
ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ...
ਚੰਡੀਗੜ੍ਹ: ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਦਾਖਾ ਹਲਕੇ 'ਚ ਜਿੱਥੇ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ ਉੱਥੇ ਹੀ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀ ਗਈ ਵਾਅਦਾਖ਼ਿਲਾਫੀ 'ਤੇ ਵੀ ਨਿਸ਼ਾਨਾ ਸਾਧਿਆ ਹੈ। ਉੱਥੇ ਹੀ ਮਜੀਠੀਆ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਵੋਟਾਂ ਮੰਗੀਆਂ ਤੇ ਉਸ ਨੂੰ ਚੋਣਾਂ 'ਚ ਵੱਡੀ ਲੀਡ ਨਾਲ ਜਿਤਾਉਣ ਦੀ ਵੀ ਅਪੀਲ ਕੀਤੀ। ਇੱਥੇ ਦੱਸਣਯੋਗ ਹੈ ਕਿ ਮਜੀਠੀਆ ਨੇ ਪ੍ਰਚਾਰ ਦੌਰਾਨ ਕਿਹਾ ਕਿ ਸੂਬੇ ਦੀ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਦੇਸ਼ ਦਾ ਸਰਮਾਇਆ ਅਖਵਾਉਣ ਵਾਲੇ ਸੂਬੇ ਦੇ ਨੌਜਵਾਨ ਵਰਗ ਨੂੰ ਅਗਾਂਹ ਲੈ ਕੇ ਜਾਇਆ ਜਾਵੇ, ਪਰ ਪੰਜਾਬ ਦੀ ਕੈਪਟਨ ਸਰਕਾਰ ਨੇ ਤਾਂ ਨੌਜਵਾਨ ਵਰਗ ਨੂੰ ਰੋਲ ਕੇ ਰੱਖ ਦਿੱਤਾ।
Bikram Singh Majithia
ਲੋਕਾਂ ਦੀ ਸਾਰ ਲੈਣ ਦੀ ਬਜਾਏ ਆਪਣੇ ਹੀ ਰੰਗਾਂ 'ਚ ਮਸ਼ਰੂਫ਼ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਢਾਈ ਸਾਲ ਬੀਤ ਜਾਣ 'ਤੇ ਵੀ ਉਹਨਾਂ ਨੂੰ ਸਹੂਲਤਾਂ ਤੋਂ ਮੁਹਤਾਜ਼ ਰੱਖਿਆ ਹੈ। ਪਰ ਕਾਂਗਰਸ ਵੱਲੋਂ ਸਤਾਏ ਲੋਕ ਹੁਣ ਲਾਰਿਆਂ 'ਚ ਨਹੀਂ ਉਲਝਣਗੇ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਭਰੋਵਾਲ ਪਿੰਡ ਦੇ ਲੋਕ ਸਮਝਦਾਰ ਹਨ ਅਤੇ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਸ. ਮਨਪ੍ਰੀਤ ਸਿੰਘ ਇਆਲੀ ਨੂੰ ਜਿਤਾਉਣਗੇ।
Bikram Singh Majithia
ਦੱਸ ਦੇਈਏ ਕਿ ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਤੁਹਾਨੂੰ ਦੱਸ ਦਈਏ ਕਿ ਚੋਣਾਂ ਲਈ ਕੁੱਲ 33 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਨੂੰ ਅਜਮਾਉਣਗੇ।