Baldev Raj Chawla Death News: ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਬਲਦੇਵ ਰਾਜ ਚਾਵਲਾ ਦਾ ਦਿਹਾਂਤ
Published : Jan 17, 2024, 4:24 pm IST
Updated : Jan 17, 2024, 4:24 pm IST
SHARE ARTICLE
Veteran BJP leader Dr Baldev Raj Chawla dies after brief illness
Veteran BJP leader Dr Baldev Raj Chawla dies after brief illness

ਲੁਧਿਆਣਾ ਦੇ ਹਸਪਤਾਲ ਵਿਚ ਚੱਲ ਰਿਹਾ ਸੀ ਇਲਾਜ

Baldev Raj Chawla Death News: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਬਲਦੇਵ ਰਾਜ ਚਾਵਲਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 4 ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਅਪਣੇ ਜਨਮ ਦਿਨ ਵਾਲੇ ਦਿਨ ਬੁੱਧਵਾਰ ਸਵੇਰੇ 4 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।

ਬਲਦੇਵ ਰਾਜ ਚਾਵਲਾ ਦਾ ਜਨਮ 17 ਜਨਵਰੀ 1938 ਨੂੰ ਹੋਇਆ ਸੀ। ਉਨ੍ਹਾਂ ਨੇ ਅਪਣੀ ਰਾਜਨੀਤੀ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਕੀਤੀ ਸੀ। ਉਹ ਇਕ ਹਫ਼ਤਾ ਪਹਿਲਾਂ ਅੰਮ੍ਰਿਤਸਰ ਭਾਜਪਾ ਦਫ਼ਤਰ ਵਿਚ ਹੋਈ ਮੀਟਿੰਗ ਵਿਚ ਸ਼ਾਮਲ ਹੋਏ ਸਨ। ਉਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਵਿਚ ਵੀ ਸਰਗਰਮ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

2002 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਚਾਵਲਾ ਸਿਹਤ ਮੰਤਰੀ ਬਣੇ ਸਨ। ਉਸ ਤੋਂ ਬਾਅਦ 2012 ਤੋਂ 2017 ਤਕ ਬਲਦੇਵ ਰਾਜ ਚਾਵਲਾ ਵਾਟਰ ਸੀਵਰੇਜ ਅਤੇ ਸਪਲਾਈ ਬੋਰਡ ਦੇ ਚੇਅਰਮੈਨ ਰਹੇ। ਇਸ ਤੋਂ ਇਲਾਵਾ ਉਹ ਪੰਜਾਬ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਉਹ ਅਤਿਵਾਦ ਪੀੜਤ ਪ੍ਰਵਾਰ ਸਹਾਇਤਾ ਕਮੇਟੀ ਦੇ ਮੁਖੀ ਸਨ।

ਡਾ. ਬਲਦੇਵ ਰਾਜ ਚਾਵਲਾ ਦਾ ਪੂਰਾ ਪ੍ਰਵਾਰ ਡਾਕਟਰ ਹੈ। ਬਲਦੇਵ ਖੁਦ ਵੀ ਅੱਖਾਂ ਦੇ ਡਾਕਟਰ ਹਨ। ਉਨ੍ਹਾਂ ਦੀ ਪਤਨੀ ਸ਼ਕੁੰਤਲਾ ਚਾਵਲਾ ਗਾਇਨੀਕੋਲੋਜਿਸਟ ਹੈ। ਉਨ੍ਹਾਂ ਦੇ ਪੁੱਤਰ ਡਾਕਟਰ ਰਾਮ ਚਾਵਲਾ ਅਤੇ ਜਯੰਤ ਚਾਵਲਾ ਵੀ ਮੰਨੇ-ਪ੍ਰਮੰਨੇ ਡਾਕਟਰ ਹਨ। ਪੁੱਤਰਾਂ ਦੀਆਂ ਪਤਨੀਆਂ ਵੀ ਐਮਡੀ ਡਾਕਟਰ ਹਨ।

ਡਾ. ਚਾਵਲਾ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਘਰ ਵੱਡੀ ਗਿਣਤੀ 'ਚ ਭਾਜਪਾ ਵਰਕਰ ਅਤੇ ਆਗੂ ਇਕੱਠੇ ਹੋ ਗਏ। ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ, ਸੀਨੀਅਰ ਮੈਂਬਰ ਜਨਾਰਦਨ ਸ਼ਰਮਾ ਤੇ ਹੋਰਾਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਅਫ਼ਸੋਸ ਪ੍ਰਗਟ ਕੀਤਾ ਹੈ।

 (For more Punjabi news apart from Veteran BJP leader Dr Baldev Raj Chawla dies after brief illness, stay tuned to Rozana Spokesman)

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement