ਰਾਹੁਲ ਗਾਂਧੀ ਨੇ ਮੁੜ ਪ੍ਰਧਾਨ ਮੰਤਰੀ ਮੋਦੀ 'ਤੇ ਸਾਧਿਆ ਨਿਸ਼ਾਨਾ
Published : Oct 16, 2025, 11:51 am IST
Updated : Oct 16, 2025, 11:51 am IST
SHARE ARTICLE
Rahul Gandhi Again Targets Prime Minister Modi Latest News in Punjabi 
Rahul Gandhi Again Targets Prime Minister Modi Latest News in Punjabi 

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਡਰਨ ਦਾ ਲਗਾਇਆ ਦੋਸ਼ 

Rahul Gandhi Again Targets Prime Minister Modi Latest News in Punjabi ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ ਹੈ ਤੇ ਉਨ੍ਹਾਂ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਡਰਨ ਦਾ ਦੋਸ਼ ਲਗਾਇਆ ਹੈ। 

ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਇਕ ਪੋਸਟ ਵਿਚ ਰਾਹੁਲ ਗਾਂਧੀ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਟਰੰਪ ਤੋਂ ਡਰਦੇ ਹਨ ਤੇ ਉਨ੍ਹਾਂ ਨੇ ਟਰੰਪ ਨੂੰ ਇਹ ਐਲਾਨ ਕਰਨ ਦੀ ਇਜਾਜ਼ਤ ਦਿਤੀ ਕਿ ਭਾਰਤ ਹੁਣ ਰੂਸੀ ਤੇਲ ਨਹੀਂ ਖ਼ਰੀਦੇਗਾ। ਵਾਰ-ਵਾਰ ਅਣਗਹਿਲੀ ਦੇ ਬਾਵਜੂਦ ਵਧਾਈ ਸੰਦੇਸ਼ ਭੇਜੇ ਜਾਂਦੇ ਹਨ। ਦਰਅਸਲ ਜਦੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਹਮਾਸ ਅਤੇ ਇਜ਼ਰਾਈਲ ਵਿਚਕਾਰ ਸ਼ਾਂਤੀ ਸਮਝੌਤੇ ਦੀ ਵਿਚੋਲਗੀ ਕੀਤੀ, ਤਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿਤੀ ਸੀ।

ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਵਿੱਤ ਮੰਤਰੀ ਦਾ ਅਮਰੀਕਾ ਦੌਰਾ ਵੀ ਰੱਦ ਕਰ ਦਿਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸ਼ਰਮ ਅਲ-ਸ਼ੇਖ ਨਹੀਂ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸੰਧੂਰ ’ਤੇ ਟਰੰਪ ਦਾ ਵਿਰੋਧ ਵੀ ਨਹੀਂ ਕੀਤਾ। ਰਾਹੁਲ ਗਾਂਧੀ ਨੇ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਚੀਨ ਨੇ ਖੁੱਲ੍ਹ ਕੇ ਪਾਕਿਸਤਾਨ ਦਾ ਸਮਰਥਨ ਕੀਤਾ, ਪਰ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਵਿਰੁਧ ਕੋਈ ਬਿਆਨ ਨਹੀਂ ਦਿਤਾ। ਰਾਹੁਲ ਗਾਂਧੀ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਵੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਢਹਿ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਕਿਉਂ ਨਹੀਂ ਕੀਤਾ। ਰਾਹੁਲ ਗਾਂਧੀ ਨੇ ਇਹ ਵੀ ਸਵਾਲ ਕੀਤਾ ਕਿ ਰਾਸ਼ਟਰਪਤੀ ਟਰੰਪ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਕਰਨ ਲਈ ਕਿਸ ਨੇ ਕਿਹਾ।

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁਤਕੀ ਭਾਰਤ ਦੇ ਦੌਰੇ ’ਤੇ ਹਨ। ਹਾਲ ਹੀ ਵਿਚ ਨਵੀਂ ਦਿੱਲੀ ਵਿਚ ਆਯੋਜਤ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਦੀ ਪ੍ਰੈੱਸ ਕਾਨਫ਼ਰੰਸ ਵਿਚ ਮਹਿਲਾ ਪੱਤਰਕਾਰਾਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿਤੀ ਗਈ। ਇਸ ਨਾਲ ਸਰਕਾਰ ਦੀ ਵਿਆਪਕ ਆਲੋਚਨਾ ਹੋਈ। ਰਾਹੁਲ ਗਾਂਧੀ ਨੇ ਇਸ ਮੁੱਦੇ ’ਤੇ ਵੀ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਿਆ।

(For more news apart from Rahul Gandhi Again Targets Prime Minister Modi Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement