Chandigarh News: ਮੇਅਰ ਚੋਣਾਂ ਤੋਂ ਪਹਿਲਾਂ ਹੰਗਾਮਾ: ਆਪਸ ’ਚ ਭਿੜੇ ‘ਆਪ’, ਕਾਂਗਰਸ ਅਤੇ ਭਾਜਪਾ ਦੇ ਆਗੂ; ਪੁਲਿਸ ਨਾਲ ਵੀ ਧੱਕਾਮੁੱਕੀ
Published : Jan 16, 2024, 7:20 pm IST
Updated : Jan 16, 2024, 7:20 pm IST
SHARE ARTICLE
Chandigarh mayoral elections
Chandigarh mayoral elections

ਕੌਂਸਲਰ ਜਸਵੀਰ ਬੰਟੀ ਦੇ ਪਿਤਾ ਨੇ ਕਾਂਗਰਸ ’ਤੇ ਲਗਾਇਆ ਪੁੱਤਰ ਨੂੰ ‘ਅਗਵਾ’ ਕਰਨ ਦਾ ਇਲਜ਼ਾਮ

Chandigarh News: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਭਾਰੀ ਹੰਗਾਮਾ ਹੋ ਗਿਆ। ‘ਆਪ’ ਨਾਲ ਗਠਜੋੜ ਤੋਂ ਬਾਅਦ ਕਾਂਗਰਸੀ ਕੌਂਸਲਰ ਜਸਵੀਰ ਬੰਟੀ ਮੇਅਰ ਦੇ ਅਹੁਦੇ ਲਈ ਨਾਮਜ਼ਦਗੀ ਵਾਪਸ ਲੈਣ ਲਈ ਨਿਗਮ ਦਫ਼ਤਰ ਪਹੁੰਚੇ। ਇਸ ਗੱਲ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਦੇ ਪਿਤਾ ਵੀ ਉਥੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੇਰੇ ਲੜਕੇ ਜਸਵੀਰ ਬੰਟੀ ਨੂੰ ਕਾਂਗਰਸ ਨੇ ਅਗਵਾ ਕਰ ਲਿਆ ਹੈ। ਉਸ ਨੂੰ ਰੋਪੜ ਦੇ ਇਕ ਹੋਟਲ ਵਿੱਚ ਰੱਖਿਆ ਗਿਆ ਹੈ ਅਤੇ ਘਰ ਨਹੀਂ ਆਉਣ ਦਿਤਾ ਜਾ ਰਿਹਾ।

ਉਨ੍ਹਾਂ ਨਿਗਮ ਦਫ਼ਤਰ ਦੇ ਬਾਹਰੋਂ ਐਸ.ਐਸ.ਪੀ. ਕੰਵਰਦੀਪ ਕੌਰ ਨੂੰ ਬੁਲਾਇਆ। ਇਸ ਤੋਂ ਬਾਅਦ ਐਸ.ਐਸ.ਪੀ. ਪੁਲਿਸ ਫੋਰਸ ਨਾਲ ਉਥੇ ਪਹੁੰਚੇ। ਹੰਗਾਮੇ ਦਾ ਪਤਾ ਲੱਗਦਿਆਂ ਹੀ ਚੰਡੀਗੜ੍ਹ ਭਾਜਪਾ ਦੇ ਵਰਕਰ ਵੀ ਉਥੇ ਪਹੁੰਚ ਗਏ। ਇਸ ਨੂੰ ਦੇਖਦਿਆਂ ਪੁਲਿਸ ਨੇ ਉਨ੍ਹਾਂ ਨੂੰ ਨਗਰ ਨਿਗਮ ਦੇ ਗੇਟ ’ਤੇ ਹੀ ਰੋਕ ਕੇ ਦਰਵਾਜ਼ਾ ਬੰਦ ਕਰ ਦਿਤਾ। ਇਸ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵਿਚਾਲੇ ਘਸੁੰਨ, ਮੁੱਕੇ ਆਦਿ ਚੱਲੇ। ਇਸ ਦੌਰਾਨ ਪੁਲਿਸ ਨਾਲ ਵੀ ਧੱਕਾਮੁਖੀ ਦੇਖਣ ਨੂੰ ਮਿਲੀ। ਪੁਲਿਸ ਨੇ ਬਹੁਤ ਮੁਸ਼ਕਲ ਨਾਲ ਆਗੂਆਂ ਉਤੇ ਕਾਬੂ ਪਾਇਆ।  

