Bhajan Lal Sharma takes oath: ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
Published : Dec 15, 2023, 1:40 pm IST
Updated : Dec 15, 2023, 3:28 pm IST
SHARE ARTICLE
Bhajan Lal Sharma takes oath as Rajasthan's new chief minister
Bhajan Lal Sharma takes oath as Rajasthan's new chief minister

ਰਾਜਪਾਲ ਕਲਰਾਜ ਮਿਸ਼ਰਾ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

Bhajan Lal Sharma takes oath: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਭਜਨ ਲਾਲ ਸ਼ਰਮਾ ਨੇ ਸ਼ੁਕਰਵਾਰ ਨੂੰ ਇਥੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਕਲਰਾਜ ਮਿਸ਼ਰਾ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਤਿਹਾਸਕ ਅਲਬਰਟ ਹਾਲ ਦੇ ਸਾਹਮਣੇ ਹੋਏ ਸਹੁੰ ਚੁੱਕ ਸਮਾਗਮ ਵਿਚ ਰਾਜਪਾਲ ਮਿਸ਼ਰਾ ਨੇ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੂੰ ਮੰਤਰੀਆਂ ਅਹੁਦੇ ਦੀ ਸਹੁੰ ਚੁਕਾਈ, ਇਨ੍ਹਾਂ ਦੋਹਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਅੱਜ ਭਜਨ ਲਾਲ ਸ਼ਰਮਾ (57) ਦਾ ਜਨਮ ਦਿਨ ਵੀ ਹੈ। ਮੁੱਖ ਮੰਤਰੀ ਅਤੇ ਦੋਵਾਂ ਉਪ ਮੁੱਖ ਮੰਤਰੀਆਂ ਨੇ ਹਿੰਦੀ ਭਾਸ਼ਾ ਵਿਚ ਸਹੁੰ ਚੁੱਕੀ।

ਸਖ਼ਤ ਸੁਰੱਖਿਆ ਵਿਚਕਾਰ ਆਯੋਜਤ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ। ਇਸ ਸਮਾਗਮ ਵਿਚ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਸ਼ਿਰਕਤ ਕੀਤੀ।

ਇਸ ਸਮਾਗਮ ਲਈ ਰਾਜਧਾਨੀ ਦੀਆਂ ਮੁੱਖ ਸੜਕਾਂ ਅਤੇ ਪ੍ਰਵੇਸ਼ ਮਾਰਗਾਂ ਨੂੰ ਖ਼ਾਸ ਤੌਰ ’ਤੇ ਸਜਾਇਆ ਗਿਆ ਸੀ। ਇਨ੍ਹਾਂ ਵਿਚ ਭਾਜਪਾ ਦੇ ਝੰਡਿਆਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਵਾਲੇ ਪੋਸਟਰ ਅਤੇ ਬੈਨਰ ਵੀ ਲਗਾਏ ਗਏ ਸਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਈ ਜਿਸ ਵਿਚ ਭਜਨ ਲਾਲ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਅਤੇ ਵਿਧਾਇਕ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੂੰ ਉਪ ਮੁੱਖ ਮੰਤਰੀ ਅਤੇ ਵਾਸੂਦੇਵ ਦੇਵਨਾਨੀ ਨੂੰ ਰਾਜਸਥਾਨ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ। ਸੂਬੇ ਵਿਚ ਹੋਈਆਂ ਚੋਣਾਂ ਦੌਰਾਨ 199 ਵਿਚੋਂ ਭਾਜਪਾ ਨੇ 115 ਸੀਟਾਂ ਜਿੱਤੀਆਂ ਹਨ।

 (For more news apart from Bhajan Lal Sharma takes oath as Rajasthan's new chief minister, stay tuned to Rozana Spokesman)

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement