
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਪਾਰਟੀ ਵਿਚ ਸਵਾਗਤ
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਮੇਣਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ
aap
ਜਿਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੇਅਰ ਰਿੰਟੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।
aap
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਵਾਪਰੀਆਂ ਦਾ ਬੁਰਾ ਹਾਲ ਹੈ, ਗ਼ਲਤ ਪਰਚੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪਰਚੇ ਰੱਦ ਕੀਤੇ ਜਾਣਗੇ ਅਤੇ ਪਰਚਾਰਾਜ ਦਾ ਖ਼ਤਮ ਕੀਤਾ ਜਾਵੇਗਾ।