Punjab News: ਸੁਨੀਲ ਜਾਖੜ ਨੇ CM ਮਾਨ ਨੂੰ ਲਿਖਿਆ ਪੱਤਰ, ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਸਿਆਸਤਦਾਨਾਂ ਦੀ ਜਾਂਚ ਕਰਵਾਉਣ ਦੀ ਮੰਗ
Published : Jun 16, 2025, 11:56 am IST
Updated : Jun 16, 2025, 11:56 am IST
SHARE ARTICLE
Sunil Jakhar wrote a letter to CM bhagwant Mann News
Sunil Jakhar wrote a letter to CM bhagwant Mann News

Punjab News: ਸਾਈਕਲਾਂ ਤੇ ਘੁੰਮਣ ਵਾਲੇ ਸਿਆਸਤਦਾਨ ਕਿਵੇਂ ਲਗਜ਼ਰੀ ਗੱਡੀਆਂ ਦੇ ਬਣੇ ਮਾਲਕ?

Sunil Jakhar wrote a letter to CM bhagwant Mann News:  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ  ਅਜਿਹੇ ਸਿਆਸਤਦਾਨਾਂ ਦੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਵਿਚ ਲਿਪਤ ਹੋ ਕੇ ਚੰਗਾ ਪੈਸਾ ਕਮਾਇਆ ਹੈ ਤੇ ਹੁਣ ਉਹ ਤਾਕਤਵਰ ਸਿਆਸਤਦਾਨ ਬਣ ਗਏ ਹਨ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਸ਼ਕਤੀਸ਼ਾਲੀ ਬਣੇ ਆਗੂਆਂ ਦਾ ਪਰਦਾਫ਼ਾਸ਼ ਹੋਣਾ ਚਾਹੀਦਾ ਹੈ।

ਉਨ੍ਹਾਂ ਯਾਦ ਕਰਵਾਇਆ ਕਿ  ਰੋਜ਼ਾਨਾ ਕਰੋੜਾਂ ਰੁਪਏ  ਦੇ ਨਸ਼ੇ ਫੜੇ ਜਾ ਰਹੇ ਹਨ। ਇਨ੍ਹਾਂ ਨਸ਼ਿਆਂ ਦਾ ਤਸਕਰਾਂ ਕੋਲ ਪਹੁੰਚਣਾ ਕੋਈ ਇਤਫ਼ਾਕ ਨਹੀਂ ਹੋ ਸਕਦਾ। ਅਜਿਹਾ ਕਾਲਾ ਧੰਦਾ ਬਿਨਾਂ ਸਿਆਸਤਦਾਨਾਂ ਦੀ ਸ਼ਮੂਲੀਅਤ ਤੋਂ ਹੋ ਹੀ ਨਹੀਂ ਸਕਦਾ।

ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਤੱਕ ਸਾਈਕਲਾਂ 'ਤੇ ਘੁੰਮਣ ਵਾਲੇ ਸਿਆਸਤਦਾਨ ਇਕ ਦਮ ਲਗਜ਼ਰੀ ਗੱਡੀਆਂ ਦੇ ਮਾਲਕ ਕਿਵੇਂ ਬਣ ਗਏ? ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿਆਸਤਦਾਨਾਂ ਕੋਲ ਵੱਡੇ-ਵੱਡੇ ਫ਼ਾਰਮ, ਵੱਡੀਆਂ-ਵੱਡੀਆਂ ਗੱਡੀਆਂ ਹਨ।

ਇਸ ਲਈ ਸਰਕਾਰ ਨੂੰ ਅਜਿਹੇ ਲੋਕਾਂ ਦਾ ਪਰਦਾਫਾਸ਼ ਕਰਨ ਲਈ ਪਾਰਟੀ ਲਾਈਨ ਤੋਂ ਉਪਰ ਉੱਠ ਹੋ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਵੀ ਜਾਂਚ ਵਿਚ ਸ਼ਾਮਲ ਕਰਨ ਦੀ ਗੱਲ ਕਹੀ, ਜਿਹੜੇ ਸਿਆਸਤਦਾਨਾਂ ਦੀ ਕਿਰਪਾ ਸਦਕਾ ਅਜਿਹੇ ਕਾਲੇ ਧੰਦਿਆਂ ਵਿਚ ਲਿਪਟ ਹਨ।  


(For more news apart from 'Sunil Jakhar wrote a letter to CM bhagwant Mann News ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement