
ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ, ਜਦਕਿ ਚੰਨੀ ਨੂੰ ਮੁੱਖ ਮੰਤਰੀ ਰਾਹੁਲ ਗਾਂਧੀ ਨੇ ਬਣਾਇਆ ਸੀਃ ਭਗਵੰਤ ਮਾਨ
ਚੰਡੀਗੜ੍ਹ: ਰਾਹੁਲ ਗਾਂਧੀ ਵਲੋਂ ਹੁਸ਼ਿਆਪੁਰ ਵਿਖੇ ਭਾਰਤ ਜੋੜੋ ਯਾਤਰਾ ਦੌਰਾਨ ਪੰਜਾਬ ਦੀ ਆਪ ਸਰਕਾਰ ’ਤੇ ਸਾਧੇ ਨਿਸ਼ਾਨਿਆਂ ਦੇ ਜਵਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਲਟਵਾਰ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ, ‘‘ਰਾਹੁਲ ਜੀ ਪੰਜਾਬ ’ਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ..ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ..ਤੁਸੀਂ 2 ਮਿੰਟ ’ਚ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਸਾਹਿਬ ਨੂੰ ਦਿੱਲੀ ਤੋਂ ਬੇਇੱਜ਼ਤ ਕਰ ਕੇ ਹਟਾ ਦਿਤਾ ਸੀ।’’ ਮੁੱਖ ਮੰਤਰੀ ਨੇ ਅੱਗੇ ਕਿਹਾ ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਨੇ। ਤੁਸੀਂ ਬੋਲਦੇ ਚੰਗੇ ਨਹੀਂ ਲਗਦੇ
ਇਹ ਵੀ ਪੜ੍ਹੋ: ਚਿੱਟੇ ਇਨਕਲਾਬ ਵਿਚ ‘ਅਮੁਲ’ ਦਾ ਸ਼ਾਨਦਾਰ ਹਿੱਸਾ ਤੇ ਆਰ ਐਸ ਸੋਢੀ ਦੀ ਸ਼ਾਨਦਾਰ ਅਗਵਾਈ ਦਾ ਅੰਤ ਪ੍ਰੇਸ਼ਾਨ ਕਰ ਦੇਣ ਵਾਲਾ
ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਅਧੂਰੀ ਜਾਣਕਾਰੀ ਹਮੇਸ਼ਾ ਖ਼ਤਰਨਾਕ ਹੁੰਦੀ ਹੈ ਅਤੇ ਇਹ ਗੱਲ ਸੂਬੇ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਬੇਬੁਨਿਆਦ ਬਿਆਨ ਸਾਬਤ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨਚਾ ਕੇ ਜਮਹੂਰੀਅਤ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਇਸ ਮੁੱਦੇ 'ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜੇਲ ਤੋਂ ਬਾਹਰ ਆਵੇਗਾ ਸੌਦਾ ਸਾਧ? ਮੁੜ ਪਾਈ ਪੈਰੋਲ ਦੀ ਅਰਜ਼ੀ
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲਗਪਗ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਦੁਖਾਂਤ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਲੋਕਾਂ ਵਿੱਚ ਬੇਇੱਜ਼ਤ ਕੀਤਾ ਜਾ ਰਿਹਾ ਹੈ, ਜੋ ਕਿ ਅਸਲ ਵਿਚ ਮੀਡੀਆ ਵਿੱਚ ਸੁਰਖ਼ੀਆਂ ਬਟੋਰਨ ਲਈ ਕਾਂਗਰਸੀ ਆਗੂ ਦੀ ਘਟੀਆ ਚਾਲ ਤੋਂ ਵੱਧ ਕੁਝ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭੁੱਲ ਗਏ ਹਨ ਕਿ ਉਨ੍ਹਾਂ ਦੇ ਪਰਿਵਾਰ ਦੇ ਹੱਥ ਦੇਸ਼ ਵਿਚ ਲੋਕਤੰਤਰ ਦੇ ਕਤਲ ਨਾਲ ਰੰਗੇ ਹੋਏ ਹਨ ਅਤੇ ਲੋਕ ਉਨ੍ਹਾਂ ਨੂੰ ਇਸ ਗੁਨਾਹ ਲਈ ਕਦੇ ਮੁਆਫ਼ ਨਹੀਂ ਕਰਨਗੇ।