ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਪਰਤੇ ਨਵਜੋਤ ਸਿੱਧੂ, ਰਾਹੁਲ ਗਾਂਧੀ ਤੇ ਹਰੀਸ਼ ਰਾਵਤ ਵੀ ਰਹੇ ਮੌਜੂਦ
Published : Jul 16, 2021, 1:12 pm IST
Updated : Jul 16, 2021, 1:12 pm IST
SHARE ARTICLE
Navjot Singh Sidhu meets Sonia Gandhi
Navjot Singh Sidhu meets Sonia Gandhi

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ।

ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ। ਇੱਥੇ ਉਹਨਾਂ ਨੇ ਸੋਨੀਆ ਗਾਂਧੀ (Sonia Gandhi) ਨਾਲ ਮੀਟਿੰਗ ਕੀਤੀ, ਇਸ ਦੌਰਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵੀ ਮੌਜੂਦ ਰਹੇ।  

Navjot Singh Sidhu meets Sonia GandhiNavjot Singh Sidhu meets Sonia Gandhi

ਹੋਰ ਪੜ੍ਹੋ: Weather Update: ਹਿਮਾਚਲ ’ਚ ਤਿੰਨ ਦਿਨ ਲਈ ਭਾਰੀ ਮੀਂਹ ਦਾ ਅਲਰਟ

ਮੀਟਿੰਗ ਖਤਮ ਹੋਣ ਮਗਰੋਂ ਨਵਜੋਤ ਸਿੱਧੂ ਮੀਡੀਆ ਨਾਲ ਗੱਲ ਕੀਤੇ ਬਿਨ੍ਹਾਂ ਹੀ ਨਿਕਲ ਗਏ। ਉਧਰ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਇਸ ਬਾਰੇ ਕਾਂਗਰਸ ਪ੍ਰਧਾਨ ਹੀ ਫ਼ੈਸਲਾ ਲੈਣਗੇ। ਉਹਨਾਂ ਕਿਹਾ ਕਿ ਉਹ ਸਿਰਫ ਰਿਪੋਰਟ ਸੌਂਪਣ ਆਏ ਸਨ।  ਹਰੀਸ਼ ਰਾਵਤ ਨੇ ਕਿਹਾ ਸੀ ਕਿ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ।

Sonia Gandhi Sonia Gandhi

ਹੋਰ ਪੜ੍ਹੋ: ‘ਬਾਲਿਕਾ ਵਧੂ’ ਵਿਚ ਦਾਦੀ ਦੀ ਭੂਮਿਕਾ ਨਿਭਾਉਣ ਵਾਲੀ ਸੁਰੇਖਾ ਸੀਕਰੀ ਦਾ ਦੇਹਾਂਤ

ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ ਕਾਂਗਰਸ (Punjab Congress Crisis) ਦੇ ਸੂਬਾ ਪ੍ਰਧਾਨ ਬਾਰੇ ਅੱਜ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ ਅਗਲੇ ਸਾਲ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੀ ਸਥਿਤੀ ਵਿਚ ਪੰਜਾਬ ਕਾਂਗਰਸ ਵਿਚਾਲੇ ਵਿਵਾਦ ਜਾਰੀ ਹੈ।  ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਦਿਤੇ ਸੰਕੇਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋਣ ਦੀ ਥਾਂ ਹੋਰ ਵਧਦਾ ਦਿਖਾਈ ਦੇ ਰਿਹਾ ਹੈ।

Navjot Singh SidhuNavjot Singh Sidhu

ਹੋਰ ਪੜ੍ਹੋ: ਸਾਨੀਆ ਮਿਰਜ਼ਾ ਨੂੰ ਮਿਲਿਆ ਦੁਬਈ ਦਾ ਗੋਲਡਨ ਵੀਜ਼ਾ, ਬਣੀ ਤੀਜੀ ਭਾਰਤੀ ਮਸ਼ਹੂਰ ਹਸਤੀ 

ਹਰੀਸ਼ ਰਾਵਤ ਨੇ ਇਕ ਨੈਸ਼ਨਲ ਟੀ.ਵੀ. ਚੈਨਲ 'ਤੇ ਗੱਲਬਾਤ ਵਿਚ ਕਿਹਾ ਸੀ ਕਿ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ  ਪ੍ਰਧਾਨ ਬਣਾਇਆ ਜਾ ਰਿਹਾ ਹੈ | ਉਹਨਾਂ ਨਾਲ ਦੋ ਵਰਕਿੰਗ ਪ੍ਰਧਾਨ ਬਣਾਏ ਜਾਣ ਦੀ ਗੱਲ ਆਖੀ ਸੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਣੇ ਰਹਿਣ ਬਾਰੇ ਵੀ ਰਾਵਤ ਨੇ ਕਿਹਾ ਸੀ|

Harish Rawat Harish Rawat

ਹੋਰ ਪੜ੍ਹੋ: ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ

ਨਵਜੋਤ ਸਿੱਧੂ ਨੂੰ  ਪ੍ਰਧਾਨ ਬਣਾਏ ਜਾਣ ਦੇ ਇਸ ਸੰਕੇਤ ਨਾਲ ਹੀ ਦੋ ਵਰਕਿੰਗ ਪ੍ਰਧਾਨਾਂ ਵਿਚ ਚੌਧਰੀ ਸੰਤੋਖ ਸਿੰਘ ਅਤੇ ਵਿਜੈਇੰਦਰ ਸਿੰਗਲਾ ਦੇ ਨਾਵਾਂ ਦੀ ਚਰਚਾ ਵੀ ਹੋ ਰਹੀ ਸੀ | ਦੇਰ ਸ਼ਾਮ ਤੱਕ ਕਿਸੇ ਰਸਮੀ ਐਲਾਨ ਦੀ ਮੀਡੀਆ ਉਡੀਕ ਕਰ ਰਿਹਾ ਸੀ। ਸੂਤਰਾਂ ਦੀ ਮੰਨੀਏ ਤਾਂ ਰਾਵਤ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ  ਫ਼ੋਨ ਕਰ ਕੇ ਸਿੱਧੂ ਨੂੰ  ਪ੍ਰਧਾਨ ਬਣਾਏ ਜਾਣ ਬਾਰੇ ਇਸ ਤਰ੍ਹਾਂ ਐਲਾਨ ਕਰਨ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ |

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement