੈ ਕਿ ਉਹ ਅਗਲੀਆਂ ਲੋਕ ਸਭਾ ਚੋਣਾਂ ਇਕੱਠੀਆਂ ਲੜਨਗੀਆਂ ਅਤੇ ਜਿਥੋਂ ਤੱਕ ਹੋ ਸਕੇ ਸੀਟਾਂ ’ਤੇ ਤਾਲਮੇਲ ਕਰਨਗੀਆਂ। ਸੂਤਰਾਂ ਦਾ ਕਹਿਣਾ ਹੈ ਕਿ ਵਰਕਿੰਗ ਕਮੇਟੀ ਦੀ ਬੈਠਕ ’ਚ ‘ਇੰਡੀਆ’ ਗਠਜੋੜ ਨੂੰ ਹੋਰ ਮਜ਼ਬੂਤ ​​ਕਰਨ ’ਤੇ ਚਰਚਾ ਹੋ ਸਕਦੀ ਹੈ।

ਸੂਤਰਾਂ ਮੁਤਾਬਕ ਕਾਂਗਰਸ ਵਰਕਿੰਗ ਕਮੇਟੀ ਦੀ ਇਸ ਮੀਟਿੰਗ ’ਚ ਮਹਿੰਗਾਈ, ਬੇਰੁਜ਼ਗਾਰੀ, ਅਰਥਚਾਰੇ ਦੀ ਹਾਲਤ, ਚੀਨ ਨਾਲ ਸਰਹੱਦ ’ਤੇ ਤਣਾਅ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਵੀ ਚਰਚਾ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement