
Delhi News: ਬੇਚੂ ਲਾਲ ਵਜੋਂ ਹੋਈ ਮ੍ਰਿਤਕ ਦੀ ਪਛਾਣ
Speeding Thar wreaks havoc in Delhi's Moti Nagar: ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਥਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਬੇਚੂ ਲਾਲ (40 ਸਾਲ) ਵਜੋਂ ਹੋਈ ਹੈ। ਪੁਲਿਸ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਥਾਰ ਡਰਾਈਵਰ ਨੇ ਤੇਜ਼ ਰਫ਼ਤਾਰ ਨਾਲ ਬਾਈਕ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਮੋਤੀ ਨਗਰ ਥਾਣੇ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਨੁਕਸਾਨੀ ਗਈ ਬਾਈਕ ਅਤੇ ਥਾਰ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੋਸ਼ੀ ਡਰਾਈਵਰ ਦੀ ਭਾਲ ਲਈ ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਬੇਚੂ ਲਾਲ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।