
- ਸਾਢੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਵਟਸਐਪ, 7 ਲੱਖ ਲੋਕਾਂ ਨੇ ਕਾਲ, ਡੇਢ ਲੱਖ ਲੋਕਾਂ ਨੇ ਵਾਇਸ ਮੈਸੇਜ ਤੇ ਡੇਢ ਲੱਖ ਲੋਕਾਂ ਨੇ ਟੈਕਸਟ ਮੈਸੇਜ ਰਾਹੀਂ ਦਿੱਤੀ ਆਪਣੀ ਰਾਏ
- ਲੱਖਾਂ ਦੀ ਗਿਣਤੀ ਵਿੱਚ ਲੋਕਾਂ ਦੀ ਪ੍ਰਤੀਕਿਰਿਆ ਸਾਬਤ ਕਰਦੀ ਹੈ ਕਿ ਪੰਜਾਬ ਦੀ ਜਨਤਾ ਨੇ 'ਆਪ' ਦੀ ਸਰਕਾਰ ਬਣਾਉਣ ਦਾ ਬਣਾ ਲਿਆ ਮਨ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ‘ਤੇ 72 ਘੰਟਿਆਂ ਵਿੱਚ 15 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਐਤਵਾਰ ਨੂੰ 'ਆਪ' ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 72 ਘੰਟਿਆਂ 'ਚ ਸਾਢੇ 5 ਲੱਖ ਤੋਂ ਵੱਧ ਲੋਕਾਂ ਨੇ ਵਟਸਐਪ, 7 ਲੱਖ ਦੇ ਲਗਪਗ ਲੋਕਾਂ ਨੇ ਕਾਲ,ਡੇਢ ਲੱਖ ਲੋਕਾਂ ਨੇ ਵਾਇਸ ਮੈਸੇਜ ਅਤੇ ਡੇਢ ਲੱਖ ਲੋਕਾਂ ਨੇ ਟੈਕਸਟ ਮੈਸੇਜ ਰਾਹੀਂ ਆਪਣੀ ਰਾਏ ਦਿੱਤੀ ਹੈ।
Harpal Singh Cheema
ਪੰਜਾਬ ਦੇ ਲੋਕਾਂ ਵੱਲੋਂ ਵੱਡੀ ਗਿਣਤੀ 'ਚ ਮਿਲੇ ਭਰਵੇਂ ਹੁੰਗਾਰੇ ਨੂੰ ਲੈਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਵੱਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਲੱਖਾਂ ਦੀ ਗਿਣਤੀ 'ਚ ਮਿਲ ਰਿਹਾ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਬਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨਂ ਬਣਾ ਲਿਆ ਹੈ।
ਇਸ ਵਾਰ ਸਪੱਸ਼ਟ ਬਹੁਮਤ ਨਾਲ 'ਆਪ' ਦੀ ਸਰਕਾਰ ਬਣੇਗੀ ਅਤੇ ਰਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋਵੇਗਾ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ।
Harpal Singh Cheema
ਲੋਕਾਂ ਨੂੰ ਅਪੀਲ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਗਿਣਤੀ 'ਚ 'ਆਪ' ਵੱਲੋਂ ਜਾਰੀ ਕੀਤੇ ਗਏ ਨੰਬਰ 'ਤੇ ਆਪਣੀ ਰਾਏ ਦੇਣ ਅਤੇ ਆਪਣੀ ਮਰਜ਼ੀ ਦਾ ਮੁੱਖ ਮੰਤਰੀ ਚੁਣਨ ਅਤੇ ਸੂਬੇ ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਭਾਗੀਦਾਰ ਬਣਨ। ਸਾਰੇ ਅੰਕੜੇ ਇਕੱਠੇ ਹੋਣ ਤੋਂ ਬਾਅਦ ਪਾਰਟੀ ਲੋਕਾਂ ਤੋਂ ਮਿਲੀ ਰਾਏ ਅਨੁਸਾਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।