
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਬੁਲਾਈ ਹੈ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਪਹੁੰਚੇ ਹਨ। ਮੰਨਿਆ ਜਾ ਰਿਹਾ ਹੈ ਕਿ ਬੈਠਕ 'ਚ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ 'ਚ ਸ਼ਾਮਲ ਕਰਨ 'ਤੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਉਹਨਾਂ ਨੂੰ ਗੁਜਰਾਤ ਚੋਣਾਂ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਹਾਲ ਹੀ 'ਚ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਹਾਈਕਮਾਂਡ 'ਤੇ ਫੈਸਲਾ ਨਾ ਲੈਣ ਦਾ ਇਲਜ਼ਾਮ ਲਗਾਇਆ ਸੀ। ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ 14 ਨੇਤਾਵਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿਚ ਸ਼ਾਮਲ ਹੋਣ ਲਈ ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਦਿਗਵਿਜੇ ਸਿੰਘ, ਅੰਬਿਕਾ ਸੋਨੀ, ਮੱਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਪਹੁੰਚੇ ਹਨ।
ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਪਿਛਲੇ ਕੁਝ ਹਫਤਿਆਂ 'ਚ ਕਈ ਵਾਰ ਗਾਂਧੀ ਪਰਿਵਾਰ ਨੂੰ ਮਿਲ ਚੁੱਕੇ ਹਨ ਅਤੇ ਉਹਨਾਂ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਖ਼ਬਰ ਵੀ ਆ ਰਹੀ ਹੈ।