
ਕਿਹਾ, ਕਾਂਗਰਸ ਦੇ 80 ਫ਼ੀ ਸਦੀ ਵਰਕਰਾਂ ਦਾ ਪਾਰਟੀ 'ਚ ਦਮ ਘੁਟ ਰਿਹਾ ਹੈ, ਕੋਈ ਵੀ ਪਾਰਟੀ ਵਿਚ ਨਹੀਂ ਰਹਿਣਾ ਚਾਹੁੰਦਾ
ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਅਸ਼ਵਨੀ ਸ਼ਰਮਾ ਦੇ ਕਾਂਗਰਸ ਛੱਡ ਭਾਜਪਾ ਵਿਚ ਜਾਣ ਦੀਆਂ ਖ਼ਬਰਾਂ 'ਤੇ ਮੋਹਰ ਲੱਗ ਗਈ ਹੈ। ਉਨ੍ਹਾਂ ਵਲੋਂ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਉਨ੍ਹਾਂ ਦਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਹੈ। ਅਸ਼ਵਨੀ ਸੇਖੜੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਕਰ ਰਿਹਾ ਹੈ ਇਸ ਲਈ ਪੰਜਾਬ ਦੇ ਭਲੇ ਲਈ ਭਾਜਪਾ ਵਿਚ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਕੱਲੇ ਨਹੀਂ ਸਗੋਂ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਜਾਣਗੇ ਅਤੇ ਉਨ੍ਹਾਂ ਦਾ ਸਮਰਥਨ ਕਰਨਗੇ।
ਇਹ ਵੀ ਪੜ੍ਹੋ: ਕਬਰਿਸਤਾਨ ਦੀ ਜ਼ਮੀਨ 'ਤੇ ਹੋਇਆ ਨਿਰਮਾਣ ਤਾਂ ਰੱਦ ਹੋਵੇਗੀ ਲੀਜ਼
ਕਾਂਗਰਸ ਛੱਡਣ ਦੇ ਸਵਾਲ ਦਾ ਜਵਾਬ ਦਿੰਦਿਆਂ ਅਸ਼ਵਨੀ ਸੇਖੜੀ ਨੇ ਕਿਹਾ, ''ਕਾਂਗਰਸ ਵਿਚ ਸਿਆਸਤਦਾਨਾਂ ਨੇ ਅਪਣੇ ਧੜੇ ਬਣਾ ਲਏ ਹਨ ਜੋ ਹਰ ਅਹੁਦੇ 'ਤੇ ਕਬਜ਼ਾ ਕਰ ਕੇ ਬੈਠੇ ਹਨ। ਜਿਹੜਾ ਸਹੀ ਹੁੰਦਾ ਹੈ ਅਤੇ ਪਾਰਟੀ ਲਈ ਕੰਮ ਕਰਨਾ ਚਾਹੁੰਦਾ ਹੈ ਉਸ ਨੂੰ ਪਿੱਛੇ ਰਖਿਆ ਜਾਂਦਾ ਹੈ। ਹਾਲਾਤ ਅਜਿਹੇ ਹਨ ਕਿ ਕਾਂਗਰਸ ਦੇ 80 ਫ਼ੀ ਸਦੀ ਵਰਕਰਾਂ ਦਾ ਪਾਰਟੀ 'ਚ ਦਮ ਘੁਟ ਰਿਹਾ ਹੈ, ਕੋਈ ਵੀ ਪਾਰਟੀ ਵਿਚ ਨਹੀਂ ਰਹਿਣਾ ਚਾਹੁੰਦਾ।''
ਉਨ੍ਹਾਂ ਦਸਿਆ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੇ ਬੀ.ਜੇ.ਪੀ. ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਕਿਸੇ ਵੀ ਅਹੁਦੇ ਦੀ ਮੰਗ ਨਹੀਂ ਰੱਖੀ ਹੈ ਸਗੋਂ ਪਾਰਟੀ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦੇਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ।