CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ - 'ਨਿਮਰ ਅਤੇ ਜ਼ਿੰਮੇਵਾਰ ਬਣੋ' 
Published : Mar 16, 2022, 5:00 pm IST
Updated : Mar 16, 2022, 5:01 pm IST
SHARE ARTICLE
CM Bhagwant Mann
CM Bhagwant Mann

ਭਾਰਤੀ ਰਾਜਨੀਤੀ ਵਿੱਚ ਵੱਡੇ ਸੁਧਾਰ ਲਿਆਉਣ ਵਾਸਤੇ 'ਆਪ' ਪਾਰਟੀ ਬਣਾਉਣ ਲਈ ਕੇਜਰੀਵਾਲ ਦੀ ਕੀਤੀ ਸ਼ਲਾਘਾ 

 'ਆਪ' ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ

• ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਠੋਸ ਯਤਨ ਕੀਤੇ ਜਾਣਗੇ, ਸਿੱਖਿਆ ਅਤੇ ਸਿਹਤ ਪ੍ਰਣਾਲੀ ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਅੱਪਗ੍ਰੇਡ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਹਮੇਸ਼ਾ ਸਾਰਿਆਂ ਦਾ ਹੁੰਦਾ ਹੈ।
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਅਜਾਇਬ ਘਰ ਤੇ ਯਾਦਗਾਰ ਵਿਖੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਵੱਡੇ ਫਤਵੇ ਤੋਂ ਬਹੁਤ ਖੁਸ਼ ਹਨ।

CM Bhagwant MannCM Bhagwant Mann

ਉਨ੍ਹਾਂ ਕਿਹਾ ਕਿ ਸਾਨੂੰ ਹੁਣ ਵਧੇਰੇ ਜ਼ਿੰਮੇਵਾਰ ਬਣਨਾ ਚਾਹੀਦਾ ਹੈ ਅਤੇ ਹੰਕਾਰੀ ਨਹੀਂ ਹੋਣਾ ਚਾਹੀਦਾ ਕਿਉਂਕਿ 'ਹੰਕਾਰ ਦਾ ਸਿਰ ਹਮੇਸ਼ਾ ਨੀਵਾਂ ਹੁੰਦਾ ਹੈ'। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕ ਰਿਹਾ ਹੈ ਕਿਉਂਕਿ ਪਹਿਲਾਂ ਸਟੇਡੀਅਮ ਅਤੇ ਮਹਿਲਾਂ ਤੋਂ ਹਲਫ਼ ਸਮਾਰੋਹ ਹੁੰਦੇ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਲੋਕਾਂ ਨੇ ਬਿਨਾਂ ਕਿਸੇ ਸਵਾਰਥ ਜਾਂ ਲਾਲਚ ਦੇ ਨਿਡਰ ਹੋ ਕੇ 'ਆਪ' ਨੂੰ ਵੋਟ ਦਿੱਤੀ ਹੈ।

Bhagwant MaanBhagwant Maan

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਾਨੂੰ ਹੁਣ ਸੱਚਮੁੱਚ ਆਜ਼ਾਦੀ ਮਿਲ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਬੀਤੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ। ਉਨ੍ਹਾਂ ਕਿਹਾ ਕਿ 20 ਫਰਵਰੀ, 2022 ਦਾ ਦਿਨ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਲੋਕਾਂ ਨੇ ਬਿਨਾਂ ਕਿਸੇ ਪ੍ਰਭਾਵ ਅਤੇ ਜ਼ਬਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਦਾ ਨਤੀਜਾ 10 ਮਾਰਚ, 2022 ਨੂੰ ਐਲਾਨਿਆ ਗਿਆ ਅਤੇ ਇਸ ਤਰ੍ਹਾਂ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਹੋਇਆ। 

Bhagwat Mann sworn in as Punjab Chief MinisterBhagwat Mann sworn in as Punjab Chief Minister

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੱਜ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ ਅਤੇ ਇੱਕ ਵੀ ਦਿਨ ਬਰਬਾਦ ਨਹੀਂ ਹੋਵੇਗਾ ਕਿਉਂਕਿ ਪੰਜਾਬ ਵਿੱਚ ਤਬਦੀਲੀ ਲਿਆਉਣ ਲਈ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਜਾਵੇਗੀ। 

ਭਗਵੰਤ ਮਾਨ ਨੇ ਕਿਹਾ, “ਇਹ ਸੱਚਮੁੱਚ ਬਹੁਤ ਤਰਸਯੋਗ ਹੈ ਕਿ ਪੰਜਾਬ ਵਰਗੇ ਅਗਾਂਹਵਧੂ ਸੂਬੇ ਦੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਸਾਡੀ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸਨ ਪ੍ਰਦਾਨ ਕਰਨ ਲਈ ਭ੍ਰਿਸ਼ਟਾਚਾਰ ਅਤੇ ਹੋਰ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।” ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਅਜਿਹੀਆਂ ਲੋਕ ਪੱਖੀ ਪਹਿਲਕਦਮੀਆਂ ਨਵੀਂ ਚੁਣੀ ਗਈ ਸਰਕਾਰ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਅਤੇ ਭਰੋਸਾ ਪੈਦਾ ਕਰਨਗੀਆਂ।

Bhagwat Mann sworn in as Punjab Chief MinisterBhagwat Mann sworn in as Punjab Chief Minister

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਤਾਣੀ ਬਹੁਤ ਉਲਝੀ ਹੋਈ ਸੀ ਪਰ ਇਸ ਨੂੰ ਸੂਬੇ ਦੇ ਵਡੇਰੇ ਹਿੱਤ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਨਾਲ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਵਾਇਤੀ ਪਾਰਟੀਆਂ ਤੋਂ ਬਿਲਕੁਲ ਵੱਖਰੀ ਪਾਰਟੀ ਬਣਾਉਣ ਦੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ (ਕੇਜਰੀਵਾਲ) ਭਾਰਤ ਦੀ ਰਾਜਨੀਤੀ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਇੱਕੋ-ਇੱਕ ਮਿਸ਼ਨ ਨਾਲ 20 ਦਿਨ ਅੰਨ ਪਾਣੀ ਵੀ ਤਿਆਗਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਆਮ ਆਦਮੀ ਪਾਰਟੀ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Arvind Kejriwal and Manish SisodiaArvind Kejriwal and Manish Sisodia

ਖਟਕੜ ਕਲਾਂ ਵਿਖੇ ਆਇਆ ਲੋਕਾਂ ਦਾ ਹੜ੍ਹ 
 ਪੰਜਾਬ ਦੇ ਹਰ ਕੋਨੇ ਤੋਂ ਲੱਖਾਂ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਹੁੰਮ ਹੁੰਮਾ ਕੇ ਪਹੁੰਚੇ। ਖਟਕੜ ਕਲਾਂ ਦੀ ਪਵਿੱਤਰ ਧਰਤੀ ਉੱਤੇ ਬਸੰਤੀ ਪੱਗਾਂ ਅਤੇ ਦੁਪੱਟੇ ਸਜਾ ਕੇ ਪਹੁੰਚੇ ਪੰਜਾਬੀਆਂ ਨਾਲ ਮੁੱਖ ਪੰਡਾਲ ਅਤੇ ਸਮੁੱਚੀ ਫਿਜ਼ਾ ਬਸੰਤੀ ਰੰਗ ਵਿਚ ਰੰਗੀ ਗਈ। ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਸਮੇਤ ਪੰਡਾਲ ਵਿਚ ਹਾਜ਼ਰ ਲੋਕ ਇਨਕਲਾਬ ਜ਼ਿੰਦਾਬਾਦ, ਬੋਲੇ ਸੋ ਨਿਹਾਲ…, ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement