ਜੋ ਲੋਕ ਭਗਵਾਨ ਰਾਮ ਨੂੰ ‘ਕਾਲਪਨਿਕ’ ਕਹਿੰਦੇ ਸਨ, ਉਹ ਹੁਣ ‘ਜੈ ਸੀਆ ਰਾਮ’ ਦੇ ਨਾਅਰੇ ਲਗਾ ਰਹੇ ਹਨ : ਪ੍ਰਧਾਨ ਮੰਤਰੀ ਮੋਦੀ
Published : Feb 16, 2024, 8:18 pm IST
Updated : Feb 16, 2024, 8:18 pm IST
SHARE ARTICLE
PM Narendra Modi
PM Narendra Modi

ਕਿਹਾ, ਕਾਂਗਰਸ ਨੇ ਮੇਰੇ ਵਿਰੁਧ ਸਾਰੇ ਮੋਰਚੇ ਖੋਲ੍ਹ ਦਿਤੇ ਹਨ, ਪਰ ਜਨਤਾ ਦੀ ‘ਸੁਰੱਖਿਆ ਢਾਲ’ ਮੇਰੇ ਨਾਲ ਹੈ

ਰੇਵਾੜੀ, (ਹਰਿਆਣਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ’ਚ ਰਾਮ ਮੰਦਰ ’ਤੇ ਕਾਂਗਰਸ ਦੇ ਸਟੈਂਡ ਨੂੰ ਲੈ ਕੇ ਸ਼ੁਕਰਵਾਰ ਨੂੰ ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਭਗਵਾਨ ਰਾਮ ਨੂੰ ‘ਕਾਲਪਨਿਕ’ ਕਹਿੰਦੇ ਸਨ ਅਤੇ ਮੰਦਰ ਦਾ ਨਿਰਮਾਣ ਨਹੀਂ ਚਾਹੁੰਦੇ ਸਨ, ਉਹ ਵੀ ਹੁਣ ‘ਜੈ ਸਿਆਰਾਮ’ ਦੇ ਨਾਅਰੇ ਲਗਾ ਰਹੇ ਹਨ। 

ਹਰਿਆਣਾ ਦੇ ਰੇਵਾੜੀ ’ਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦਾ ਨੀਂਹ ਪੱਥਰ ਰੱਖਣ ਅਤੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਮੇਰੇ ਵਿਰੁਧ ਸਾਰੇ ਮੋਰਚੇ ਖੋਲ੍ਹ ਦਿਤੇ ਹਨ ਪਰ ਮੇਰੇ ਕੋਲ ਦੇਸ਼ ਦੇ ਲੋਕਾਂ ਦੀ ‘ਸੁਰੱਖਿਆ ਢਾਲ’ ਹੈ ਜੋ ਹਰ ਵਾਰ ਮੇਰੀ ਰੱਖਿਆ ਕਰਦੀ ਹੈ।’’

ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਅੱਜ ਵਿਸ਼ਵ ’ਚ ਨਵੀਆਂ ਉਚਾਈਆਂ ਨੂੰ ਛੂਹਿਆ ਹੈ ਅਤੇ ਇਹ ਲੋਕਾਂ ਦੇ ਆਸ਼ੀਰਵਾਦ ਸਦਕਾ ਸੰਭਵ ਹੋਇਆ ਹੈ। ਇਸ ਹਫਤੇ ਸੰਯੁਕਤ ਅਰਬ ਅਮੀਰਾਤ ਅਤੇ ਕਤਰ ਦੀ ਅਪਣੀ ਯਾਤਰਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਦੁਨੀਆਂ ਦੇ ਹਰ ਕੋਨੇ ਤੋਂ ਜੋ ਸਨਮਾਨ ਮਿਲ ਰਿਹਾ ਹੈ, ਉਹ ਸਿਰਫ ਮੋਦੀ ਦਾ ਹੀ ਨਹੀਂ ਬਲਕਿ ਹਰ ਭਾਰਤੀ ਦਾ ਹੈ। 

ਦੁਨੀਆਂ ’ਚ ਭਾਰਤ ਦੇ ਵਧਦੇ ਕੱਦ, ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ, ਕਸ਼ਮੀਰ ਤੋਂ ਧਾਰਾ 370 ਹਟਾਉਣ ਅਤੇ ਸਾਬਕਾ ਫ਼ੌਜੀਆਂ ਨੂੰ ‘ਵਨ ਰੈਂਕ, ਵਨ ਪੈਨਸ਼ਨ’ ਦੇਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਨੇ ਦੇਸ਼ ਨੂੰ ਦਿਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅਪਣੇ ਤੀਜੇ ਕਾਰਜਕਾਲ ’ਚ ਭਾਰਤ ਨੂੰ ਦੁਨੀਆਂ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ’ਚ ਸ਼ਾਮਲ ਕਰਨ ਦੀ ‘ਗਾਰੰਟੀ’ ਨੂੰ ਪੂਰਾ ਕਰਨਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦਹਾਕਿਆਂ ਤਕ ਕਾਂਗਰਸ ਨੇ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ’ਚ ਰੁਕਾਵਟਾਂ ਪੈਦਾ ਕੀਤੀਆਂ ਪਰ ਭਾਜਪਾ ਨੇ ਇਸ ਨੂੰ ਹਟਾਉਣ ਦੀ ਗਰੰਟੀ ਦਿਤੀ । ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਧਾਰਾ 370 ਨੂੰ ਖਤਮ ਕਰ ਕੇ ਉਸ ਗਰੰਟੀ ਨੂੰ ਪੂਰਾ ਕੀਤਾ। ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੱਭ ਤੋਂ ਪੁਰਾਣੀ ਪਾਰਟੀ ‘ਇਕ ਪਰਵਾਰ’ ਦੇ ਮੋਹ ’ਚ ਅਪਣੇ ਇਤਿਹਾਸ ਦੇ ਸੱਭ ਤੋਂ ਦੁਖਦਾਈ ਦੌਰ ’ਚੋਂ ਲੰਘ ਰਹੀ ਹੈ ਅਤੇ ਅੱਜ ਇਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਇਸ ਕੋਲ ਵਰਕਰ ਵੀ ਨਹੀਂ ਬਚੇ ਹਨ। 

ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਵਲੋਂ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਅੱਜ ਦੋਹਾਂ ਸੂਬਿਆਂ ’ਚ ਉਨ੍ਹਾਂ ਦੀ ਸਰਕਾਰ ਹੈ ਪਰ ਉਹ ਵਾਅਦੇ ਪੂਰੇ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਕਿਹਾ, ‘‘ਅੱਜ ਹਿਮਾਚਲ ਦੇ ਲੋਕਾਂ ਨੂੰ ਤਨਖਾਹ ਅਤੇ ਪੈਨਸ਼ਨ ਦੇਣ ’ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਕਰਨਾਟਕ ’ਚ ਵਿਕਾਸ ਯੋਜਨਾਵਾਂ ’ਤੇ ਕੰਮ ਨਹੀਂ ਕਰ ਪਾ ਰਹੀ ਹੈ।’’

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਕ ਪਾਸੇ ਕਾਂਗਰਸ ਦਾ ਕੁਸ਼ਾਸਨ ਹੈ ਅਤੇ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਰਕਾਰਾਂ ਦਾ ਚੰਗਾ ਸ਼ਾਸਨ ਹੈ। 
ਉਨ੍ਹਾਂ ਕਿਹਾ ਕਿ ਹਰਿਆਣਾ ’ਚ ਪਿਛਲੇ 10 ਸਾਲਾਂ ਤੋਂ ‘ਡਬਲ ਇੰਜਣ’ ਵਾਲੀ ਸਰਕਾਰ ਹੈ ਅਤੇ ਅੱਜ ਇਹ (ਰਾਜ) ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਗਰੀਬਾਂ ਦੀ ਭਲਾਈ ਲਈ ਬਹੁਤ ਸਾਰੀਆਂ ਯੋਜਨਾਵਾਂ ਨੂੰ 100 ਫ਼ੀ ਸਦੀ ਲਾਗੂ ਕਰਨ ’ਚ ਸੂਬਿਆਂ ’ਚ ਸਿਖਰ ’ਤੇ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਰੇਵਾੜੀ ’ਚ ਏਮਜ਼ ਦਾ ਨੀਂਹ ਪੱਥਰ ਰੱਖਿਆ, 9750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਰੇਵਾੜੀ ’ਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦਾ ਨੀਂਹ ਪੱਥਰ ਰੱਖਿਆ ਅਤੇ 9,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਸ਼ਹਿਰੀ ਆਵਾਜਾਈ, ਸਿਹਤ, ਰੇਲ ਅਤੇ ਸੈਰ-ਸਪਾਟਾ ਖੇਤਰਾਂ ’ਚ ਹਨ। ਇਸ ਮੌਕੇ ਉਨ੍ਹਾਂ ਕਿਹਾ, ‘‘‘ਵਿਕਸਤ ਭਾਰਤ’ ਲਈ ਹਰਿਆਣਾ ਦਾ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਨੂੰ ਧਿਆਨ ’ਚ ਰੱਖਦਿਆਂ ਅੱਜ ਰੇਵਾੜੀ ’ਚ ਸੂਬੇ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਨੀਂਹ ਪੱਥਰ ਰੱਖੇ ਗਏ ਹਨ।’’

Tags: pm modi

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement