
ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰੀ ਰਾਜਧਾਨੀ ਵਿਖੇ ਸਥਿਤ ਪਾਰਟੀ ਦੇ ਦਫ਼ਤਰ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ।
ਨਵੀਂ ਦਿੱਲੀ: ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰੀ ਰਾਜਧਾਨੀ ਵਿਖੇ ਸਥਿਤ ਪਾਰਟੀ ਦੇ ਦਫ਼ਤਰ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ। ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਕੁਝ ਘੰਟੇ ਬਾਅਦ ਇਹ ਮੀਟਿੰਗ ਹੋਈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ ਪੁਨਰਗਠਨ ਦੀ ਸਹੂਲਤ ਲਈ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਕਾਂਗਰਸ ਹਾਈਕਮਾਂਡ ਦਾ ਇਹ ਫੈਸਲਾ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਆਇਆ ਹੈ। ਇਹ ਮੀਟਿੰਗ ਹਾਲ ਹੀ ਵਿਚ ਹੋਈਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਹੋਈ ਹੈ।