ਕੈਪਟਨ ਦੱਸਣ ਕਿਸਾਨਾਂ ਦੇ ਹਿੱਤ 'ਚ ਹੁਣ ਤੱਕ ਉਨ੍ਹਾਂ ਕੀ ਕੀਤਾ? : ਭਗਵੰਤ ਮਾਨ
Published : Dec 15, 2020, 5:29 pm IST
Updated : Dec 15, 2020, 5:29 pm IST
SHARE ARTICLE
Bhagwant Mann
Bhagwant Mann

ਕੈਪਟਨ ਨੇ ਖ਼ੁਦ ਬਚਣ ਦੇ ਚੱਕਰ 'ਚ ਮੋਦੀ-ਸ਼ਾਹ ਨੂੰ ਪੰਜਾਬ ਹੀ ਵੇਚ ਦਿੱਤਾ : 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਦੀ ਕਠਪੁਤਲੀ ਦੱਸਦੇ ਹੋਏ ਗੰਭੀਰ ਦੋਸ਼ ਲਗਾਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ।

Bhagwant MannBhagwant Mann

ਇਸ ਦੇ ਨਾਲ ਹੀ ਮਾਨ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਿਚ ਥੋੜ੍ਹੀ ਬਹੁਤੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਨ ਹੁੰਦੇ ਹੋਏ ਪੁੱਛਿਆ, ''ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਂ 'ਤੇ ਤੁਸੀਂ ਦੱਸ ਸਕਦੇ ਹੋ ਕਿ ਚਾਰ ਚਾਲ ਦੇ ਸ਼ਾਸਨ ਅਤੇ ਇਸ ਪੂਰੇ ਕਿਸਾਨ ਅੰਦੋਲਨ ਵਿਚ ਤੁਸੀਂ ਕਿਸਾਨਾਂ ਲਈ ਕਿਹੜਾ ਫੈਸਲਾਕੁੰਨ ਕਦਮ ਚੁੱਕਿਆ ਹੈ?

Captain Amarinder SinghCaptain Amarinder Singh

ਤੁਹਾਡੀ ਜੀਭ ਉੱਤੇ ਕਿਸ ਨੇ ਜ਼ਿੰਦਾ ਲਗਾਇਆ ਹੈ ਕਿ ਅੰਨਦਾਤਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੱਦ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ? ਤੁਹਾਡੇ ਪੈਰਾਂ ਵਿਚ ਕਿਸਾਨੇ ਨੇ ਜ਼ੰਜੀਰ ਬੰਨ੍ਹ ਰੱਖੀ ਹੈ ਕਿ ਮੁੱਖ ਮੰਤਰੀ ਦਾ ਫ਼ਰਜ਼ ਨਿਭਾਉਂਦੇ ਹੋਏ ਤੁਸੀਂ ਅੰਦੋਲਨਕਾਰੀ ਕਿਸਾਨਾਂ ਵਿਚ ਨਾ ਜਾ ਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਾਧੂ ਸਹੂਲਤਾਵਾਂ ਨਹੀਂ ਦੇ ਸਕਦੇ, ਉਨ੍ਹਾਂ ਦਾ ਹੌਸਲਾ ਨਹੀਂ ਵਧਾ ਸਕਦੇ ਅਤੇ ਉਨ੍ਹਾਂ ਵਿਚ ਖੜ੍ਹੇ ਹੋ ਕੇ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਨਹੀਂ ਦੇ ਸਕਦੇ ਅਤੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕਦੇ?''

modi and amit shahPM modi and amit shah

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਿੱਲੀ ਦੇ ਮੁੱਖ ਮੰਤਰੀ ਇੱਕ ਸੇਵਾਦਾਰ ਵਜੋਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੇ ਹੱਕ 'ਚ ਬੋਲ ਸਕਦੇ ਹਨ ਅਤੇ ਤਮਾਮ ਤਰ੍ਹਾਂ ਦੀਆਂ ਸਹੂਲਤਾਵਾਂ ਮੁਹੱਈਆ ਕਰਵਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਕਿਉਂ ਨਹੀਂ ਨਿਕਲਦੇ? ਕੀ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਕੈਪਟਨ ਅਤੇ ਕਾਂਗਰਸ ਨੂੰ ਡਰਾਮਾ ਨਜ਼ਰ ਆਉਂਦਾ?

Aam Aadmi Party PunjabAam Aadmi Party Punjab

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਸਲ ਕਮਜ਼ੋਰੀ ਇਹ ਹੈ ਕਿ ਉਹ ਕਿਸੇ ਵੀ ਤਰ੍ਹਾਂ ਕਿਸਾਨਾਂ ਜਾਂ ਪੰਜਾਬ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਲਲਕਾਰ ਨਹੀਂ ਸਕਦੇ। ਆਪਣੇ ਅਤੇ ਆਪਣੇ ਪਰਿਵਾਰ ਉੱਤੇ ਈਡੀ ਦੇ ਕੇਸ, ਵਿਦੇਸ਼ੀ ਬੈਂਕ ਖਾਤੇ ਅਤੇ ਪਾਕਿਸਤਾਨੀ ਮਹਿਮਾਨਾਂ ਵਰਗੀਆਂ ਅਨੇਕਾਂ ਕਮਜ਼ੋਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ-ਸ਼ਾਹ ਦੀ ਕਠਪੁਤਲੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਨਾ ਕੇਵਲ ਅੰਦੋਲਨਕਾਰੀ ਅੰਨਦਾਤਾ, ਸਗੋਂ ਸਾਰਾ ਪੰਜਾਬ ਭੁਗਤ ਰਿਹਾ ਹੈ।

Kejriwal and punjab cmCaptain Amarinder Singh and Arvind Kejriwal

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੈਪਟਨ ਅਮਰਿੰਦਰ ਸਿੰਘ ਵਰਗੇ ਭ੍ਰਿਸ਼ਟਾਚਾਰੀ, ਸੌਦੇਬਾਜ਼, ਬੇਈਮਾਨ, ਡਰਪੋਕ ਅਤੇ ਕਮਜ਼ੋਰ ਵਿਅਕਤੀ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਦੇ ਪੱਖ ਵਿਚ ਖੜ੍ਹੇ ਹੋ ਕੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਰਹੇ ਹਨ, ਕਿਉਂਕਿ ਈਡੀ ਦੇ ਕੇਸਾਂ ਅਤੇ ਮਹਿਲਾ ਮਿੱਤਰ ਦੇ ਵੀਜ਼ੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਬੰਨ੍ਹ ਰੱਖੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement