ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ 'ਚ ਦੂਜਾ ਏਮਜ਼ ਸਥਾਪਤ ਕਰਨ ਦੀ ਕੀਤੀ ਮੰਗ
Published : Jul 16, 2019, 6:11 pm IST
Updated : Jul 16, 2019, 6:11 pm IST
SHARE ARTICLE
Punjab CM demands from center second AIIMS for state on Guru Nanak's Parkash Purb
Punjab CM demands from center second AIIMS for state on Guru Nanak's Parkash Purb

ਕੇਂਦਰੀ ਸਿਹਤ ਮੰਤਰੀ ਨੇ ਰਸਮੀ ਪ੍ਰਸਤਾਵ ਪੇਸ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ

ਚੰਡੀਗੜ੍ਹ : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿਚ ਦੂਜੇ ਏਮਜ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਨ ਬਾਰੇ ਸੂਬੇ ਤੋਂ ਵਿਸਤ੍ਰਿਤ ਪ੍ਰਸਤਾਵ ਦੀ ਮੰਗ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਇਹ ਪ੍ਰਸਤਾਵ ਮੰਗਿਆ ਹੈ।

Captain Amarinder Singh meets Union Health Minister Dr Harsh VardhanCaptain Amarinder Singh meets Union Health Minister Dr Harsh Vardhan

ਮੁੱਖ ਮੰਤਰੀ ਨੇ ਅੱਜ ਮੀਟਿੰਗ ਦੌਰਾਨ ਡਾ. ਵਰਧਨ ਕੋਲ ਇਹ ਮੁੱਦਾ ਉਠਾਇਆ। ਉਨ੍ਹਾਂ ਦਸਿਆ ਕਿ ਕੇਂਦਰੀ ਸਿਹਤ ਅਤੇ ਵਿੱਤ ਮੰਤਰੀਆਂ ਨੂੰ ਭੇਜੇ ਵੱਖ ਪੱਤਰਾਂ 'ਚ ਪੰਜਾਬ 'ਚ ਦੂਜੇ ਏਮਜ਼ ਨੂੰ ਇਸ ਵਿਸ਼ੇਸ਼ ਮੌਕੇ ਸਮਰਪਤ ਕਰਨ ਲਈ ਕੇਂਦਰ ਤੋਂ ਆਗਿਆ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨੇ ਕੇਂਦਰੀ ਬਜਟ ਜਾਰੀ ਹੋਣ ਤੋਂ ਬਾਅਦ ਇਸ ਮਾਮਲੇ 'ਤੇ ਵਿਚਾਰ ਦਾ ਭਰੋਸਾ ਦਿਵਾਇਆ ਸੀ।

Captain Amarinder Singh meets Union Health Minister Dr Harsh VardhanCaptain Amarinder Singh meets Union Health Minister Dr Harsh Vardhan

ਪਹਿਲਾ ਏਮਜ਼ ਬਠਿੰਡਾ ਵਿਖੇ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਨੇ ਦੂਜੇ ਏਮਜ਼ ਦਾ ਪ੍ਰਸਤਾਵ ਲੁਧਿਆਣਾ ਜਾਂ ਜਲੰਧਰ ਵਿਖੇ ਕੀਤਾ ਹੈ। ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 250 ਕਰੋੜ ਰੁਪਏ ਦੀ ਲਾਗਤ ਵਾਲੀ ਜਲੰਧਰ ਵਿਖੇ ਪਿੰਮਜ (ਪੀ.ਆਈ.ਐਮ.ਐਸ) ਇਮਾਰਤ ਨੂੰ ਇਸ ਮਕਸਦ ਲਈ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਏਮਜ਼ ਦੇ ਬਠਿੰਡਾ ਪ੍ਰਾਜੈਕਟ ਲਈ ਸੂਬਾ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸ ਸਬੰਧ ਵਿਚ ਕੁਝ ਵੀ ਲੰਬਿਤ ਨਹੀਂ ਹੈ।

Captain Amarinder Singh meets Union Health Minister Dr Harsh VardhanCaptain Amarinder Singh meets Union Health Minister Dr Harsh Vardhan

ਮੁੱਖ ਮੰਤਰੀ ਨੇ ਕਿਹਾ ਕਿ ਡਾ. ਵਰਧਨ ਨੇ ਇਸ ਪ੍ਰਸਤਾਵ ਨੂੰ ਪ੍ਰਾਪਤ ਕਰਨ ਤੋਂ ਬਾਅਦ ਇਸ ਮੰਗ ਬਾਰੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਸਿਹਤ ਸਕੱਤਰ ਕੋਲ ਇਹ ਮਾਮਲਾ ਅੱਗੇ ਖੜਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਪ੍ਰਵਾਨਗੀ ਬਾਰੇ ਵੀ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ। ਸੂਬਾ ਸਰਕਾਰ ਨੇ ਇਸ ਸਬੰਧ ਵਿਚ ਜ਼ਮੀਨ ਪੀ.ਜੀ.ਆਈ. ਨੂੰ ਤਬਦੀਲ ਕਰ ਦਿੱਤੀ ਹੈ ਪਰ ਇਸ ਬਾਰੇ ਫਾਈਲ ਕੇਂਦਰੀ ਸਿਹਤ ਮੰਤਰਾਲੇ ਕੋਲ ਪ੍ਰਵਾਨਗੀ ਲਈ ਲੰਬਿਤ ਪਈ ਹੋਈ ਹੈ। ਮੁੱਖ ਮੰਤਰੀ ਦੇ ਅਨੁਸਾਰ ਫ਼ਿਰੋਜ਼ਪੁਰ ਇਕ ਸਰਹੱਦੀ ਜ਼ਿਲ੍ਹਾ ਹੈ। ਵਿਕਾਸ ਦੇ ਲਈ ਨੀਤੀ ਆਯੋਗ ਵੱਲੋਂ ਚੁਣੇ ਗਏ 120 ਪਿਛੜੇ ਜ਼ਿਲ੍ਹਿਆਂ ਵਿੱਚੋ ਇਹ ਇਕ ਹੈ।

Captain Amarinder Singh meets Union Health Minister Dr Harsh VardhanCaptain Amarinder Singh meets Union Health Minister Dr Harsh Vardhan

ਇਸ ਦੌਰਾਨ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਨਸ਼ਿਆਂ ਬਾਰੇ ਰਾਸ਼ਟਰੀ ਨੀਤੀ ਦੀ ਮੰਗ ਦੁਹਰਾਈ। ਉਨ੍ਹਾਂ ਦੱਸਿਆ ਕਿ ਏਮਜ਼ ਦਿੱਲੀ ਨੂੰ ਸੂਬੇ ਵੱਲੋਂ ਓ.ਓ.ਏ.ਟੀ. ਕਲੀਨਿਕਾਂ ਵਿਚ ਦਿੱਤੀ ਜਾ ਰਹੀ ਬੁਪਰੇਨੋਰਫਿਨ ਅਤੇ ਨੈਲੇਕਸਜੋਨ ਥੈਰੇਪੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਜਾ ਰਹੀ ਥੈਰੇਪੀ ਨੂੰ ਭਾਰਤ ਸਰਕਾਰ ਦੀ ਓ.ਐਸ.ਟੀ. (ਓਪੀਓਡ ਸਬਸਟਿਚਿਊਸ਼ਨ ਥੈਰੇਪੀ) ਦੇ ਨਾਲ ਜੋੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਕੈਪਟਨ ਨੇ ਨਸ਼ਿਆਂ ਦੇ ਇਲਾਜ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement