ਆਪ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

By : KOMALJEET

Published : Jan 16, 2023, 8:47 pm IST
Updated : Jan 16, 2023, 8:47 pm IST
SHARE ARTICLE
 Dr. Sandeep Pathak held an important meeting with all ministers & councilors of the party
Dr. Sandeep Pathak held an important meeting with all ministers & councilors of the party

-ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ, ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ - ਸੰਦੀਪ ਪਾਠਕ

ਸੰਗਠਨ ਦੇ ਵਿਸਤਾਰ ਅਤੇ ਪਾਰਟੀ 'ਚ ਆਗੂਆਂ ਅਤੇ ਵਰਕਰਾਂ ਵਿਚਕਾਰ ਤਾਲਮੇਲ ਵਧਾਉਣ ਬਾਰੇ ਹੋਇਆ ਵਿਚਾਰ-ਵਟਾਂਦਰਾ

ਮੀਟਿੰਗ ਦੌਰਾਨ ਇਕ-ਇਕ ਕਰਕੇ ਸਾਰੇ ਕੌਂਸਲਰਾਂ ਅਤੇ ਵਿਧਾਇਕਾਂ ਦੇ ਸੁਝਾਅ ਲਏ ਗਏ

 -ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਾਂ - ਸੰਦੀਪ ਪਾਠਕ

 ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ।

 ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਇਕ-ਇਕ ਕਰਕੇ ਸੁਝਾਅ ਲਏ ਗਏ ਅਤੇ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਰਣਨੀਤੀ ਉਲੀਕੀ ਗਈ। ਜਥੇਬੰਦੀ ਦੀ ਮਜ਼ਬੂਤੀ ਤੋਂ ਇਲਾਵਾ ਆਗੂਆਂ ਤੇ ਵਰਕਰਾਂ ਵਿੱਚ ਤਾਲਮੇਲ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ।

 ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ। ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ।  ਅਸੀਂ ਮੌਜੂਦਾ ਪ੍ਰਣਾਲੀ ਵਿੱਚ ਸੁਧਾਰ ਕਰਕੇ ਸਥਾਨਕ ਸਰਕਾਰਾਂ ਨੂੰ ਵਧੇਰੇ ਸੁਤੰਤਰ ਅਤੇ ਮਜ਼ਬੂਤ ਬਣਾਵਾਂਗੇ।

ਪੰਜਾਬ ਦੀ 'ਆਪ' ਸਰਕਾਰ ਦੀ ਸ਼ਲਾਘਾ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ | ਮਾਨ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਕਈ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਦਾ ਆਮ ਲੋਕਾਂ ਦੇ ਜੀਵਨ 'ਤੇ ਚੰਗਾ ਪ੍ਰਭਾਵ ਪਿਆ। ਅਸੀਂ ਰਲ ਮਿਲ ਕੇ ਹੋਰ ਚੰਗੇ ਕੰਮ ਕਰਨੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਾਂ।

 ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰ ਗਰੰਟੀ ਨੂੰ ਪੂਰਾ ਕਰੇਗੀ। ਅਸੀਂ ਸਿਰਫ਼ ਆਪਣੀਆਂ ਗਾਰੰਟੀਆਂ ਹੀ ਨਹੀਂ ਪੂਰੀਆਂ ਕਰਾਂਗੇ ਬਲਕਿ ਗਾਰੰਟੀਆਂ ਤੋਂ ਵੀ ਵੱਧ ਕੰਮ ਕਰਾਂਗੇ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅਜਿਹਾ ਕਰਕੇ ਦਿਖਾਇਆ ਹੈ।

ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਹਰਜੋਤ ਬੈਂਸ, ਕੁਲਦੀਪ ਧਾਲੀਵਾਲ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਡਾ: ਇੰਦਰਬੀਰ ਸਿੰਘ ਨਿੱਝਰ, ਡਾ: ਬਲਬੀਰ, ਚੇਤਨ ਸਿੰਘ ਜੋੜਾਮਾਜਰਾ, ਅਨਮੋਲ ਗਗਨ ਮਾਨ ਸਮੇਤ ਪਾਰਟੀ ਦੇ ਸਮੂਹ ਵਿਧਾਇਕ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੌਕੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement