
ਰਾਜਾ ਵੜਿੰਗ, ਪ੍ਰਤਾਪ ਬਾਜਵਾ, ਸੁਖਜਿੰਦਰ ਰੰਧਾਵਾ ਰਹੇ ਮੌਜੂਦ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Rahul Gandhi, Who Reached Gurdaspur, Toured Villages on a Tractor Latest News in Punjabi ਗੁਰਦਾਸਪੁਰ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੌਰੇ 'ਤੇ ਹਨ। ਅੰਮ੍ਰਿਤਸਰ ਤੋਂ ਬਾਅਦ ਹੁਣ ਉਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੁਰੂਚੱਕ ਪਹੁੰਚੇ। ਇੱਥੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ।
ਰਾਹੁਲ ਗਾਂਧੀ ਨੇ ਟਰੈਕਟਰ 'ਤੇ ਚੜ੍ਹ ਕੇ ਦੌਰਾ ਕੀਤਾ। ਇਸ ਦੌਰਾਨ ਟਰੈਕਟਰ ਰਾਜਾ ਵੜਿੰਗ ਵੱਲੋਂ ਚਲਾਇਆ ਗਿਆ, ਜਦਕਿ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਸੁਖਜਿੰਦਰ ਰੰਧਾਵਾ ਮੌਜੂਦ ਸਨ ਹਾਲਾਂਕਿ ਖਸਤਾ ਹਾਲ ਸੜਕਾਂ ਕਾਰਨ ਟਰੈਕਟਰ ਵੀ ਢੰਗ ਨਾਲ ਨਾ ਚੱਲ ਸਕਿਆ, ਜਿਸ ਕਾਰਨ ਰਾਹੁਲ ਗਾਂਧੀ ਨੇ ਪੈਦਲ ਹੀ ਪਿੰਡਾਂ 'ਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ।
ਦੌਰੇ ਦੌਰਾਨ ਰਾਹੁਲ ਗਾਂਧੀ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਹਾਲਾਂਕਿ ਕਈ ਥਾਵਾਂ 'ਤੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਪਰ ਵੱਡੇ ਪੱਧਰ 'ਤੇ ਲੋਕਾਂ ਦਾ ਨੁਕਸਾਨ ਸਾਫ਼ ਦਿਖਾਈ ਦੇ ਰਿਹਾ ਹੈ। ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ, ਉੱਥੇ ਕਈ ਲੋਕਾਂ ਦੇ ਘਰ ਵੀ ਢਹਿ ਚੁੱਕੇ ਹਨ।
(For more news apart from Rahul Gandhi, Who Reached Gurdaspur, Toured Villages on a Tractor Latest News in Punjabi stay tuned to Rozana Spokesman.)