ਭਾਜਪਾ ਵਰਕਰਾਂ ਦਾ ਇਲਜ਼ਾਮ ਹੈ ਕਿ ਕਾਂਗਰਸ ਨੇ ਅਪਣੇ ਕੌਂਸਲਰਾਂ ਨੂੰ ਅਗਵਾ ਕਰ ਲਿਆ ਹੈ। ਇਨ੍ਹਾਂ ਦੀ ਪਹਿਰੇਦਾਰੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਹੈ। ਪੰਜਾਬ ਪੁਲਿਸ ਰਾਹੀਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਦੱਸ ਦੇਈਏ ਕਿ ਚੰਡੀਗੜ੍ਹ ਨਿਗਮ 'ਚ ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋ ਗਿਆ ਹੈ। ਇਸ ਦੇ ਤਹਿਤ ਇਥੇ ‘ਆਪ’ ਦਾ ਮੇਅਰ ਬਣੇਗਾ ਜਦਕਿ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੀ ਰਹਿਣਗੇ। ਮੇਅਰ ਦੀ ਸੀਟ 'ਆਪ' ਕੋਲ ਜਾਣ ਤੋਂ ਬਾਅਦ ਜਸਵੀਰ ਬੰਟੀ ਨੂੰ ਨਾਮਜ਼ਦਗੀ ਵਾਪਸ ਲੈਣ ਲਈ ਕਿਹਾ ਗਿਆ ਸੀ। ਉਹ ਕੱਲ੍ਹ ਸੋਮਵਾਰ ਨੂੰ ਵੀ ਆਏ ਸਨ ਪਰ ਸਬੰਧਤ ਅਧਿਕਾਰੀ ਛੁੱਟੀ ’ਤੇ ਸੀ, ਜਿਸ ਤੋਂ ਬਾਅਦ ਉਹ ਅੱਜ ਫਿਰ ਇਥੇ ਆਏ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿਚ 18 ਜਨਵਰੀ ਨੂੰ ਮੇਅਰ ਚੋਣਾਂ ਹੋਣੀਆਂ ਹਨ। ਦਸਿਆ ਜਾ ਰਿਹਾ ਹੈ ਕਿ ਖਰੀਦੋ-ਫਰੋਖਤ ਦੇ ਡਰੋਂ ਕਾਂਗਰਸ ਅਪਣੇ ਕੌਂਸਲਰਾਂ ਨੂੰ ਸ਼ਿਮਲੇ ਲੈ ਗਈ ਹੈ ਜਦਕਿ ਆਮ ਆਦਮੀ ਪਾਰਟੀ ਨੇ ਕੌਂਸਲਰਾਂ ਨੂੰ ਰੋਪੜ ਵਿਚ ਰੱਖਿਆ ਹੈ। ਜਦਕਿ ਭਾਜਪਾ ਨੇ ਕੌਂਸਲਰਾਂ ਨੂੰ ਪੰਚਕੂਲਾ ਬੁਲਾਇਆ। ਹਾਲਾਂਕਿ ਕਾਂਗਰਸ ਅਤੇ 'ਆਪ' ਦੇ ਗਠਜੋੜ ਤੋਂ ਬਾਅਦ ਰੋਪੜ 'ਚ ਸਾਰੇ ਕੌਂਸਲਰਾਂ ਨੂੰ ਇਕੱਠਾ ਰੱਖਿਆ ਗਿਆ ਹੈ।

ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਵੀ ਜਾਇਜ਼ ਹੈ। ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇਕ ਕੌਂਸਲਰ ਹੈ। ਗਠਜੋੜ ਤੋਂ ਬਾਅਦ 'ਆਪ'-ਕਾਂਗਰਸ ਕੋਲ 20 ਵੋਟਾਂ ਹਨ। ਜਦਕਿ ਭਾਜਪਾ ਕੋਲ 14 ਕੌਂਸਲਰਾਂ ਅਤੇ 1 ਸੰਸਦ ਮੈਂਬਰ ਦੀਆਂ ਵੋਟਾਂ ਹਨ। ਪਿਛਲੇ ਦੋ ਸਾਲਾਂ ਤੋਂ ਭਾਜਪਾ ਦੇ ਮੇਅਰ ਸਰਬਜੀਤ ਕੌਰ ਅਤੇ ਅਨੂਪ ਗੁਪਤਾ ਸਨ ਕਿਉਂਕਿ ਉਦੋਂ ਕਾਂਗਰਸ ਨੇ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ ਪਰ ਇਸ ਵਾਰ ਗਠਜੋੜ ਨੇ ਭਾਜਪਾ ਦੀ ਸਾਰੀ ਖੇਡ ਵਿਗਾੜ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement