ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸਿਰੇ ਚੜ੍ਹਿਆ; ਪੰਜਾਬੀਆਂ ਦੇ ਰੋਹ ਦੇ ਡਰੋਂ ਨਹੀਂ ਕੀਤਾ ਐਲਾਨ: ਮਾਲਵਿੰਦਰ ਸਿੰਘ ਕੰਗ
Published : Sep 16, 2023, 3:42 pm IST
Updated : Sep 16, 2023, 3:42 pm IST
SHARE ARTICLE
Malvinder Singh Kang
Malvinder Singh Kang

ਕਿਹਾ, ਭਾਜਪਾ ਦੀ ਸ਼ਰਤ ਹੈ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਚੋਣ ਨਹੀਂ ਲੜਨਗੇ

 

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਿਆ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ‘ਆਪ’ ਨੇ ਇਸ ਗਠਜੋੜ ਨੂੰ ‘ਨਾਪਾਕ’ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ 750 ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਪਾਰਟੀ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਬੇਅਦਬੀਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਾਲੀ ਪਾਰਟੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ’ਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਰੀਕਾਰਡ ਪੱਧਰ ’ਤੇ ਪੁੱਜੀਆਂ

'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵਿਚ ਸਾਬਕਾ ਮੰਤਰੀ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਗਠਜੋੜ ਨੂੰ ਸੰਭਵ ਬਣਾਉਣ ਲਈ ਯਤਨ ਆਰੰਭੇ ਹਨ ਅਤੇ 15 ਦਿਨ ਪਹਿਲਾਂ ਦਿੱਲੀ ਵਿਖੇ ਮੀਟਿੰਗ ਹੋਈ ਸੀ। ਜਿਥੇ ਦੋਵਾਂ ਪਾਰਟੀਆਂ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਸ਼ਰਤਾਂ 'ਤੇ ਚਰਚਾ ਕਰਨ ਲਈ ਮੌਜੂਦ ਸਨ। ਕੰਗ ਅਨੁਸਾਰ ਗਠਜੋੜ ਦੀਆਂ ਸ਼ਰਤਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ, ਜਿਥੇ ਭਾਜਪਾ ਨਹੀਂ ਚਾਹੁੰਦੀ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਆਗਾਮੀ ਲੋਕ ਸਭਾ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਪ੍ਰਤੀ ਕਿੰਨੀ ਨਫ਼ਰਤ ਰੱਖਦੇ ਹਨ।

ਇਹ ਵੀ ਪੜ੍ਹੋ: ਸਾਦਿਕਾਬਾਦ 'ਚ ਭਿਆਨਕ ਸੜਕ ਹਾਦਸਾ, ਕਾਰ ਅਤੇ ਟਰੱਕ ਦੀ ਟੱਕਰ 'ਚ ਲਾੜੇ ਸਮੇਤ 9 ਦੀ ਮੌਤ 

ਕੰਗ ਨੇ ਅੱਗੇ ਕਿਹਾ ਕਿ ਮੇਜ਼ ਦੇ ਹੇਠਾਂ ਅਤੇ ਪਰਦੇ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਇਕ ਰਹੇ ਹਨ ਅਤੇ ਇਨ੍ਹਾਂ ਨੇ ਕਦੇ ਵੀ ਅਪਣੇ ਰਾਹ ਅੱਡ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਅਕਾਲੀ ਦਲ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਾਜਪਾ ਨਾਲੋਂ ਅਪਣਾ ਗਠਜੋੜ ਤੋੜਨ ਦਾ ਡਰਾਮਾ ਕੀਤਾ ਸੀ ਪਰ ਪੰਜਾਬ ਦੇ ਲੋਕ ਪਹਿਲਾਂ ਹੀ ਦੋਵਾਂ ਪਾਰਟੀਆਂ ਨੂੰ ਨਫ਼ਰਤ ਕਰਦੇ ਹਨ।

ਇਹ ਵੀ ਪੜ੍ਹੋ: ਲੁਟੇਰਿਆਂ ਨੇ ਦਿਵਿਆਂਗ ਤੋਂ ਕੀਤੀ ਲੁੱਟਖੋਹ, ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਗ੍ਰਿਫ਼ਤਾਰ

ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇਕ ਟੀਮ ਹਨ ਪਰ ਉਹ ਅਜੇ ਤਕ ਇਸ ਦਾ ਐਲਾਨ ਨਹੀਂ ਕਰ ਰਹੇ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਹਨ। ਕੰਗ ਨੇ ਅਕਾਲੀ ਦਲ ਨੂੰ ਕੁੱਝ ਸਵਾਲ ਕਰਦਿਆਂ ਪੁਛਿਆ ਕਿ ਕੀ ਅਕਾਲੀ ਦਲ ਨੇ 750 ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਮੁਆਫ਼ ਕਰ ਦਿਤਾ ਹੈ? ਅਕਾਲੀ ਦਲ ਦਾ ਕਹਿਣਾ ਹੈ ਕਿ ਭਾਜਪਾ ਹਰਿਆਣਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਮਾਮਲਿਆਂ ਵਿਚ ਦਖਲ ਦਿੰਦੀ ਹੈ, ਕੀ ਹੁਣ ਇਹ ਬੰਦ ਹੋ ਗਿਆ?  ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਵਾਪਸ ਕੀਤੇ ਗਏ ਪਦਮ ਵਿਭੂਸ਼ਣ ਬਾਰੇ ਕੀ ਰਾਏ ਹੈ, ਕੀ ਬਾਦਲ ਪਰਿਵਾਰ ਇਸ ਨੂੰ ਦੁਬਾਰਾ ਸਵੀਕਾਰ ਕਰੇਗਾ?

ਇਹ ਵੀ ਪੜ੍ਹੋ: ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ, ਕਾਰਾਂ, ਟਰੱਕ, ਜੇਸੀਬੀ ਮਸ਼ੀਨ ਵੀ ਬਰਾਮਦ

ਕੰਗ ਨੇ ਹਰਸਿਮਰਤ ਕੌਰ ਬਾਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਉਸ ਮੰਤਰੀ ਮੰਡਲ ਦੀ ਮੀਟਿੰਗ ਦੇ ਮਿੰਟਾਂ ਨੂੰ ਕਦੇ ਵੀ ਜਨਤਕ ਨਹੀਂ ਕੀਤਾ ਗਿਆ, ਜਿਸ ਵਿਚ ਖੇਤੀ ਕਾਨੂੰਨਾਂ ਉਤੇ ਦਸਤਖ਼ਤ ਕੀਤੇ ਗਏ ਸਨ ਕਿਉਂਕਿ ਪਰਦੇ ਦੇ ਪਿੱਛੇ ਇਹ ਦੋਵੇਂ ਪਾਰਟੀਆਂ ਹਮੇਸ਼ਾ ਇਕ ਦੂਜੇ ਦੇ ਪੱਖ ਵਿਚ ਰਹੀਆਂ ਹਨ। ਕੰਗ ਨੇ ਕਿਹਾ ਕਿ ਇਹ ਇਕ ਨਾਪਾਕ ਗਠਜੋੜ ਹੈ ਜਿਸ ਨੂੰ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਬਚਿਆ ਹੈ ਜਿਸ ਕਰਕੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਗਠਜੋੜ ਨੂੰ ਸਿਰੇ ਚਾੜ੍ਹਨ ਲਈ ਯਤਨਸ਼ੀਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement