
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਫੜਗੇ ਭਾਜਪਾ ਦਾ ਪੱਲਾ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਹਲਚਲ ਲਗਾਤਾਰ ਜਾਰੀ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਅੱਜ ਬੀ.ਜੇ.ਪੀ. ਵਿਚ ਸ਼ਾਮਲ ਹੋਣਗੇ।
ਕਿਹਾ ਜਾ ਰਿਹਾ ਹੈ ਕਿ ਅਸ਼ਵਨੀ ਸੇਖੜੀ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਸਕਦੇ ਹਨ। ਇਹ ਵੀ ਜਾਣਕਾਰੀ ਹੈ ਕਿ ਉਹ ਦਿੱਲੀ ਵਿਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੁਪਹਿਰ ਕਰੀਬ ਸਾਢੇ 12 ਵਜੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਪੰਜਾਬ ਰਾਜ ਭਵਨ ਦੇ ਮੁਲਾਜ਼ਮ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
ਅਸ਼ਵਨੀ ਸੇਖੜੀ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਵੱਡੇ ਕਾਂਗਰਸੀ ਆਗੂ ਪਾਰਟੀ ਛੱਡ ਬੀ.ਜੇ.ਪੀ. ਵਿਚ ਸ਼ਾਮਲ ਹੋ ਚੁੱਕੇ ਹਨ। ਉਧਰ ਭਾਜਪਾ ਵਲੋਂ ਲਗਾਤਾਰ ਅਪਣੀ ਪਾਰਟੀ ਨੂੰ ਮਜ਼ਬੂਤੀ ਦੇਣ 'ਤੇ ਜ਼ੋਰ ਦਿਤਾ ਜਾ ਰਿਹਾ ਹੈ।
ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਸ਼ਵਨੀ ਸੇਖੜੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ ਹਨ ਜਿਸ ਦੇ ਚਲਦੇ ਉਹ ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਅਸ਼ਵਨੀ ਸੇਖੜੀ ਬਟਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਮਾਝੇ ਦੀ ਰਾਜਨੀਤੀ ਵਿਚ ਕਾਫੀ ਸਰਗਰਮ ਰਹੇ ਹਨ।