Sunil Jakhar: ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਸੁਨੀਲ ਜਾਖੜ ਦਾ ਬਿਆਨ, ਕਿਹਾ- ਕੇਂਦਰ ਦੀ ਸਕੀਮ ਨੂੰ ਹਾਈਜੈਕ ਕਰਨਾ ਚਾਹੁੰਦੀ ਹੈ ਸਰਕਾਰ
Published : Nov 16, 2023, 3:12 pm IST
Updated : Nov 16, 2023, 3:12 pm IST
SHARE ARTICLE
Sunil Jakhar on Free Ration Scheme in Punjab
Sunil Jakhar on Free Ration Scheme in Punjab

ਕਿਹਾ, ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ

Sunil Jakhar: ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਦਾ ਸਿਹਰਾ ਵੀ ਅਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ।

ਮਾਨ ਸਰਕਾਰ ਵਲੋਂ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਚੀਜ਼ ਦਾ ਕ੍ਰੈਡਿਟ ਲੈਣਾ ਚਾਹੁੰਦੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦੀ ਸੋਚ ਨਾਲ ਖਿਲਵਾੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ, ਇਹ ਸਕੀਮ ਅਗਲੇ 5 ਸਾਲ ਲਈ ਵਧਾਈ ਗਈ ਹੈ। ਪੰਜਾਬ ਸਰਕਾਰ ਇਸ ਸਕੀਮ ਦਾ ਸਿਹਰਾ ਅਪਣੇ ਸਿਰ ਲੈਣਾ ਚਾਹੁੰਦੀ ਹੈ, ਦਿੱਲੀ ਵਿਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਹਾਈ ਕੋਰਟ ਨੇ ਰੋਕ ਦਿਤਾ ਸੀ।

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਅਨਾਜ ਲਈ 2 ਹਜ਼ਾਰ ਕਰੋੜ ਰੁਪਏ ਦਿੰਦੀ ਹੈ ਪਰ ਪੰਜਾਬ ਸਰਕਾਰ ਇਸ ਨੂੰ ਹਾਈਜੈਕ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਲੋਕਾਂ ਨੂੰ ਇਸ ਸਬੰਧੀ ਪਿੰਡ-ਪਿੰਡ ਜਾ ਕੇ ਜਾਗਰੂਕ ਕਰੇਗੀ। ਜਾਖੜ ਨੇ ਅੱਗੇ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਛੋਟੇ ਬੱਚਿਆਂ ਨੂੰ ਰੱਖਣ ਵਾਲਾ ਸਿਸਟਮ ਫੇਲ੍ਹ ਹੋ ਚੁੱਕਿਆ ਹੈ। ਪਰਾਲੀ ਨੂੰ ਲੈ ਕੇ ਸੁਨੀਲ ਜਾਖੜ ਨੇ ਕਿਹਾ ਕਿ ਐਮਐਸਪੀ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ ਹੈ। ਬਿਕਰਮ ਮਜੀਠੀਆ ਵਲੋਂ ਮੰਤਰੀ ਉਤੇ ਲਗਾਏ ਇਲਜ਼ਾਮਾਂ ਬਾਰੇ ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਾਰਦਰਸ਼ੀ ਤਰੀਕੇ ਨਾਲ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

(For more news apart from Sunil Jakhar on Free Ration Scheme in Punjab, stay tuned to Rozana Spokesman)

Tags: sunil jakhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement