ਸੱਤਾ 'ਤੇ ਕਾਬਜ਼ ਹੋਣ ਲਈ 'ਆਪ' ਨੇ ਅੰਨਾ ਹਜ਼ਾਰੇ ਨੂੰ ਇਸਤੇਮਾਲ ਕੀਤਾ : ਕਿਰਨ ਰਿਜਿਜੂ

By : KOMALJEET

Published : Apr 16, 2023, 1:14 pm IST
Updated : Apr 16, 2023, 1:14 pm IST
SHARE ARTICLE
Anna Hazare ‘used’ by AAP to capture power: Kiren Rijiju
Anna Hazare ‘used’ by AAP to capture power: Kiren Rijiju

ਕਿਹਾ, ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਅੰਨਾ ਜੀ ਅਤੇ ਜਨਤਾ ਨੂੰ ਮੂਰਖ ਬਣਾਉਣ ਦਾ ਬਹਾਨਾ ਸੀ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਬਕਾਰੀ ਨੀਤੀ ਘੁਟਾਲੇ ਦੇ ਸਿਲਸਿਲੇ 'ਚ ਐਤਵਾਰ ਸਵੇਰੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਸਾਹਮਣੇ ਪੇਸ਼ ਹੋਣ ਦੇ ਨਾਲ ਹੀ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਆਮ ਆਦਮੀ ਪਾਰਟੀ (ਆਪ) 'ਤੇ ਹਮਲਾ ਬੋਲਿਆ। ਉਨ੍ਹਾਂ ਨੇ 'ਆਪ' ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਬਹਾਨੇ ਸੱਤਾ 'ਤੇ ਕਾਬਜ਼ ਹੋਣ ਲਈ ਗਾਂਧੀ ਨੇ ਅੰਨਾ ਹਜ਼ਾਰੇ ਦਾ 'ਇਸਤੇਮਾਲ' ਕਰਨ ਦਾ ਦੋਸ਼ ਲਗਾਇਆ ਹੈ। 

ਰਿਜਿਜੂ ਨੇ ਅੰਨਾ ਹਜ਼ਾਰੇ ਦੇ ਇੱਕ ਪੁਰਾਣੇ ਇੰਟਰਵਿਊ ਦੇ ਅੰਸ਼ ਵੀ ਸਾਂਝੇ ਕੀਤੇ, ਜਿਸ ਵਿੱਚ ਉਹ ਕਥਿਤ ਤੌਰ 'ਤੇ ਦਿੱਲੀ ਦੀ ਆਬਕਾਰੀ ਨੀਤੀ ਦੀ ਆਲੋਚਨਾ ਕਰਦੇ ਦਿਖਾਈ ਦੇ ਰਹੇ ਹਨ। ਇਸ ਇੰਟਰਵਿਊ ਦੀ ਮਿਤੀ ਸਪੱਸ਼ਟ ਨਹੀਂ ਹੈ।

ਰਿਜਿਜੂ ਨੇ ਟਵੀਟ ਕੀਤਾ, ''ਹੁਣ ਉਨ੍ਹਾਂ ਨੇ ਸੱਤਾ 'ਤੇ ਕਬਜ਼ਾ ਕਰ ਲਿਆ ਹੈ। ਮੈਨੂੰ ਯਕੀਨ ਹੈ ਕਿ ਉਹ ਅੰਨਾ ਜੀ ਦੀ ਗੱਲ ਵੀ ਨਹੀਂ ਸੁਣਨਗੇ। ਭ੍ਰਿਸ਼ਟਾਚਾਰ, ਅੰਨਾ ਜੀ ਅਤੇ ਜਨਤਾ ਨੂੰ ਮੂਰਖ ਬਣਾਉਣ ਦਾ ਬਹਾਨਾ ਸੀ।

ਉਨ੍ਹਾਂ ਅੱਗੇ ਕਿਹਾ, ''ਅੰਨਾ ਜੀ ਦੀ ਵਰਤੋਂ ਸਿਰਫ ਸੱਤਾ 'ਤੇ ਕਾਬਜ਼ ਹੋਣ ਅਤੇ ਭ੍ਰਿਸ਼ਟਾਚਾਰ ਦੇ ਨਾਂ 'ਤੇ ਸਰੋਤਾਂ ਨੂੰ ਲੁੱਟਣ ਲਈ ਕੀਤੀ ਗਈ ਸੀ।''

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement