Lok Sabha Elections: ਨਵਜੋਤ ਸਿੱਧੂ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਸਾਫ਼ ਇਨਕਾਰ
Published : Mar 16, 2024, 9:05 am IST
Updated : Mar 16, 2024, 9:05 am IST
SHARE ARTICLE
Navjot Sidhu clearly refused to contest the Lok Sabha elections
Navjot Sidhu clearly refused to contest the Lok Sabha elections

ਦੋ ਸਾਬਕਾ ਕਾਂਗਰਸ ਪ੍ਰਧਾਨਾਂ ਨੂੰ ਨਾਲ ਲੈ ਕੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਨੂੰ ਮਿਲੇ

Lok Sabha Elections: ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਸਮਸ਼ੇਰ ਸਿੰਘ ਦੁਲੋ ਅਤੇ ਮਹਿੰਦਰ ਸਿੰਘ ਕੇਪੀ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ।

ਉਨ੍ਹਾਂ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਕਰਜ਼ੇ ਬਾਰੇ ਰਾਜਪਾਲ ਨੂੰ ਇਕ ਮੰਗ ਪੱਤਰ ਪੇਸ਼ ਕਰਦਿਆਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਹੈ। ਰਾਜਪਾਲ ਨੂੰ ਮਿਲਣ ਤੋਂ ਬਾਅਦ ਰਾਜਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਲੋਕ ਸਭਾ ਚੋਣ ਲੜਨ ਤੋਂ ਵੀ ਸਾਫ਼ ਇਨਕਾਰ ਕਰ ਦਿਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ ਅਤੇ ਜੇਕਰ ਉਨ੍ਹਾਂ ਲੋਕ ਸਭਾ ਜਾਣਾ ਹੁੰਦਾ ਤਾਂ ਕੁਰੂਕਸੇਤਰ ਤੋਂ ਚੋਣ ਨਾ ਲੜ ਲਈ ਹੁੰਦੀ। ਜੀਪੀ ਤੇ ਡਾ. ਰਾਜਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਬਾਰੇ ਪੁਛੇ ਜਾਣ ’ਤੇ ਉਨ੍ਹਾਂ ਕਿਹਾ ਕਿ, ‘ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਚਾਹਕਰ ਤੋ ਕੋਈ ਬੇਵਫ਼ਾ ਨਹੀਂ ਹੋਤਾ।’

(For more Punjabi news apart from Navjot Sidhu clearly refused to contest the Lok Sabha elections, stay tuned to Rozana Spokesman)

Tags: navjot sidhu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement