ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ : ਵਿਸ਼ੇਸ਼ ਸੈਸ਼ਨ ’ਚ ਮਹਿਲਾ ਰਾਖਵਾਂਕਰਨ ਬਿਲ ਪਾਸ ਕਰਨ ਦੀ ਅਪੀਲ

By : BIKRAM

Published : Sep 17, 2023, 1:05 am IST
Updated : Sep 17, 2023, 1:05 am IST
SHARE ARTICLE
CWC Meeting
CWC Meeting

ਜਾਤ ਅਧਾਰਤ ਮਰਦਮਸ਼ੁਮਾਰੀ ਅਤੇ ਰਾਖਵੇਂਕਰਨ ਦੀ ਹੱਦ ਵਧਾਉਣ ਦੀ ਮੰਗ ਕੀਤੀ

ਹੈਦਰਾਬਾਦ: ਕਾਂਗਰਸ ਵਰਕਿੰਗ ਕਮੇਟੀ ਨੇ ਸ਼ਨਿਚਰਵਾਰ ਨੂੰ ਕੇਂਦਰ ਸਰਕਾਰ ਨੂੰ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ ਪਾਸ ਕਰਨ ਦੀ ਅਪੀਲ ਕੀਤੀ।

ਵਰਕਿੰਗ ਕਮੇਟੀ ’ਚ ਪਾਸ ਕੀਤੇ ਮਤੇ ’ਚ ਜਾਤ ਅਧਾਰਤ ਮਰਦਮਸ਼ੁਮਾਰੀ ਦੀ ਮੰਗ ਵੀ ਕੀਤੀ ਗਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਲਈ ਰਾਖਵੇਂਕਰਨ ਦੀ ਮੌਜੂਦਾ ਵੱਧ ਤੋਂ ਵੱਧ ਹੱਦ ਨੂੰ ਵਧਾਇਆ ਜਾਵੇ।

ਮਤੇ ’ਚ ਦੋਸ਼ ਲਾਇਆ ਗਿਆ ਹੈ, ‘‘ਇਸ ਸਰਕਾਰ ਦੇ ਆਉਣ ਤੋਂ ਬਾਅਦ, ਸੰਸਦੀ ਬਹਿਸ ਅਤੇ ਪੜਤਾਲ ਲਗਭਗ ਗਾਇਬ ਹੋ ਗਈ ਹੈ। ਬਹੁਤ ਸਾਰੇ ਮਹੱਤਵਪੂਰਨ ਅਤੇ ਦੂਰਗਾਮੀ ਕਾਨੂੰਨਾਂ ਨੂੰ ਸਹੀ ਪੜਤਾਲ ਅਤੇ ਵਿਚਾਰ-ਵਟਾਂਦਰੇ ਤੋਂ ਬਿਨਾਂ ਹੀ ਕਾਹਲੀ ਨਾਲ ਬਣਾ ਦਿਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ ਆਦਿ) ਬਿਲ ਸੰਸਦ ’ਚ ਪੇਸ਼ ਕੀਤਾ ਗਿਆ ਹੈ, ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੀ ਆਜ਼ਾਦੀ ਨਾਲ ਗੰਭੀਰਤਾ ਨਾਲ ਸਮਝੌਤਾ ਕਰਦਾ ਹੈ।’’

ਵਰਕਿੰਗ ਕਮੇਟੀ ਦਾ ਕਹਿਣਾ ਹੈ, ‘‘ਸਰਕਾਰ ਨੇ ਅਚਾਨਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਜਨਤਕ ਚਿੰਤਾਵਾਂ ਅਤੇ ਮਹੱਤਵ ਦੇ 9 ਗੰਭੀਰ ਮੁੱਦੇ ਉਠਾਏ ਹਨ, ਜਿਨ੍ਹਾਂ ’ਤੇ ਇਸ ਵਿਸ਼ੇਸ਼ ਸੈਸ਼ਨ ’ਚ ਚਰਚਾ ਕੀਤੇ ਜਾਣ ਦੀ ਲੋੜ ਹੈ। ਕਾਂਗਰਸ ਵਰਕਿੰਗ ਕਮੇਟੀ ਨੇ ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ ’ਚ ਮਹਿਲਾ ਰਾਖਵਾਂਕਰਨ ਬਿਲ ਪਾਸ ਕਰਨ ਦੀ ਮੰਗ ਕੀਤੀ ਹੈ।’’

ਜਾਤੀ ਮਰਦਮਸ਼ੁਮਾਰੀ ਦੀ ਮੰਗ ਨੂੰ ਉਠਾਉਂਦੇ ਹੋਏ, ਉਸ ਨੇ ਕਿਹਾ, ‘‘ਦੇਸ਼ ਭਰ ਤੋਂ ਜਾਤੀ ਜਨਗਣਨਾ ਦੀ ਮੰਗ ਉਠਾਈ ਜਾ ਰਹੀ ਹੈ। ਇਸ ਮੰਗ ਨੂੰ ਮੰਨਣ ਤੋਂ ਭਾਜਪਾ ਦੇ ਇਨਕਾਰ ਨੇ ਸਮਾਜਕ ਅਤੇ ਆਰਥਕ ਨਿਆਂ ਪ੍ਰਤੀ ਪ੍ਰਤੀਬੱਧਤਾ ਦੀ ਘਾਟ ਦੇ ਨਾਲ-ਨਾਲ ਪਛੜੀਆਂ ਸ਼੍ਰੇਣੀਆਂ, ਦਲਿਤਾਂ ਅਤੇ ਆਦਿਵਾਸੀਆਂ ਪ੍ਰਤੀ ਇਸ ਦੇ ਰਵੱਈਏ ਨੂੰ ਉਜਾਗਰ ਕੀਤਾ ਹੈ।’’

ਕਾਂਗਰਸ ਵਰਕਿੰਗ ਕਮੇਟੀ ਨੇ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਓ.ਬੀ.ਸੀ. ਲਈ ਰਾਖਵੇਂਕਰਨ ਦੀ ਮੌਜੂਦਾ ਉਪਰਲੀ ਸੀਮਾ ਨੂੰ ਵਧਾਉਣ ਦੀ ਵੀ ਮੰਗ ਕਰਦੀ ਹੈ।

ਕਾਂਗਰਸ ਵਰਕਿੰਗ ਕਮੇਟੀ ’ਚ ਪਾਸ ਕੀਤੇ ਗਏ ਮਤੇ ’ਚ ਦੋਸ਼ ਲਾਇਆ ਗਿਆ ਕਿ ਭਾਜਪਾ ਆਗੂਆਂ ਦੇ ਬਿਆਨ ਨਫ਼ਰਤ ਫੈਲਾਉਂਦੇ ਹਨ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਉਹ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਸਮਾਜ ਦਾ ਧਰੁਵੀਕਰਨ ਕਰਦੇ ਹਨ।

ਮਤੇ ’ਚ ਕਿਹਾ ਗਿਆ ਹੈ ਕਿ ਸਿਆਸੀ ਵਿਰੋਧੀਆਂ ਵਿਰੁਧ ਬਦਲਾਖੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਗਈ ਹੈ, ਮਤੇ ’ਚ ਕਿਹਾ ਗਿਆ ਹੈ ਕਿ ਭਾਜਪਾ ਸਰਕਾਰ ਨੇ ਸਹਿਕਾਰੀ ਸੰਘਵਾਦ ਦੇ ਸਿਧਾਂਤਾਂ ਅਤੇ ਅਭਿਆਸਾਂ ਨੂੰ ਤਬਾਹ ਕਰ ਦਿਤਾ ਹੈ।

ਕਾਂਗਰਸ ਵਰਕਿੰਗ ਕਮੇਟੀ ਨੇ ਕਿਹਾ, ਇਹ ‘ਇੰਡੀਆ’ ਗਠਜੋੜ ਦੀ ਪਹਿਲਕਦਮੀ ਨੂੰ ਵਿਚਾਰਧਾਰਕ ਅਤੇ ਚੋਣਤਮਕ ਤੌਰ ’ਤੇ ਸਫਲ ਬਣਾਉਣ ਲਈ ਕਾਂਗਰਸ ਪਾਰਟੀ ਦੇ ਸੰਕਲਪ ਨੂੰ ਦੁਹਰਾਉਂਦੀ ਹੈ ਤਾਂ ਜੋ ਲੋਕਾਂ ਨੂੰ ਇਕ ਜਵਾਬਦੇਹ, ਸੰਵੇਦਨਸ਼ੀਲ, ਪਾਰਦਰਸ਼ੀ, ਜਵਾਬਦੇਹ ਅਤੇ ਜ਼ਿੰਮੇਵਾਰ ਕੇਂਦਰ ਸਰਕਾਰ ਮਿਲ ਸਕੇ।

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement